Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ,ਵੱਖ ਵੱਖ ਕੰਮਾਂ ਦਾ ਜਾਇਜਾ ਲਿਆ

September 18, 2024 06:26 PM
SehajTimes

ਐਸ.ਏ.ਐਸ. ਨਗਰ : ਪੰਚਾਇਤੀ ਰਾਜ ਸੰਸਥਾਵਾਂ ਬਾਰੇ ਵਿਧਾਨ ਸਭਾ ਕਮੇਟੀ ਨੇ ਚੇਅਰਮੈਨ (ਸਭਾਪਤੀ) ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਹੇਠ ਅੱਜ ਡੇਰਾਬੱਸੀ ਹਲਕੇ ਦਾ ਦੌਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਜੋ ਕਿ ਕਮੇਟੀ ਦੇ ਮੈਂਬਰ ਵਜੋਂ ਵੀ ਸ਼ਾਮਲ ਸਨ, ਨੇ ਦੱਸਿਆ ਕਿ ਅੱਜ ਆਏ ਕਮੇਟੀ ਮੈਂਬਰਾਂ ਵਿੱਚ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਸ. ਅਮੋਲਕ ਸਿੰਘ, ਏ.ਡੀ.ਸੀ. ਸ. ਜਸਵਿੰਦਰ ਸਿੰਘ ਰਮਦਾਸ, ਸ੍ਰੀ ਨਰੇਸ਼ ਕਟਾਰੀਆ ਅਤੇ ਸ. ਰੁਪਿੰਦਰ ਸਿੰਘ ਹੈਪੀ ਨੇ ਡੇਰਾਬੱਸੀ ਹਲਕੇ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲਿਆ।

ਇਸ ਉਪਰੰਤ ਕਮੇਟੀ ਨੇ ਪਿੰਡ ਬਰੋਲੀ, ਅਮਲਾਲਾ ਅਤੇ ਸਰਸੀਣੀ ਦਾ ਦੌਰਾ ਕਰਕੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ।

ਕਮੇਟੀ ਦੇ ਸਭਾਪਤੀ (ਚੇਅਰਮੈਨ) ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਡੇਰਾਬੱਸੀ ਦੇ ਮੀਟਿੰਗ ਹਾਲ ਵਿਖੇ ਹੋਈ ਮੀਟਿੰਗ ਦੌਰਾਨ ਕਮੇਟੀ ਨੇ ਵੱਖ ਵੱਖ ਰਿਪੋਰਟਾਂ ਦੀ ਸਮੀਖਿਆ ਕੀਤੀ ਅਤੇ ਮਨਰੇਗਾ, ਕੇਂਦਰ ਅਤੇ ਸੂਬਾਈ ਗ੍ਰਾਂਟਾਂ, ਐਮ.ਪੀ.ਐਲ.ਏ.ਡੀ. ਗ੍ਰਾਂਟ, ਧਰਮਸ਼ਾਲਾਵਾਂ, ਧੁੱਸੀ ਬੰਧ ਅਤੇ ਰਿਟੇਨਿੰਗ ਵਾਲ, ਕਮਿਊਨਿਟੀ ਸੈਂਟਰ ਅਤੇ ਪੰਚਾਇਤ ਘਰ, ਵਾਤਾਵਰਣ ਸੁਰੱਖਿਆ ਅਤੇ ਪੌਦੇ ਲਗਾਉਣ, ਗਲੀਆਂ, ਨਾਲੀਆਂ ਅਤੇ ਪੁਲੀਆਂ, ਛੱਪੜ, ਸ਼ਾਮਲਾਤ ਜ਼ਮੀਨਾਂ, ਪੰਚਾਇਤੀ ਸੰਸਥਾਵਾਂ ਦੇ ਆਮਦਨ ਸਰੋਤ, ਭਾਰਤ ਮਾਲਾ ਰੋਡ ਪ੍ਰੋਜੈਕਟ, ਆਟਾ ਦਲ ਯੋਜਨਾ, ਖੇਡ ਮੈਦਾਨ, ਆਂਗਣਵਾੜੀਆਂ, ਸਿਹਤ ਸਹੂਲਤਾਂ, ਲਾਇਬ੍ਰੇਰੀਆਂ, ਠੋਸ ਰਹਿੰਦ-ਖੂੰਹਦ, ਤਰਲ ਰਹਿੰਦ-ਖੂੰਹਦ ਅਤੇ ਮੀਂਹ ਦੇ ਪਾਣੀ ਦੀ ਸੰਭਾਲ, ਸ਼ਹਿਰੀਕਰਨ, ਡਰੇਨੇਜ, ਪੀਣ ਵਾਲੇ ਪਾਣੀ, ਫੈਕਟਰੀਆਂ ਵਿਖੇ ਟਰੀਟਮੈਂਟ ਪਲਾਂਟ, ਅਵਾਰਾ ਪਸ਼ੂਆਂ ਅਤੇ 15ਵੇਂ ਵਿੱਤ ਕਮਿਸ਼ਨ ਨਾਲ ਸਬੰਧਤ ਪ੍ਰਸ਼ਨਾਵਲੀ ਦੇ ਆਧਾਰ ’ਤੇ ਮੁੱਢਲੀ ਜਾਣਕਾਰੀ ਲਈ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਸਥਾਰਤ ਰਿਪੋਰਟ ਅਗਲੀ ਕਾਰਵਾਈ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਸੌਂਪੀ ਜਾਵੇਗੀ।

ਪੰਜਾਬ ਵਿਧਾਨ ਸਭਾ ਦੀ ਪੰਚਾਇਤੀ ਰਾਜ ਇਕਾਈਆ ਸਬੰਧੀ ਕਮੇਟੀ ਦੀ ਡੇਰਾਬੱਸੀ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦੇ ਮੌਕੇ ਤੇ ਨਿਰੀਖਣ ਕਰਨ ਲਈ ਬੀਡੀਪੀਓ ਦਫ਼ਤਰ ਰੱਖੀ ਗਈ ਮੀਟਿੰਗ ਵਿੱਚ ਚੇਅਰਮੈਨ ਸਾਹਿਬ ਤੇ ਬਾਕੀ ਹੋਰ ਐਮ.ਐਲ.ਏ ਸਹਿਬਾਨ ਨਾਲ਼ ਮਿਲਕੇ ਅਧਿਕਾਰੀਆਂ ਨਾਲ਼ ਵਿਚਾਰ ਵਟਾਂਦਰਾ ਕੀਤਾ

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ