Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ 

September 18, 2024 05:20 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਲਾਇਨਜ਼ ਕਲੱਬ ਸੁਨਾਮ (ਪ੍ਰਾਈਮ) ਵੱਲੋਂ ਪ੍ਰਧਾਨ ਅੰਕਿਤ ਪਾਹੂਜਾ ਅਤੇ ਮੁੱਖ ਸਰਪ੍ਰਸਤ ਡਾਕਟਰ ਅੰਸ਼ੂਮਨ  ਫੂਲ ਦੀ ਅਗਵਾਈ ਹੇਠ ਰੋਜ਼ਮੈਰੀ ਪਬਲਿਕ ਸਕੂਲ ਵਿਖੇ ਬੂਟੇ ਲਾਏ ਗਏ। ਕਲੱਬ ਪ੍ਰਧਾਨ ਅੰਕਿਤ ਪਾਹੂਜਾ ਅਤੇ ਮੁੱਖ ਸਰਪ੍ਰਸਤ ਡਾ. ਅੰਸ਼ੁਮਨ ਫੂਲ ਨੇ ਆਖਿਆ ਕਿ ਮੌਜੂਦਾ ਸਮੇਂ ਆਬਾਦੀ ਆਲਮੀ ਪੱਧਰ ਤੇ ਵਾਤਾਵਰਨ ਸੰਕਟ ਦਾ ਸਾਹਮਣਾ ਕਰ ਰਹੀ ਹੈ ਅਤੇ ਇਸਦਾ ਮੁੱਖ ਕਾਰਨ ਮਨੁੱਖ ਵੱਲੋਂ ਆਪਣੇ ਮਨਸੂਬਿਆਂ ਦੀ ਪੂਰਤੀ ਲਈ ਕੁਦਰਤ ਨਾਲ ਸਿੱਧੇ ਤੌਰ ਤੇ ਛੇੜਛਾੜ ਹੈ ਜਿਸਦਾ ਸਾਨੂੰ ਮੌਜੂਦਾ ਅਤੇ ਸਾਡੀਆਂ ਪੀੜ੍ਹੀਆਂ ਨੂੰ ਨਤੀਜਾ ਭੁਗਤਨਾ ਪੈਣਾ ਹੈ। ਉਹਨਾਂ ਕਿਹਾ ਕਿ ਮਾਨਵਤਾ ਅਤੇ ਜੀਵ-ਜੰਤੂਆਂ ਦਾ ਜੀਵਨ ਇਹਨਾਂ ਰੁੱਖਾਂ ਤੇ ਹੀ ਨਿਰਭਰ ਹੈ ,  ਰੁੱਖਾਂ ਦੀ ਕੀਤੀ ਜਾ ਰਹੀ ਅੰਨ੍ਹੇਵਾਹ ਕਟਾਈ ਮਨੁੱਖੀ ਜੀਵਨ ਦੀ ਹੌਂਦ ਤੇ ਵੱਡਾ ਖਤਰਾ ਮੰਡਰਾ ਰਿਹਾ ਹੈ। ਉਹਨਾਂ ਕਿਹਾ ਕਿ ਸਮੇਂ-ਸਮੇਂ ਤੇ ਆ ਰਹੀਆਂ ਆਫਤਾਂ ਦਾ ਸਬੰਧ ਕੁਦਰਤ ਨਾਲ ਛੇੜਛਾੜ ਹੈ ਅਤੇ ਸਾਨੂੰ ਇਸ ਸੰਕਟ ਤੋਂ ਬਾਹਰ ਨਿਕਲਣ ਲਈ ਸਮਾਜ ਦੇ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਉਹਨਾਂ ਦੀ ਦੇਖਭਾਲ ਕਰਨ ਦੀ ਲੋੜ ਹੈ ਤਾਂ ਹੀ ਅਸੀਂ ਵਾਤਾਵਰਨ ਨੂੰ ਸੰਤੁਲਿਤ ਕਰਨ ਵਿੱਚ ਸਫਲ ਹੋ ਸਕਦੇ ਹਾਂ।
ਇਸ ਮੌਕੇ ਸਕੂਲ ਮੈਨੇਜਮੈਂਟ ਦੇ ਮੈਡਮ ਨਿਰਮਲਾ ਕਾਂਸਲ ਨੇ ਆਖਿਆ ਕਿ ਲਾਇਨਜ਼ ਕਲੱਬ ਸੁਨਾਮ (ਪ੍ਰਾਈਮ) ਦੀਆਂ ਸਮਾਜਿਕ ਗਤੀਵਿਧੀਆਂ ਸ਼ਲਾਘਾਯੋਗ ਹਨ ਅਤੇ ਅੱਜ ਉਹਨਾਂ ਦੇ ਸਕੂਲ ਵਿੱਚ ਕਲੱਬ ਵੱਲੋਂ ਵਾਤਾਵਰਨ ਦੀ ਸੁਰੱਖਿਆ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਏ ਦਰਜਨਾਂ ਬੂਟੇ ਲਗਾਏ ਗਏ ਹਨ ਅਤੇ ਇਹ ਬੂਟੇ ਸਮਾਜ ਦੇ ਹਰ ਵਿਅਕਤੀ ਨੂੰ ਵੀ ਲਗਾ ਕੇ ਦੇਖਭਾਲ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਭੁਪਿੰਦਰ ਭਾਰਦਵਾਜ, ਅਭਿਸ਼ੇਕ ਜਿੰਦਲ, ਚੰਦਨਾ ਜੈਨ, ਰਜਨੀ ਗੁਪਤਾ, ਪ੍ਰਿਤਪਾਲ ਸਿੰਘ ਮੱਲ੍ਹੀ ਸਮੇਤ ਸਕੂਲ ਸਟਾਫ ਮੈਂਬਰ ਵੀ ਮੌਜੂਦ ਸਨ।

Have something to say? Post your comment

 

More in Malwa

ਅਰੋੜਾ, ਢੀਂਡਸਾ, ਲੌਂਗੋਵਾਲ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ 

ਭਾਰਤ-ਅਮਰੀਕਾ ਵਪਾਰ ਵਾਰਤਾ ਕਿਸਾਨੀ ਲਈ ਘਾਤਕ 

ਅਕੇਡੀਆ ਵਰਲਡ ਸਕੂਲ 'ਚ ਤੀਆਂ ਦੀ ਧਮਾਲ 

ਬੀਕੇਯੂ ਉਗਰਾਹਾਂ ਨੇ ਮੋਗਾ ਰੈਲੀ ਦੀਆਂ ਤਿਆਰੀਆਂ ਵਿੱਢੀਆਂ 

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪਾਤੜਾਂ ਦੇ ਗਰੀਬ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ : ਕੈਂਥ 

'ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ' ਲਈ ਅਰਜ਼ੀਆਂ ਦੀ ਮੰਗ

ਵਿਨਰਜੀਤ ਗੋਲਡੀ ਨੇ "ਆਪ" ਸਰਕਾਰ ਤੇ ਖੜ੍ਹੇ ਕੀਤੇ ਸਵਾਲ 

13 ਸਤੰਬਰ ਨੂੰ ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ ਕੀਤੀ ਜਾਵੇਗੀ ਆਯੋਜਿਤ

ਮਨੁੱਖਤਾ ਲਈ ਖੂਨਦਾਨ ਤੋਂ ਵੱਡਾ ਕੋਈ ਪੁੰਨ ਨਹੀਂ : ਢੀਂਡਸਾ 

ਨਵੇਂ ਬਿਜਲੀ ਕੁਨੈਕਸ਼ਨਾਂ ਲਈ ਔਨਲਾਈਨ ਅਰਜ਼ੀ ਪ੍ਰਕਿਰਿਆ ਬਾਰੇ ਸਪੱਸ਼ਟੀਕਰਨ