Wednesday, September 17, 2025

Haryana

ਸੂਬੇ ਵਿਚ ਹੁਣ ਤਕ ਅਵੈਧ ਸ਼ਰਾਬ, ਨਸ਼ੀਲੇ ਪਦਾਰਥ, ਨਗਦ ਰਕਮ ਤੇ ਕੀਮਤੀ ਵਸਤੂਆਂ ਕੀਤੀਆਂ ਗਈਆਂ ਜਬਤ : ਪੰਕਜ ਅਗਰਵਾਲ

September 18, 2024 03:42 PM
SehajTimes

ਚੰਡੀਗੜ੍ਹ : ਹਰਿਆਣਾ ਵਿਚ ਵਿਧਾਨਸਭਾ ਆਮ ਚੋਣ -2024 ਨੂੰ ਪੂਰੀ ਤਰ੍ਹਾ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਪੰਨ ਕਰਵਾਉਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸਾਰੇ ਦਿਸ਼ਾ-ਨਿਰਦੇਸ਼ਾਂ ਦੇ ਨਾਲ -ਨਾਲ ਚੋਣ ਜਾਬਤਾ ਦੀ ਪਾਲਣਾ ਯਕੀਨੀ ਕੀਤੀ ਜਾ ਰਹੀ ਹੈ। ਵੋਟਰਾਂ ਨੂੰ ਕਿਸੇ ਵੀ ਤਰ੍ਹਾ ਦੇ ਲੋਭ-ਲਾਲਚ ਤੋਂ ਬਚਾਉਣ ਲਈ ਕਮਿਸ਼ਨ ਪੂਰੀ ਤਰ੍ਹਾ ਸਖਤ ਹੈ ਅਤੇ ਸੂਬੇ ਵਿਚ ਵੱਖ-ਵੱਖ ਏਜੰਸੀਆਂ ਵੱਲੋਂ ਅਵੈਧ ਸ਼ਰਾਬ, ਨਸ਼ੀਲੇ ਪਦਾਰਥ ਤੇ ਨਗਦ ਰਕਮ ਦੀ ਮੂਵਮੈਂਟ 'ਤੇ ਪੈਨੀ ਨਜਰ ਰੱਖੀ ਜਾ ਰਹੀ ਹੈ। 16 ਅਗਸਤ ਤੋਂ 16 ਸਤੰਬਰ, 2024 ਤਕ ਸੂਬੇ ਵਿਚ ਕੁੱਲ 26.82 ਕਰੋੜ ਰੁਪਏ ਦੀ ਅਵੈਧ ਸ਼ਰਾਬ, ਨਸ਼ੀਲੇ ਪਦਾਰਥ, ਨਗਦ ਰਕਮ ਤੇ ਕੀਮਤੀ ਵਸਤੂਆਂ ਜਬਤ ਕੀਤੀਆਂ ਗਈਆਂ ਹਨ।

ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਦਸਿਆ ਕਿ ਹਰਿਆਣਾ ਪੁਲਿਸ ਦੇ ਨਾਲ-ਨਾਲ ਹੋਰ ਏਜੰਸੀਆਂ ਵੱਲੋਂ ਵੀ ਲਗਾਤਾਰ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਚੋਣ ਜਾਬਤਾ ਲਾਗੂ ਹੋਣ ਦੇ ਬਾਅਦ ਸੂਬੇ ਵਿਚ ਪੁਲਿਸ, ਇੰਕਮ ਟੈਕਸ, ਆਬਾਕਾਰੀ ਅਤੇ ਕਰਾਧਾਨ ਵਿਭਾਗ, ਰਾਜ ਵਸਤੂ ਅਤੇ ਸੇਵਾ ਟੈਕਸ, ਰੇਲਵੇ ਸੁਰੱਖਿਆ ਫੋਰਸ ਤੇ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਉਪਰੋਕਤ ਕਾਰਵਾਈ ਕੀਤੀ ਗਈ ਹੈ।

9.82 ਕਰੋੜ ਰੁਪਏ ਦੀ ਕੀਮਤ ਦੀ 326017 ਲੀਟਰ ਤੋਂ ਵੱਧ ਅਵੈਧ ਸ਼ਰਾਬ ਜਬਤ

ਸ੍ਰੀ ਪੰਕਜ ਅਗਰਵਾਲ ਨੇ ਦਸਿਆ ਕਿ 4 ਕਰੋੜ 73 ਲੱਖ ਰੁਪਏ ਤੋਂ ਵੱਧ ਦੀ ਨਗਦ ਰਕਮ ਪੁਲਿਸ, ਇੰਕਮ ਟੈਕਸ ਤੇ ਰਾਜ ਵਸਤੂ ਅਤੇ ਸੇਵਾ ਟੈਕ ਵਿਭਾਗਾਂ ਵੱਲੋਂ ਜਬਤ ਕੀਤੀ ਗਈ। ਇਸੀ ਤਰ੍ਹਾ, ਵੱਖ-ਵੱਖ ਏਜੰਸੀਆਂ ਵੱਲੋਂ ਕੁੱਲ 9.82 ਕਰੋੜ ਰੁਪਏ ਤੋਂ ਵੱਧ ਦੀ 326017 ਲੀਟਰ ਤੋਂ ਵੱਧ ਅਵੈਧ ਸ਼ਰਾਬ ਫੜੀ ਗਈ ਹੈ। ਇਸ ਵਿਚ, ਹਰਿਆਣਾ ਪੁਲਿਸ ਵੱਲੋਂ 7.80 ਕਰੋੜ ਰੁਪਏ ਤੋਂ ਵੱਧ ਦੀ 239170 ਲੀਟਰ ਅਤੇ ਆਬਕਾਰੀ ਅਤੇ ਕਰਾਧਾਨ ਵਿਭਾਗ ਵੱਲੋਂ 1.96 ਕਰੋੜ ਰੁਪਏ ਤੋਂ ਵੱਧ ਦੀ 86121 ਲੀਟਰ ਅਵੈਧ ਸ਼ਰਾਬ ਫੜੀ ਗਈ ਹੈ। ਇਸ ਤੋਂ ਇਲਾਵਾ, ਹੋਰ ਏਜੰਸੀਆਂ ਵੱਲੋਂ ਵੀ 4 ਲੱਖ ਤੋਂ ਵੱਧ ਰਕਮ ਦੀ 725 ਲੀਟਰ ਅਵੈਧ ਸ਼ਰਾਬ ਫੜੀ ਗਈ ਹੈ।

ਵੱਖ-ਵੱਖ ਏਜੰਸੀਆਂ ਵੱਲੋਂ 6.76 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜਬਤ

ਉਨ੍ਹਾਂ ਨੇ ਦਸਿਆ ਕਿ ਏਜੰਸੀਆਂ ਵੱਲੋਂ ਕੁੱਲ 2339 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਜਬਤ ਕੀਤੇ ਗਏ ਹਨ, ਜਿਨ੍ਹਾਂ ਦੀ ਕੀਮਤ 6.76 ਕਰੋੜ ਰੁਪਏ ਤੋਂ ਵੱਧ ਹੈ। ਇਸ ਵਿਚ ਪੁਲਿਸ ਵੱਲੋਂ 5.92 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਨਸ਼ੀਲੇ ਪਦਾਰਥ ਜਬਤ ਕੀਤੇ ਗਏ ਹਨ। ਨਾਰਕੋਟਿਕਸ ਕੰਟਰੋਲ ਬਿਊਰੋ ਨੇ 59 ਲੱਖ ਰੁਪਏ ਅਤੇ ਰੇਲਵੇ ਸੁਰੱਖਿਆ ਫੋਰਸ ਨੇ 0.35 ਲੱਖ ਰੁਪਏ ਕੀਮਤ ਦੇ ਨਸ਼ੀਲੇ ਪਦਾਰਥ ਫੜੇ ਹਨ। ਇਸ ਤੋਂ ਇਲਾਵਾ, ਹੋਰ ਏਜੰਸੀਆਂ ਵੱਲੋਂ ਵੀ 23 ਲੱਖ ਰੁਪਏ ਤੋਂ ਵੱਧ ਦੇ ਨਸ਼ੀਲੇ ਪਦਾਰਥ ਫੜੇ ਗਏ ਹਨ।

ਸ੍ਰੀ ਪੰਕਜ ਅਗਰਵਾਲ ਨੇ ਦਸਿਆ ਕਿ ਰਾਜ ਪੁਲਿਸ ਤੇ ਹੋਰ ਏਜੰਸੀਆਂ ਨੇ 3.10 ਕਰੋੜ ਰੁਪਏ ਤੋਂ ਵੱਧ ਮੁੱਲ ਦੀ 48908 ਗ੍ਰਾਮ ਕੀਮਤੀ ਵਸਤੂਆਂ (ਸੋਨਾ, ਚਾਂਦੀ ਆਦਿ) ਫੜੀ ਹੈ। ਇਸ ਤੋਂ ਇਲਾਵਾ, ਰਾਜ ਪੁਲਿਸ ਤੇ ਹੋਰ ਏਜੰਸੀਆਂ ਨੇ 2.41 ਕਰੋੜ ਰੁਪਏ ਤੋਂ ਵੱਧ ਦਾ ਹੋਰ ਸਮਾਨ ਵੀ ਫੜਿਆ ਹੈ।

Have something to say? Post your comment

 

More in Haryana

ਮਹਾਰਾਜਾ ਅਗਰਸੇਨ ਹਵਾੲ ਅੱਡਾ, ਹਸਾਰ ਤੋਂ ਅਯੋਧਿਆ, ਦਿੱਲੀ ਅਤੇ ਚੰਡੀਗੜ੍ਹ ਦੇ ਬਾਅਦ ਹੁਣ ਜੈਪੁਰ ਲਈ ਵੀ ਹਵਾਈ ਸੇਵਾ ਸ਼ੁਰੂ

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੁਣੀਆਂ ਜਨਸਮਸਿਆਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਲਈ ਮੇਅਰ ਪਰਿਸ਼ਦ ਦੀ ਮੀਟਿੰਗ

ਪੰਕਜ ਅਗਰਵਾਲ ਹੋਣਗੇ ਸੋਨੀਪਤ ਜਿਲ੍ਹਾ ਦੇ ਪ੍ਰਭਾਰੀ

ਮੇਗਾ ਪਰਿਯੋਜਨਾਵਾਂ ਨੂੰ ਨਿਰਧਾਰਿਤ ਸਮੇ ਵਿੱਚ ਪੂਰਾ ਕਰਨ ਅਧਿਕਾਰੀ, ਪ੍ਰਸ਼ਾਸਣਿਕ ਸਕੱਤਰ ਆਪ ਕਰਨ ਨਿਗਰਾਨੀ : ਮੁੱਖ ਮੰਤਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹੜ੍ਹ ਪ੍ਰਭਾਵਿਤ ਪੰਜਾਬ ਤੇ ਹਿਮਾਚਲ ਲਈ ਸਹਾਇਤਾ ਸਮੱਗਰੀ ਦੇ 25 ਟਰੱਕਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਸਮਾਜ ਦੀ ਪ੍ਰਗਤੀ ਸਿਖਿਆ ਅਤੇ ਇੱਕਜੁਟਤਾ ਨਾਲ ਸੰਭਵ : ਰਣਬੀਰ ਸਿੰਘ ਗੰਗਵਾ

ਕੁਦਰਤੀ ਮੁਸੀਬਤ ਸਮੇਂ ਸੂਬਾ ਸਰਕਾਰ ਪੂਰੀ ਤਰ੍ਹਾਂ ਖੜੀ ਹੈ ਸੂਬਾ ਵਾਸੀਆਂ ਦੇ ਨਾਲ : ਮੁੱਖ ਮੰਤਰੀ ਨਾਇਬ ਸਿੰਘ ਸੈਣੀ