Tuesday, September 16, 2025

Malwa

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ ਬਣਾਉਣ ਦੀ ਆਖੀਰਲੀ ਮਿਤੀ ਵਿੱਚ ਵਾਧਾ : ਡਾ ਪੱਲਵੀ

September 18, 2024 02:42 PM
ਅਸ਼ਵਨੀ ਸੋਢੀ

ਹਰ ਯੋਗ ਕੇਸਾਧਾਰੀ ਵਿਅਕਤੀ ਆਪਣੀ ਵੋਟ ਜਰੂਰ ਬਣਵਾਏ- ਜ਼ਿਲ੍ਹਾ ਚੋਣ ਅਫ਼ਸਰ

ਮਾਲੇਰਕੋਟਲਾ : ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਹੁਣ ਸੋਧੇ ਰਿਵਾਈਜਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖਿਰੀ ਮਿਤੀ ਵਿੱਚ ਵਾਧਾ ਕਰਕੇ 31 ਅਕਤੂਬਰ 2024 ਤੱਕ ਕਰ ਦਿੱਤੀ ਗਈ ਹੈ।ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦਿੰਦਿਆਂ ਦੱਸਿਆ ਕਿ ਸੋਧੇ ਸ਼ਡਿਊਲ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 4 ਨਵੰਬਰ 2024 ਨੂੰ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀ ਸ਼ਰਤਾਂ ਪੂਰੀਆਂ ਕਰਦੇ ਹੋਣ ਉਹ ਫਾਰਮ ਨੰਬਰ 1 ਭਰਕੇ 31 ਅਕਤੂਬਰ 2024 ਤੱਕ ਦੇ ਸਕਦੇ ਹਨ । ਉਨ੍ਹਾਂ ਦੱਸਿਆ ਕਿ ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ਤੇ ਦਾਅਵੇ ਅਤੇ ਇਤਰਾਜ਼ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 3 ਜਨਵਰੀ 2025 ਨੂੰ ਕੀਤੀ ਜਾਵੇਗੀ।   ਉਨ੍ਹਾਂ ਕਿਹਾ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਜਾਂ ਸ਼ੇਵ ਨਾ ਕਰਦਾ ਹੋਵੇ ਅਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੇ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ, ਜਿੱਥੇ ਉਹ ਰਹਿੰਦਾ ਹੈ, ਸਿੱਖ ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ.1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ/ਸ਼ਹਿਰਾਂ ਵਿੱਚ ਪਟਵਾਰੀਆਂ, ਬੀ.ਐਲ.ਓ, ਡੈਜ਼ੀਗਨੇਟਿਡ ਕਰਮਚਾਰੀਆਂ ਨੂੰ ਦੇ ਸਕਦਾ ਹੈ। ਵੋਟ ਬਣਾਉਣ ਵਾਲੇ ਵਿਅਕਤੀ ਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ। ਉਨ੍ਹਾਂ ਕੇਸਾਧਾਰੀ ਸਿੱਖਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਫਾਰਮ ਭਰਮ ਸਮੇਂ ਕੁਝ ਜਰੂਰੀ ਹਦਾਇਤਾਂ ਦਾ ਖਾਸ ਧਿਆਨ ਰੱਖਣ ਨੂੰ ਯਕੀਨੀ ਬਣਾਉਣ ।ਉਨ੍ਹਾਂ ਦੱਸਿਆ ਕਿ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ,  ਈ.ਸੀ.ਆਈ. ਵੱਲੋਂ ਜਾਰੀ ਵੋਟਰ ਆਈ.ਡੀ. ਕਾਰਡ (ਫੋਟੋ ਵਾਲਾ), ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੰਸ, ਕਰਮਚਾਰੀਆਂ ਨੂੰ ਜਾਰੀ ਸਰਵਿਸ ਆਈ.ਡੀ. ਕਾਰਡ ਫੋਟੋ ਸਮੇਤ ਜਿਸਨੂੰ ਕੇਂਦਰ/ਰਾਜ ਸਰਕਾਰ/ਪੀ.ਐਸ.ਯੂ/ਪਬਲਿਕ ਲਿਮਟਿਡ ਕੰਪਨੀ ਵੱਲੋਂ ਜਾਰੀ ਕੀਤਾ ਹੋਵੇ, ਬੈਂਕ/ਡਾਕਖਾਨੇ ਵੱਲੋਂ ਜਾਰੀ ਪਾਸਬੁੱਕ ਫੋਟੋ ਸਮੇਤ, ਪੈਨ ਕਾਰਡ, ਐਨ.ਪੀ.ਆਰ. ਅਧੀਨ ਆਰ.ਜੀ.ਆਈ. ਵੱਲੋਂ ਜਾਰੀ  ਸਮਾਰਟ ਕਾਰਡ, ਮਨਰੇਗਾ ਜਾਬ ਕਾਰਡ, ਮਿਨੀਸਟਰੀ ਆਫ਼ ਲੇਬਰ ਵੱਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਸਰਕਾਰੀ ਪੈਨਸ਼ਨ ਦਸਤਾਵੇਜ਼ ਸਮੇਤ ਫੋਟੋ, ਐਮ.ਪੀਜ਼, ਐਮ.ਐਲ.ਏਜ਼ ਅਤੇ ਐਮ.ਐਲ.ਸੀਜ਼ ਨੂੰ ਜਾਰੀ ਦਫ਼ਤਰੀ ਸ਼ਨਾਖ਼ਤੀ ਕਾਰਡ ਵਿੱਚੋਂ ਕੋਈ ਵੀ ਇੱਕ ਦਸਤਾਵੇਜ਼ ਨਾਲ ਨੱਥੀ ਕਰਨਾ ਲਾਜਮੀ ਹੈ ।

 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ