Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਭਾਖੜਾ ਡੈਮ ਦਾ ਨਿਰੀਖਣ, ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ

September 17, 2024 07:46 PM
SehajTimes

ਨੰਗਲ : ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਡੈਮ ਨੰਗਲ ਦਾ ਦੌਰਾ ਕੀਤਾ ਅਤੇ ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ।ਇਸ ਦੌਰਾਨ ਜਲ ਸਰੋਤ ਮੰਤਰੀ ਸ. ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਗੱਲ ਉਪਰ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਂਦਿਆਂ ਪੀਣ ਵਾਸਤੇ, ਸਿੰਜਾਈ ਲਈ ਅਤੇ ਇੰਡਸਟਰੀ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸ. ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਵਿੱਚ ਨਹਿਰੀ ਪਾਣੀ ਦੀ ਉਚਿਤ ਵਰਤੋਂ ਲਈ ਹਰੇਕ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਲੋੜ ਅਨੁਸਾਰ ਨਹਿਰਾਂ ਦੀ ਮੁਰੰਮਤ ਵੀ ਸਮੇਂ-ਸਮੇਂ ਉਪਰ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਬੀ.ਬੀ.ਐਮ.ਬੀ. ਵਿੱਚ ਪੰਜਾਬ ਦੇ ਕੋਟੇ ਦੀਆਂ ਆਸਾਮੀਆਂ ਲਈ ਪੰਜਾਬ ਦੇ ਹਿੱਸੇ ਦੀ ਭਰਤੀ ਪੂਰੀ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ। ਇਸ ਤੋਂ ਪਹਿਲਾਂ ਅਧਿਕਾਰੀਆਂ ਵੱਲੋਂ ਕੈਬਨਿਟ ਮੰਤਰੀ ਦਾ ਸਤਲੁਜ ਸਦਨ ਵਿਖੇ ਸਵਾਗਤ ਕੀਤਾ ਗਿਆ।

ਇਸ ਉਪਰੰਤ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਭਾਖੜਾ ਨੰਗਲ ਡੈਮ ਦਾ ਦੌਰਾ ਕਰਕੇ ਇਸ ਦੇ ਰੱਖ-ਰਖਾਅ ਅਤੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਉਨ੍ਹਾਂ ਬਿਜਲੀ ਉਤਪਾਦਨ, ਪਾਵਰ ਜਨਰੇਸ਼ਨ ਦਾ ਜਾਇਜ਼ਾ ਲਿਆ ਅਤੇ ਅਤਿ ਆਧੁਨਿਕ ਮਿਊਜ਼ੀਅਮ ਵੇਖਿਆ। ਉਨ੍ਹਾਂ ਅਧਿਕਾਰੀਆਂ ਨਾਲ ਬੈਠਕ ਕਰਕੇ ਲੋਂੜੀਂਦੇ ਦਿਸ਼ਾ ਨਿਰਦੇਸ਼ ਦਿੱਤੇ ਅਤੇ ਅਧਿਕਾਰੀਆਂ ਤੋਂ ਡੈਮ ਦੀ ਸਮੁੱਚੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਉਪਰੰਤ ਕੈਬਨਿਟ ਮੰਤਰੀ ਨੇ ਯਾਦਗਾਰੀ ਪੌਦਾ ਵੀ ਲਗਾਇਆ।

ਇਸ ਮੌਕੇ ਬੀ.ਬੀ.ਐਮ.ਬੀ. ਦੇ ਚੀਫ ਇੰਜੀਨੀਅਰ ਸੀ.ਪੀ ਸਿੰਘ, ਡਿਪਟੀ ਚੀਫ ਇੰਜ. ਐਚ.ਐਲ. ਕੰਬੋਜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਜੀਵ ਕੁਮਾਰ, ਐਸ.ਡੀ.ਐਮ. ਅਨਮਜੌਤ ਕੌਰ, ਡੀ.ਐਸ.ਪੀ ਮਨਜੀਤ ਸਿੰਘ, ਤਹਿਸੀਲਦਾਰ ਸੰਦੀਪ ਕੁਮਾਰ, ਕਾਰਜਕਾਰੀ ਇੰਜੀਨਿਅਰ ਹਰਜੋਤ ਸਿੰਘ ਵਾਲੀਆ ਅਤੇ ਪੀ.ਆਰ.ਓ ਸਤਨਾਮ ਸਿੰਘ ਵੀ ਮੌਜੂਦ ਸਨ।

Have something to say? Post your comment

 

More in Chandigarh

‘ਗੈਂਗਸਟਰਾਂ 'ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ