Saturday, July 05, 2025

Education

ਸੈਮਰਾਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਟੂਰਨਾਮੈਂਟ ਵਿੱਚ ਪੰਜ ਸੋਨ ਤਗਮੇ ਜਿੱਤੇ

September 17, 2024 02:26 PM
ਅਮਰਜੀਤ ਰਤਨ

ਐਸ ਏ ਐਸ ਨਗਰ : ਸੈਮਰਾਕ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 69 ਦੇ ਖਿਡਾਰੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਨਵ ਰਚਨਾ ਇੰਟਰਨੈਸ਼ਨਲ ਸਕੂਲ, ਸੈਕਟਰ 82 ਵਿੱਚ ਕਰਵਾਏ ਅੰਤਰ ਜ਼ਿਲ੍ਹਾ ਟੈਨਿਸ ਟੂਰਨਾਮੈਂਟ ਵਿਚ ਸਕੂਲ ਦੀ ਅੰਡਰ 19 ਲੜਕੇ ਵਰਗ ਦੀ ਟੀਮ ਦੇ ਵਿਦਿਆਰਥੀਆਂ ਸ਼੍ਰੀਹਨ ਕੋਹਲੀ, ਰਿਤਵਿਕ ਮਹਾਜਨ, ਰਘੂ ਨੰਦਨ ਸਿੰਘ, ਗੁਰਕਰਨਜੀਤ ਸਿੰਘ, ਅਤੇ ਕਵਣ ਭਾਰਦਵਾਜ ਨੇ ਪੰਜ ਸੋਨ ਤਗਮੇ ਹਾਸਲ ਕੀਤੇ ਹਨ। ਇਸ ਸਭ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਹਨ।
ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਇਸਦੇ ਨਾਲ ਹੀ ਸਕੂਲ ਦੀ ਅੰਡਰ 14 ਲੜਕਿਆਂ ਦੀ ਫੁੱਟਬਾਲ ਟੀਮ ਨੇ ਸੇਂਟ ਜੇਵੀਅਰਜ਼ ਸਕੂਲ, ਸੈਕਟਰ 44, ਚੰਡੀਗੜ੍ਹ ਵਲੋਂ ਆਯੋਜਿਤ ਵੀ. ਵੀ਼ ਡੀ਼ ਰੋਜ਼ਾਰੀਓ ਸਿਕਸ ਏ ਸਾਈਡ ਸਾਕਰ ਟੂਰਨਾਮੈਂਟ ਜਿੱਤ ਕੇ ਟ੍ਰਾਫੀ ਆਪਣੇ ਨਾਮ ਕੀਤੀ ਹੈ। ਇਸ ਟੀਮ ਵਿੱਚ ਖਿਡਾਰੀ ਕਰਮਨਜੀਤ ਸਿੰਘ, ਗੁਰਨੂਰ ਸਿੰਘ, ਆਰਵ ਸਿੰਘ ਬਰਾੜ, ਗੁਰਸ਼ਾਨ ਸਿੰਘ, ਸੁਖਪਾਲ ਸਿੰਘ, ਸ: ਨਿਤਿਨ, ਹਰਮਨਦੀਪ ਸਿੰਘ, ਈਸ਼ਾਨ, ਸਨਬੀਰ ਸਿੰਘ ਸ਼ਾਮਿਲ ਸਨ।
ਸਕੂਲ ਦੇ ਪ੍ਰਿੰਸੀਪਲ ਪ੍ਰਨੀਤ ਸੋਹਲ, ਐਮ. ਡੀ ਕਰਨ ਬਾਜਵਾ, ਚੇਅਰਮੈਨ ਏ.ਐੱਸ. ਬਾਜਵਾ ਨੇ ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਤੇ ਉਹਨਾਂ ਨੂੰ ਵਧਾਈ ਦਿੱਤੀ।

Have something to say? Post your comment

 

More in Education

ਨੀਟ 2025 ‘ਚ ਕਾਮਯਾਬ ਵਿਦਿਆਰਥੀਆਂ, ਅਧਿਆਪਕਾਂ ਅਤੇ ਟੀਮ ਮੈਂਬਰਾਂ ਦਾ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਸਨਮਾਨ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਦੂਜਾ ਸਮੈਸਟਰ) ਦਾ ਸ਼ਾਨਦਾਰ 100 ਫੀਸਦੀ ਨਤੀਜਾ

ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਿੱਚ ਲੋੜੀਂਦੀ ਸਹਾਇਤਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ

ਸੇਫ਼ ਸਕੂਲ ਵਾਹਨ ਕਮੇਟੀ ਵੱਲੋਂ ਸਕੂਲ ਬੱਸਾਂ ਦੀ ਕੀਤੀ ਜਾਵੇਗੀ ਚੈਕਿੰਗ : ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ

ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਕੇਂਦਰ ਨੇ ਕੋਚਿੰਗ ਕਲਾਸਾਂ ਲਈ ਅਰਜ਼ੀਆਂ ਮੰਗੀਆਂ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

ਸਕੂਲ ਆਫ ਐਮੀਨੈਂਸ ਬਨੂੜ ਦੇ ਵਿਦਿਅਕ ਅਤੇ ਸਹਿ ਅਕਾਦਮਿਕ ਕਿਰਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ: ਹਰਜੋਤ ਸਿੰਘ ਬੈਂਸ