Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

September 19, 2024 12:41 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 2 ਸਟੈਨੋਗ੍ਰਾਫਰਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਡਾ ਬਲਜੀਤ ਕੌਰ ਨੇ ਕਿਹਾ ਕਿ ਸਾਡੀ ਸੂਬਾ ਸਰਕਾਰ ਪੰਜਾਬ ਨੂੰ "ਰੰਗਲਾ ਪੰਜਾਬ" ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਪੈਸ਼ਲ ਸਕੱਤਰ ਸ੍ਰੀ ਕੇਸ਼ਵ ਹਿਗੋਨੀਆ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਅਤੇ ਸੁਪਰਡੈਂਟ ਬਲਰਾਜ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 

More in Chandigarh

ਪੀ .ਐਚ.ਸੀ ਘੜੂੰਆਂ ਵਿਖੇ ਕਵਾਲਟੀ ਅਸ਼ੋਰੈਂਸ ਪ੍ਰਮਾਣਿਤ ਸਿਹਤ ਕੇਂਦਰਾਂ ਅਤੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ

ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ : ਹਰਜੋਤ ਸਿੰਘ ਬੈਂਸ

ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ

ਵਿਦਿਆ ਵੈਲੀ ਸਕੂਲ ਵਿਚ ਮਨਾਇਆ ਮਾਂ ਦਿਵਸ

ਜਿਲ੍ਹਾ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿੰਗ ਵਿਚ ਕੀਤੀਆਂ ਨਵੀਆਂ ਨਿਯੁਕਤੀਆਂ

ਗੁਰਦੁਆਰਾ ਮਾਤਾ ਗੁਜਰੀ ਸਵਰਾਜ ਨਗਰ ਵਿਖੇ ਸਲਾਨਾ ਗੁਰਮਤਿ ਸਮਾਗਮ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਲੁਆਈ ਹਾਜ਼ਰੀ