Wednesday, December 17, 2025

Chandigarh

ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ

September 18, 2024 02:38 PM
SehajTimes

11 ਪਿੰਡਾਂ ਨੂੰ 22 ਲੱਖ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਵੰਡੀਆਂ


ਐਸ.ਏ.ਐਸ.ਨਗਰ : ਪੀ ਐਮ ਏ ਵਾਈ ਸਕੀਮ ਤਹਿਤ ਯੋਗ ਲੋਕਾਂ ਨੂੰ ਪੱਕਾ ਮਕਾਨ ਬਣਾਉਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਮੰਗਲਵਾਰ ਨੂੰ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਮਾਨਦਾਰੀ ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੇ ਭਲੇ ਲਈ ਚਲਾਈਆਂ ਗਈਆਂ ਸਾਰੀਆਂ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਨੂੰ ਤਨਦੇਹੀ ਨਾਲ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੀ ਐਮ ਏ ਵਾਈ  ਦੀਆਂ ਸ਼ਰਤਾਂ ਪੂਰੀਆਂ ਕਰਨ ਦੇ ਯੋਗ ਪਾਏ ਗਏ ਲਾਭਪਾਤਰੀਆਂ ਨੂੰ ਕੁੱਲ ਰਕਮ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਵੇਗੀ, ਅੱਜ ਉਨ੍ਹਾਂ ਨੂੰ ਉਸਾਰੀ ਸ਼ੁਰੂ ਕਰਨ ਲਈ 30,000 ਰੁਪਏ ਦੀ ਪਹਿਲੀ ਕਿਸ਼ਤ, ਲੈਂਟਰ ਪੱਧਰ 'ਤੇ 72,000 ਰੁਪਏ ਦੀ ਦੂਜੀ ਅਤੇ ਮੁਕੰਮਲ ਹੋਣ 'ਤੇ 18,000 ਰੁਪਏ ਦੀ ਆਖਰੀ ਤੇ ਤੀਜੀ ਕਿਸ਼ਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ 90 ਦਿਨਾਂ ਦੀ ਮਨਰੇਗਾ ਲੇਬਰ (ਜੇਕਰ ਲਾਭ ਪਾਤਰੀ ਮਨਰੇਗਾ ਜੋਬ ਕਾਰਡ ਧਾਰਕ ਹੈ) 28980 ਰੁਪਏ ਮਕਾਨ ਉਸਾਰੀ ਚ ਮਿਹਨਤ ਲਈ ਮਜ਼ਦੂਰੀ ਵਜੋਂ ਅਲੱਗ ਤੋਂ ਮਿਲਣਯੋਗ ਹੋਣਗੇ।

ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਸੂਬੇ ਦੇ ਵਿਕਾਸ ਲਈ 10,000 ਰੁਪਏ ਦੇ ਫੰਡਾਂ ਨੂੰ ਰੋਕ ਦਿੱਤਾ ਸੀ ਪਰ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਜਿਵੇਂ ਕਿ ਸੜਕਾਂ, ਪੀਣ ਵਾਲੇ ਪਾਣੀ ਆਦਿ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸੜਕਾਂ ਇਲਾਕੇ ਵਿੱਚ ਜਲਦੀ ਹੀ ਬਣਾਈਆਂ ਜਾਣਗੀਆਂ ਜਾਵੇਗੀ ਅਤੇ ਲੋਕਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੰਚਾਇਤੀ ਚੋਣਾਂ ਦੌਰਾਨ ਇਮਾਨਦਾਰ ਅਤੇ ਸਮਰਪਿਤ ਨੁਮਾਇੰਦੇ ਚੁਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸਾਨੂੰ ਅਜਿਹੇ ਲੋਕਾਂ ਦੀ ਲੋੜ ਹੈ। ਉਨ੍ਹਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦਾ ਹੱਕਦਾਰ ਬਣਨ ਲਈ ਸਰਬਸੰਮਤੀ ਨਾਲ ਪੰਚਾਇਤ ਚੁਣਨ ਦੀ ਵੀ ਅਪੀਲ ਕੀਤੀ, ਜਿਵੇਂ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਇਸ ਬਾਰੇ ਐਲਾਨ ਕੀਤਾ ਗਿਆ ਸੀ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਪ੍ਰਾਹੁਣਚਾਰੀ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਸ਼੍ਰੀਮਤੀ ਅਨਮੋਲ ਗਗਨ ਮਾਨ ਨੇ ਇਸ ਮੌਕੇ 11 ਪਿੰਡਾਂ ਨੂੰ 22 ਲੱਖ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਵੀ ਵੰਡੀਆਂ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲਾਭਪਾਤਰੀਆਂ ਨੂੰ ਅੱਜ ਪੱਕੇ ਮਕਾਨ ਬਣਾਉਣ ਦੇ ਮਨਜ਼ੂਰੀ ਪੱਤਰ ਨਹੀਂ ਮਿਲ ਸਕੇ, ਉਨ੍ਹਾਂ ਨੂੰ ਉਮੀਦ ਨਹੀਂ ਛੱਡਣੀ ਚਾਹੀਦੀ ਕਿਉਂਕਿ ਵੱਡੀ ਗਿਣਤੀ ਚ ਅਰਜ਼ੀਆਂ ਪ੍ਰਕਿਰਿਆ ਅਧੀਨ ਹਨ ਅਤੇ ਸਾਰੇ ਯੋਗ ਵਿਅਕਤੀਆਂ ਨੂੰ ਇਸ ਸਕੀਮ ਅਧੀਨ ਕਵਰ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ ਖਰੜ ਗੁਰਮੰਦਰ ਸਿੰਘ, ਬੀ.ਡੀ.ਪੀ.ਓ ਮਾਜਰੀ ਗੁਰਮਿੰਦਰ ਸਿੰਘ ਅਤੇ ਸਰਪੰਚ ਮਾਜਰੀ ਜਗਦੀਪ ਰਾਣਾ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

Have something to say? Post your comment

 

More in Chandigarh

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ