Monday, November 03, 2025

Malwa

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

September 18, 2024 05:28 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਨੰਬਰਦਾਰਾਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੇ ਨਾਖੁਸ਼ੀ ਜ਼ਾਹਿਰ ਕੀਤੀ ਹੈ। ਜਥੇਬੰਦੀ ਦੇ ਆਗੂਆਂ ਦਾ ਕਹਿਣਾ ਹੈ ਕਿ ਮਗਰਲੀਆਂ ਸਰਕਾਰਾਂ ਵਾਂਗ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਨੰਬਰਦਾਰ ਯੂਨੀਅਨ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਹੈ। ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਸੁਨਾਮ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਛਾਜਲੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸ਼ਾਮਿਲ ਪੰਜਾਬ ਦੇ ਜਨਰਲ ਸਕੱਤਰ ਰਣ ਸਿੰਘ ਮਹਿਲਾਂ ਨੇ ਕਿਹਾ ਕਿ ਬਹੁ ਗਿਣਤੀ ਨੰਬਰਦਾਰਾਂ ਨੇ ਸੂਬੇ ਅੰਦਰ ਹੋਈਆਂ ਆਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਵਿੱਚ ਅਹਿਮ ਯੋਗਦਾਨ ਪਾਇਆ ਲੇਕਿਨ ਸਰਕਾਰ ਬਣਨ ਤੋਂ ਬਾਅਦ ਮਗਰਲੀਆਂ ਸਰਕਾਰਾਂ ਵਾਂਗ ਨੰਬਰਦਾਰਾਂ ਨੂੰ ਲਾਰਿਆਂ ਤੋਂ ਸਿਵਾਏ ਕੁੱਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਨੰਬਰਦਾਰਾਂ ਦੀਆਂ ਮੰਗਾਂ ਨੂੰ ਸਰਕਾਰ ਨੇ ਮੁੱਢੋਂ ਅਣਗੌਲਿਆਂ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੰਬਰਦਾਰਾਂ ਨੂੰ ਬਦਲਾਅ ਕਿਧਰੇ ਨਜ਼ਰ ਨਹੀਂ ਆ ਰਿਹਾ ਸਗੋਂ ਲਾਰਿਆਂ ਨਾਲ ਡੰਗ ਟਪਾਈ ਕੀਤੀ ਜਾ ਰਹੀ ਹੈ। ਅਜੋਕੇ ਸਮੇਂ ਹਰ ਵਰਗ ਅੰਦਰ ਹਾਹਾਕਾਰ ਮੱਚ ਰਹੀ ਹੈ ਸੜਕਾਂ ਤੇ ਆ ਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਪੁਲਿਸ ਬੇਰੁਜ਼ਗਾਰਾਂ ਦੀਆਂ ਪੱਗਾਂ ਅਤੇ ਚੁੰਨੀਆਂ ਪੈਰਾਂ ਹੇਠ ਰੋਲ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਸੂਬੇ ਦੀ ਜਨਤਾ ਇਹੋ ਜਿਹਾ ਬਦਲਾਅ ਦੇਖਣਾ ਚਾਹੁੰਦੀ ਸੀ। ਬੁਲਾਰਿਆਂ ਨੇ ਸੁਨਾਮ ਦੇ ਐਸਡੀਐਮ ਦੇ ਨੰਬਰਦਾਰਾਂ ਪ੍ਰਤੀ ਰਵਈਏ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਜੇਕਰ ਉਕਤ ਅਧਿਕਾਰੀ ਦਾ ਵਤੀਰਾ ਨੰਬਰਦਾਰਾਂ ਪ੍ਰਤੀ ਅਜਿਹਾ ਹੀ ਰਿਹਾ ਤਾਂ ਜਥੇਬੰਦੀ  ਉੱਚ ਅਧਿਕਾਰੀਆ ਤੱਕ ਪਹੁੰਚ ਕਰੇਗੀ। ਰਣ ਸਿੰਘ ਮਹਿਲਾ ਨੇ ਪੰਜਾਬ ਦੇ ਸਮੂਹ ਨੰਬਰਦਾਰਾਂ ਨੂੰ ਸੱਦਾ ਦਿੱਤਾ ਕਿ ਉਹ ਮੰਗਾਂ ਮਨਵਾਉਣ ਲਈ ਇੱਕਜੁੱਟ ਹੋਣ। ਇਸ ਮੌਕੇ  ਜਗਰਾਜ ਸਿੰਘ ਭੈਣੀ, ਅਜੈਬ ਸਿੰਘ ਉਗਰਾਹਾਂ, ਜੱਗਾ ਸਿੰਘ ਜਖੇਪਲ, ਲਖਵਿੰਦਰ ਸਿੰਘ ਘਾਸੀਵਾਲਾ, ਸਤਿਗੁਰ ਸਿੰਘ ਛਾਜਲੀ, ਕੁਲਦੀਪ ਸਿੰਘ,ਭਗਵੰਤ ਸਿੰਘ ਦਿਆਲਗੜ੍ਹ ਜੇਜੀਆਂ, ਮੰਗਾ ਸਿੰਘ ਰਤਨਗੜ੍ਹ ਪਾਟਿਆਂਵਾਲੀ ,ਬਲਦੇਵ ਸਿੰਘ, ਕਰਨੈਲ ਸਿੰਘ, ਕੇਵਲ ਸਿੰਘ ਜਖੇਪਲ, ਕ੍ਰਿਸ਼ਨ ਸਿੰਘ ਬਹਾਲ ਸਿੰਘ  ਛਾਹੜ, ਕਰਨੈਲ ਸਿੰਘ ਮੈਦੇਵਾਸ, ਗੁਰਮੇਲ ਸਿੰਘ ਮੌੜਾਂ ਹਾਜ਼ਰ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ