Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਜੁਬਾਨੀ ਹੁਕਮਾਂ ਨਾਲ ਖਾਲੀ ਕਰਵਾਇਆ ਫੇਜ਼ 3ਬੀ1 ਦਾ ਟੀਕਾ ਕਰਨ ਕੇਂਦਰ 

September 17, 2024 03:37 PM
ਅਮਰਜੀਤ ਰਤਨ
ਮੁਹਾਲੀ : "ਲੋਕਾਂ ਨੂੰ ਸੁੱਖ ਸੁਵਿਧਾਵਾਂ, ਵਧੀਆ ਸਕੂਲ ਅਤੇ ਹਸਪਤਾਲ ਦੇਣ ਦਾ ਦਾਅਵਾ ਕਰਨ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਉਲਟਾ ਲੋਕਾਂ ਨੂੰ ਕਾਂਗਰਸ ਸਰਕਾਰ ਵੱਲੋਂ ਦਿੱਤੀਆਂ ਗਈਆਂ ਸੁਵਿਧਾਵਾਂ ਲਗਾਤਾਰ ਖੋਹਣ ਦਾ ਯਤਨ ਕਰ ਰਹੀ ਹੈ। ਪਹਿਲਾਂ ਜਿੱਥੇ ਫੇਜ਼ 3 ਬੀ1 ਦੀ ਡਿਸਪੈਂਸਰੀ ਨੂੰ ਇਥੋਂ ਸ਼ਿਫਟ ਕਰਕੇ ਇਹ ਜਗ੍ਹਾ ਲੀਵਰ ਅਤੇ ਬਾਇਲਰੀ ਇੰਸਟੀਟਿਊਟ ਨੂੰ ਦੇ ਦਿੱਤੀ ਗਈ ਸੀ ਉਥੇ ਅੱਜ ਇਸ ਦੇ ਨਾਲ ਪਏ ਇੱਕ ਖਾਲੀ ਸ਼ੈਡ ਵਿੱਚ ਚਲਦੇ ਟੀਕਾਕਰਨ ਕੇਂਦਰ ਨੂੰ ਵੀ ਸਰਕਾਰ ਵੱਲੋਂ ਖਾਲੀ ਕਰਨ ਦੇ ਹੁਕਮ ਕਰ ਦਿੱਤੇ ਗਏ ਹਨ। ਇਥੇ ਮਹੀਨੇ ਵਿੱਚ ਲਗਭਗ 400 ਤੋਂ 500 ਬੱਚਿਆਂ ਦੇ ਟੀਕਾ ਕਰਨ ਹੁੰਦੇ ਸਨ ਜਦੋਂ ਕਿ ਮਲੇਰੀਆ ਤੇ ਡੇਂਗੂ ਦੀਆਂ ਟੀਮਾਂ ਵੀ ਇੱਥੋਂ ਹੀ ਸੰਚਾਲਤ ਹੁੰਦੀਆਂ ਸਨ। ਜ਼ਿਲ੍ਹਾ ਸਿਹਤ ਵਿਭਾਗ ਇਸ ਜੁਬਾਨੀ ਕਲਾਮੀ ਫੈਸਲੇ ਨੂੰ ਤੁਰੰਤ ਵਾਪਸ ਲਵੇ ਅਤੇ ਇਹ ਟੀਕਾਕਰਨ ਕੇਂਦਰ ਇੱਥੇ ਹੀ ਰਹਿਣ ਦਿੱਤਾ ਜਾਵੇ।" ਇਹ ਗੱਲ ਕੁਲਜੀਤ ਸਿੰਘ ਬੇਦੀ ਡਿਪਟੀ ਮੇਅਰ ਮੋਹਾਲੀ ਨੇ ਇੱਕ ਬਿਆਨ ਵਿੱਚ ਆਖੀ।
 
ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਹ ਇਸ ਸਰਕਾਰ ਦੇ ਫੈਸਲੇ ਤੋਂ ਬੇਹਦ ਹੈਰਾਨ ਹਨ ਕਿ ਕਿਵੇਂ ਜੁਬਾਨੀ ਤੌਰ ਤੇ ਹੁਕਮ ਕਰਕੇ ਟੈਂਪਰੇਰੀ ਸ਼ੈਡ ਵਿੱਚੋਂ ਸਾਰਾ ਸਮਾਨ ਚੁਕਵਾ ਦਿੱਤਾ ਗਿਆ ਹੈ ਅਤੇ ਹਾਲੇ ਤੱਕ ਕਰਮਚਾਰੀਆਂ ਨੂੰ ਇਹ ਵੀ ਨਹੀਂ ਪਤਾ ਕਿ ਉਹਨਾਂ ਨੇ ਸਮਾਨ ਲੈ ਕੇ ਕਿੱਥੇ ਜਾਣਾ ਹੈ। ਉਹਨਾਂ ਕਿਹਾ ਕਿ ਫੇਜ਼ 3ਬੀ1, 3ਬੀ2 ਅਤੇ 3ਏ ਦੇ ਲੋਕ ਆਪਣੇ ਬੱਚਿਆਂ ਦਾ ਟੀਕਾਕਰਨ ਕਰਵਾਉਣ ਲਈ ਇੱਥੇ ਆਉਂਦੇ ਸਨ ਕਿਉਂਕਿ ਇਹ ਉਹਨਾਂ ਨੂੰ ਨਜ਼ਦੀਕ ਪੈਣ ਵਾਲਾ ਟੀਕਾਕਰਨ ਕੇਂਦਰ ਹੈ ਅਤੇ ਹੁਣ ਇਹ ਸਹੂਲਤ ਉਹਨਾਂ ਤੋਂ ਖੋਹਣ ਦੀ ਤਿਆਰੀ ਕੀਤੀ ਗਈ ਹੈ ਜੋ ਕਿ ਬੇਹਦ ਮੰਦਭਾਗੀ ਗੱਲ ਹੈ। ਇਸ ਦੇ ਨਾਲ ਨਾਲ ਇੱਥੇ ਡੇਂਗੂ ਦੀ ਜਾਂਚ ਕਰਨ ਲਈ ਨੌ ਟੀਮਾਂ ਸੰਚਾਲਤ ਹੁੰਦੀਆਂ ਸਨ ਜੋ ਮੋਹਾਲੀ ਦੇ ਵੱਖ-ਵੱਖ ਖੇਤਰਾਂ ਵਿੱਚ ਜਾਂਦੀਆਂ ਸਨ।
 
ਉਹਨਾਂ ਕਿਹਾ ਕਿ ਉਹਨਾਂ ਨੇ ਪਹਿਲਾਂ ਹੀ ਲੀਵਰ ਅਤੇ ਬਾਇਲਰੀ ਇੰਸਟੀਚਿਊਟ ਨੂੰ ਇਸ ਦੇ ਨਾਲ ਵਾਲੀ ਬਿਲਡਿੰਗ ਵਿੱਚ ਲਿਆ ਕੇ ਇੱਥੇ ਚੱਲਦੀ ਡਿਸਪੈਂਸਰੀ ਨੂੰ ਸੰਤੇ ਮਾਜਰਾ ਭੇਜਣ ਦੇ ਖਿਲਾਫ ਅਤੇ ਇਸ ਨੂੰ ਵਾਪਸ ਫੇਜ਼ 3 ਬੀ 1 ਵਿੱਚ ਲਿਆਉਣ ਸਬੰਧੀ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕਰਟ ਵਿੱਚ ਕੇਸ ਪਾਇਆ ਹੋਇਆ ਇਹ ਜਿਸ ਦੀ ਸੁਣਵਾਈ ਵੀ ਚੱਲ ਰਹੀ ਹੈ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਜੁਬਾਨੀ ਕਲਾਮੀ ਹਦਾਇਤਾਂ ਦੇ ਕੇ ਇਸ ਕੇਂਦਰ ਨੂੰ ਵੀ ਖਾਲੀ ਕਰਵਾਇਆ ਗਿਆ ਹੈ ਅਤੇ ਉਹ ਆਪਣੇ ਵਕੀਲ ਨਾਲ ਸਲਾਹ ਕਰਕੇ ਇਸ ਦੇ ਖਿਲਾਫ ਵੀ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਗੁਰੇਜ਼ ਨਹੀਂ ਕਰਨਗੇ।

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ