Saturday, December 13, 2025

Chandigarh

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

September 19, 2024 01:41 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਨਕੋਦਰ ਦਿਹਾਤੀ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੱਕ ਹੌਲਦਾਰ ਕੰਵਰਪਾਲ ਸਿੰਘ ਨੂੰ 49800 ਰੁਪਏ ਨਜਾਇਜ਼ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਸ ਨੂੰ ਜਲੰਧਰ ਦੀ ਅਦਾਲਤ ਨੇ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਮਦਰੱਸਾ ਦੇ ਵਸਨੀਕ ਲਖਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਹ ਇੱਕ ਪ੍ਰਾਈਵੇਟ ਕੰਪਨੀ ਵਿੱਚ ਸਕਿਓਰਿਟੀ ਗਾਰਡ ਹੈ ਅਤੇ ਉਸਨੇ ਪੀ.ਐਚ.ਜੀ. ਵਿੱਚ ਸੇਵਾ ਨਿਭਾੳਂੁਦੇ ਆਪਣੇ ਚਾਚੇ ਦੀ ਮੌਤ ਉਪਰੰਤ, ਸਾਲ 2017 ਵਿੱਚ ਜ਼ਿਲ੍ਹਾ ਕਮਾਂਡਰ, ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦਫਤਰ ਫਰੀਦਕੋਟ ਵਿਖੇ ਤਰਸ ਦੇ ਆਧਾਰ ’ਤੇ ਨੌਕਰੀ ਲੈਣ ਲਈ ਅਰਜ਼ੀ ਦਿੱਤੀ ਸੀ।
 
ਇਸ ਸਬੰਧ ’ਚ  ਦੋਸ਼ੀ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਨੂੰ ਹੋਮ ਗਾਰਡ ਵਿੱਚ ਤਰਸ ਦੇ ਅਧਾਰ ’ਤੇ ਨੌਕਰੀ ਦਿਵਾਉਣ ਬਦਲੇ 6,50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਬੁਲਾਰੇ ਨੇ ਅੱਗੇ ਦੋਸ਼ ਲਗਾਇਆ ਕਿ ਹੌਲਦਾਰ ਨੇ ਉਸਨੂੰ ਪਹਿਲੀ ਕਿਸ਼ਤ ਵਜੋਂ 50,000 ਰੁਪਏ ਦੇਣ ਲਈ ਕਿਹਾ। ਇਸ ਤੋਂ ਬਾਅਦ, ਦੋਸ਼ੀ ਹੌਲਦਾਰ ਨੇ ਉਸਨੂੰ ਫੋਨਪੇ ਰਾਹੀਂ ਰਕਮ ਉਸਦੇ ਐਚਡੀਐਫਸੀ ਖਾਤੇ ਵਿੱਚ  ਟਰਾਂਸਫਰ ਕਰਨ ਲਈ ਵਾਰ-ਵਾਰ ਜ਼ੋਰ ਪਾਉਣ ਲੱਗਾ। ਜਿਸ ਕਾਰਨ ਸ਼ਿਕਾਇਤਕਰਤਾ ਨੇ ਚਾਰ ਟਰਾਂਜੈਕਸ਼ਨਾਂ ਵਿੱਚ 10,000 ਰੁਪਏ (ਪ੍ਰਤੀ ਟਰਾਂਜੈਕਸ਼ਨ) ਟਰਾਂਸਫਰ ਕੀਤੇ ਅਤੇ ਬਾਅਦ ਵਿੱਚ 9800 ਹੋਰ ਰੁਪਏ ਟਰਾਂਸਫਰ ਕਰਵਾਏ। ਇਸ ਤਰ੍ਹਾਂ ਸ਼ਿਕਾਇਤਕਰਤਾ ਨੇ ਉਕਤ ਮੁਲਾਜ਼ਮ ਦੇ ਐਚਡੀਐਫਸੀ ਖਾਤੇ ਵਿੱਚ  ਕੁੱਲ 49,800 ਰੁਪਏ ਭੇਜੇ । ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਬਤ ਹੋ ਗਿਆ ਹੈ ਕਿ ਉਕਤ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਲਈ ਸੀ। ਇਸ ਤਫ਼ਤੀਸ਼ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ