Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

September 16, 2024 07:14 PM
SehajTimes

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ 'ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ ਦੀ ਮੰਗ 30 ਸਤੰਬਰ 2024 ਤੱਕ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਨੈਕਾਰ ਵੈੱਬਸਾਈਟਾਂ punjab.gov.in, welfare.punjab.gov.in 'ਤੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਲਈ ਸਕੱਤਰੇਤ ਪੱਧਰ 'ਤੇ ਓ.ਐਸ.ਡੀ.(ਲਿਟੀਗੇਸ਼ਨ) ਦੀ ਅਸਾਮੀ ਲਈ ਭਰਤੀ ਕੀਤੀ ਜਾਣੀ ਹੈ, ਇਹ ਨਿਯੁਕਤੀ ਤਜਰਬੇਕਾਰ ਕਾਨੂੰਨੀ ਮਾਹਿਰਾਂ ਲਈ ਪੰਜਾਬ ਦੇ ਹਾਸ਼ੀਏ 'ਤੇ ਰਹਿ ਗਏ ਭਾਈਚਾਰਿਆਂ ਨੂੰ ਨਿਆਂ ਅਤੇ ਸਸ਼ਕਤੀਕਰਨ ਪ੍ਰਦਾਨ ਕਰਨ ਦੇ ਵਿਭਾਗ ਦੇ ਦ੍ਰਿਸ਼ਟੀਕੋਣ ਵਿੱਚ ਯੋਗਦਾਨ ਪਾਉਣ ਲਈ ਇੱਕ ਬੇਮਿਸਾਲ ਮੌਕਾ ਪ੍ਰਦਾਨ ਕਰੇਗੀ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਦੀ ਘੱਟੋ-ਘੱਟ ਵਿਦਿਅਕ ਯੋਗਤਾ, ਪਹਿਲੀ ਡਿਵੀਜ਼ਨ ਵਿੱਚ ਐਲ.ਐਲ.ਬੀ ਨਾਲ ਗ੍ਰੈਜੂਏਟ ਅਤੇ ਦਸਵੀਂ ਪੱਧਰ ਤੱਕ ਪੰਜਾਬੀ ਪਾਸ ਹੋਵੇ। ਉਨ੍ਹਾਂ ਦੱਸਿਆ ਕਿ, 60,000 ਰੁਪਏ ਦੀ ਨਿਸ਼ਚਿਤ ਤਨਖਾਹ/ਰਿਟੇਨਰਸ਼ਿਪ ਫੀਸ ਦਾ ਭੁਗਤਾਨ ਨਿਯੁਕਤ ਵਿਅਕਤੀ ਨੂੰ ਕੀਤਾ ਜਾਵੇਗਾ। ਇਸ ਅਹੁਦੇ ਦਾ ਕਾਰਜਕਾਲ ਦੋ ਸਾਲ ਦਾ ਹੋਵੇਗਾ, ਪਰ ਇਸ ਨੂੰ ਪੰਜ ਸਾਲ ਤੱਕ ਵਧਾਇਆ ਜਾ ਸਕਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਬਿਨੈਕਾਰ ਦਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਤਿੰਨ ਸਾਲ ਦਾ ਪਰੈਕਟਿਸ(ਅਭਿਆਸ) ਕਰਨ ਦਾ ਤਜਰਬਾ, ਜਾਂ ਕਾਨੂੰਨੀ ਅਤੇ ਵਿਧਾਨਕ ਮਾਮਲੇ ਵਿਭਾਗ, ਪੰਜਾਬ/ਐਡਵੋਕੇਟ ਜਨਰਲ ਦਫ਼ਤਰ, ਪੰਜਾਬ ਵਿੱਚ ਤਿੰਨ ਸਾਲ ਦਾ ਕੰਮ ਕਰਨ ਦਾ ਤਜਰਬਾ ਜਾਂ ਪੰਜਾਬ ਨਿਆਂਇਕ ਸੇਵਾ ਦਾ ਸੇਵਾਮੁਕਤ ਅਧਿਕਾਰੀ ਅਤੇ ਬਿਨੈਕਾਰ ਦੀ ਉਮਰ ਅਰਜ਼ੀਆਂ ਦੀ ਪ੍ਰਾਪਤੀ ਦੀ ਆਖਰੀ ਮਿਤੀ ਨੂੰ 35-62 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਮੰਤਰੀ ਨੇ ਦੱਸਿਆ ਕਿ ਓ.ਐਸ.ਡੀ (ਐਲ) ਦੇ ਅਹੁਦੇ 'ਤੇ ਨਿਯੁਕਤੀ ਸਰਕਾਰ ਦੁਆਰਾ ਕਮੇਟੀ ਦੀ ਸਿਫ਼ਾਰਸ਼ 'ਤੇ ਕੀਤੀ ਜਾਵੇਗੀ ਜੋ ਐਲ.ਐਲ.ਬੀ ਵਿੱਚ ਅੰਕਾਂ ਦੀ ਪ੍ਰਤੀਸ਼ਤਤਾ, ਐਲ.ਐਲ.ਐਮ ਵੇਟਿੱਜ, ਰਿੱਟ ਪਟੀਸ਼ਨਾਂ ਦੇ ਜਵਾਬ ਦਾ ਅਨੁਭਵ ਅਤੇ ਖਰੜਾ ਤਿਆਰ ਕਰਨਾ, ਪੈਰਾਮੀਟਰ ਦੇ ਆਧਾਰ 'ਤੇ ਯੋਗ ਉਮੀਦਵਾਰਾਂ ਦੀ ਮੈਰਿਟ ਤਿਆਰ ਕਰੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਅਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 30 ਸਤੰਬਰ 2024 ਤੱਕ ਭੇਜ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਨਿਰਧਾਰਤ ਮਿਤੀ ਤੋਂ ਬਾਅਦ ਅਤੇ ਅਧੂਰੇ ਪ੍ਰਾਪਤ ਹੋਏ ਬਿਨੈ-ਪੱਤਰਾਂ ਤੇ ਵਿਚਾਰ ਨਹੀ ਕੀਤਾ ਜਾਵੇਗਾ।

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ