Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 69 ਲਾਭਪਾਤਰੀਆਂ ਨੂੰ ਪੀ ਐਮ ਏ ਵਾਈ ਦੀ ਪਹਿਲੀ ਕਿਸ਼ਤ ਸੌਂਪੀ

September 18, 2024 02:07 PM
SehajTimes

ਨਾਗਰਿਕ ਕੇਂਦਰਿਤ ਪਹਿਲਕਦਮੀਆਂ ਨਾਲ ਲੋਕਾਂ ਦੀ ਸੇਵਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ



ਡੇਰਾਬੱਸੀ : ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਪਿੰਡ ਪੰਡਵਾਲਾ ਵਿਖੇ 69 ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ ਮਨਜ਼ੂਰ ਹੋਈ ਗ੍ਰਾਂਟ ਦੀ ਪਹਿਲੀ ਕਿਸ਼ਤ ਸੌਂਪੀ। ਉਨ੍ਹਾਂ ਕਿਹਾ ਕਿ ਪੀ ਐਮ ਏ ਵਾਈ  ਦੀਆਂ ਸ਼ਰਤਾਂ ਪੂਰੀਆਂ ਕਰਨ ਦੇ ਯੋਗ ਪਾਏ ਗਏ ਲਾਭਪਾਤਰੀਆਂ ਨੂੰ ਕੁੱਲ ਰਕਮ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਵੇਗੀ, ਅੱਜ ਉਨ੍ਹਾਂ ਨੂੰ ਉਸਾਰੀ ਸ਼ੁਰੂ ਕਰਨ ਲਈ 30,000 ਰੁਪਏ ਦੀ ਪਹਿਲੀ ਕਿਸ਼ਤ, ਲੈਂਟਰ ਪੱਧਰ 'ਤੇ 72,000 ਰੁਪਏ ਦੀ ਦੂਜੀ ਅਤੇ ਮੁਕੰਮਲ ਹੋਣ 'ਤੇ 18,000 ਰੁਪਏ ਦੀ ਆਖਰੀ ਤੇ ਤੀਜੀ ਕਿਸ਼ਤ ਦਿੱਤੀ ਜਾਵੇਗੀ। ਉਨ੍ਹਾਂ ਲਾਭਪਾਤਰੀਆਂ ਨੂੰ ਕਿਹਾ ਕਿ ਉਹ ਤੁਰੰਤ ਕੰਮ ਸ਼ੁਰੂ ਕਰਨ ਤਾਂ ਜੋ ਉਨ੍ਹਾਂ ਦੇ ਸੁਪਨਿਆਂ ਅਨੁਸਾਰ ਉਨ੍ਹਾਂ ਨੂੰ ਪੱਕਾ ਮਕਾਨ ਮਿਲ ਸਕੇ। ਇਸ ਤੋਂ ਪਹਿਲਾਂ ਉਨ੍ਹਾਂ ‘ਸਰਕਾਰ ਤੁਹਾਡੇ ਦੁਆਰ’ ਕੈਂਪ ਦੌਰਾਨ ਪਿੰਡ ਪੰਡਵਾਲਾ ਵਿਖੇ ਹੈਬਤਪੁਰ, ਸੁੰਦਰਾ, ਮੁਬਾਰਕਪੁਰ, ਖੇੜੀ, ਨਿੰਬੂਆ, ਡਫਰਪੁਰ ਅਤੇ ਕਕਰਾਲੀ ਪਿੰਡਾਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ਿਲ੍ਹਾ ਵਾਸੀਆਂ ਦੀ ਉਨ੍ਹਾਂ ਦੇ ਘਰ-ਘਰ ਜਾ ਕੇ ਸੇਵਾ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਪਿੰਡ ਪੱਧਰ 'ਤੇ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।

ਵਿਧਾਇਕ ਨੇ ਦੱਸਿਆ ਕਿ ਐਸ.ਡੀ.ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਦੀ ਅਗਵਾਈ ਵਿੱਚ ਇੱਕ ਪ੍ਰਸ਼ਾਸਕੀ ਟੀਮ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕੈਂਪ ਵਿੱਚ ਹਾਜ਼ਰ ਰਹੇ ਤਾਂ ਜੋ ਕੈਂਪ ਦਾ ਦੌਰਾ ਕਰਨ ਵਾਲੇ ਇਲਾਕਾ ਨਿਵਾਸੀਆਂ ਪ੍ਰਤੀ ਸਰਕਾਰੀ ਜ਼ਿੰਮੇਵਾਰੀਆਂ ਨੂੰ ਨਿਪਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਸਿਰਫ਼ ਇਨ੍ਹਾਂ ਕੈਂਪਾਂ ਤੱਕ ਹੀ ਸੀਮਤ ਨਹੀਂ ਹੈ, ਸਗੋਂ  ਲੋਕਾਂ ਨੂੰ 1076 ਟੋਲ-ਫ੍ਰੀ ਨੰਬਰ 'ਤੇ ਡਾਇਲ ਕਰਕੇ 43 ਨੋਟੀਫਾਈ ਸੇਵਾਵਾਂ ਨੂੰ ਘਰ-ਘਰ ਜਾ ਕੇ ਪ੍ਰਾਪਤ ਕਰਨ ਲਈ ਦੀ ਸੁਵਿਧਾ ਵੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨਾਗਰਿਕ ਸੇਵਾਵਾਂ ਦੀ ਇਸ ਹੋਮ ਡਿਲੀਵਰੀ ਸਕੀਮ ਦਾ ਲਾਭ ਸੈਂਕੜੇ ਲੋਕ ਲੈ ਰਹੇ ਹਨ ਜੋ ਕਿ ਨਾਗਰਿਕਾਂ ਵਿੱਚ ਹਰਮਨ ਪਿਆਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਡਾਇਲ 1076 ਰਾਹੀਂ ਨਾਗਰਿਕਾਂ ਨੂੰ ਜੋ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚੋਂ ਜ਼ਿਆਦਾਤਰ ਉਹ ਹਨ, ਜਿਨ੍ਹਾਂ ਲਈ ਪਹਿਲਾਂ ਉਨ੍ਹਾਂ ਨੂੰ ਸੇਵਾ ਕੇਂਦਰਾਂ ਜਾਂ ਸਰਕਾਰੀ ਦਫ਼ਤਰਾਂ ਵਿੱਚ ਜਾਣਾ ਪੈਂਦਾ ਸੀ ਅਤੇ ਹੁਣ ਸਰਕਾਰੀ ਨੁਮਾਇੰਦੇ ਰਿਹਾਇਸ਼ੀ ਸਰਟੀਫਿਕੇਟ ਵਰਗੀਆਂ ਲੋੜੀਂਦੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਉਨ੍ਹਾਂ ਦੇ ਘਰ ਜਾ ਰਹੇ ਹਨ। ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਨਮ/ਮੌਤ ਸਰਟੀਫਿਕੇਟ, ਫਰਦ, ਲੇਬਰ ਰਜਿਸਟ੍ਰੇਸ਼ਨ, ਪੈਨਸ਼ਨ, ਪੇਂਡੂ ਖੇਤਰ ਸਰਟੀਫਿਕੇਟ ਅਤੇ ਹੋਰ ਕੈਂਪਾਂ ਵਿੱਚ ਵੀ ਅਪਲਾਈ ਕੀਤੇ ਜਾ ਸਕਦੇ ਹਨ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼