Sunday, February 01, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

September 19, 2024 01:50 PM
ਅਸ਼ਵਨੀ ਸੋਢੀ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ’ਚ ਲੱਗ ਰਹੇ02 ਹੋਰ ਨਵੇਂ ਉਦਯੋਗਾਂ ਨੂੰ ਦਿੱਤੀ ਪ੍ਰਵਾਨਗੀ

ਮਾਲੇਰਕੋਟਲਾ : ਜ਼ਿਲ੍ਹਾ ਮਾਲੇਰਕੋਟਲਾ ਸੱਭਿਆਚਾਰਕ, ਸਮਾਜਿਕ, ਉਦਯੋਗਿਕ ਭਾਈਵਾਲਤਾ ਦੇ ਨਾਲ ਕਾਰੋਬਾਰ,ਵਪਾਰ ਅਤੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨ ਦੀ ਮਨਸਾ ਰੱਖਦਾ ਹੈ। ਜ਼ਿਲ੍ਹੇ ਵਿੱਚ ਉਦਯੋਗਿਕ ਨਿਤੀ 2017 ਤਹਿਤ ਵਿੱਤੀ ਸਾਲ 2024-25 ਦੌਰਾਨ ਜ਼ਿਲ੍ਹੇ ਵਿੱਚ 05 ਉਦਯੋਗਿਕ ਯੂਨਿਟਾਂ ਨੂੰ ਐਫ.ਸੀ.ਆਈ ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਦੇ ਕੇ ਉਦਯੋਗਿਕ ਵਿਕਾਸ ਨੂੰ ਪ੍ਰੋਤਸਾਹਿਤ ਕੀਤਾ ਗਿਆ ਹੈ। ਹੁਣ ਤੱਕ ਇਸ ਸਕੀਮ ਤਹਿਤ ਜ਼ਿਲ੍ਹੇ ਵਿੱਚ 98 ਕਰੋੜ 86 ਲੱਖ ਰੁਪਏ ਤੋਂ ਵੱਧ ਤੇ ਨਿਵੇਸ਼ ਨਾਲ ਉਦਯੋਗਿਕ ਗਤੀਵਿਧੀਆਂ ਨੂੰ ਹੁਲਾਰਾ ਮਿਲਿਆ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹੇ ਦੇ ਦੋ ਨਵੀਂਆਂ ਉਦਯੋਗਿਕ ਇਕਾਈਆਂ ਨੂੰ ਪ੍ਰਵਾਨਗੀ ਦੇਣ ਮੌਕੇ ਕੀਤੇ। ਉਨ੍ਹਾਂ ਦੱਸਿਆ ਕਿ ਇਨਾਂ ਦੋ ਉਦਯੋਗਿਕ ਇਕਾਕੀਆਂ ਨਾਲ ਜ਼ਿਲ੍ਹੇ ਵਿੱਚ 01 ਕਰੋੜ 96 ਲੱਖ 86 ਹਜਾਰ ਰੁਪਏ ਦਾ ਉਦਯੋਗਿਕ ਨਿਵੇਸ ਨੂੰ ਹੁਲਾਰਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵੇ ਉਦਯੋਗਿਕ ਯੂਨਿਟਾਂ ਦੇ ਸਥਾਪਿਤ ਹੋਣ ਨਾਲ ਜ਼ਿਲ੍ਹੇ ਦੇ ਕਰੀਬ 35 ਉਦਮੀਆਂ ਨੂੰ ਰੋਜਗਾਰ ਦੇ ਮੌਕੇ ਮਿਲਣਗੇ ਅਤੇ ਜ਼ਿਲ੍ਹੇ ਦੀ ਅਰਥ ਵਿਵਸਥਾ ਨੂੰ ਮਜਬੂਤੀ ਮਿਲੇਗੀ। ਜ਼ਿਲ੍ਹੇ ਦੇ ਬੇਰੁਜਗਾਰਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ ਤੇ ਰੋਜ਼ਗਾਰ ਦੇ ਮੌਕੇ ਮਿਲਣਗੇ। ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰੀ ਦਾ ਖ਼ਾਤਮਾ ਕਰਨ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਵਾਸਤੇ ਵੱਖ-ਵੱਖ ਉਦਯੋਗਾਂ ਲਈ ਨਿਵੇਸ਼ ਕਰਨ ਵਾਸਤੇ ਮਨਜ਼ੂਰੀਆਂ ਜਾਰੀ ਕੀਤੀਆਂ ਜਾ ਰਹੀਆਂ ਹਨ ਇਸੇ ਤਹਿਤ  ਮਾਲੇਰਕੋਟਲਾ ਜ਼ਿਲ੍ਹੇ ਵਿੱਚ ਮੈਸ.ਚੋਧਰੀ ਰੋਲਜ਼ ਕਾਰਪੋਰੇਸ਼ਨ ਮਾਂਦੇਵੀ ਰੋਡ ਅਤੇ ਮੈਸ.ਸ਼ਿਵਮ ਇੰਡਕਸ਼ਨ ਪਿੰਡ ਰਟੋਲਾ ਨੂੰ ਉਦਯੋਗਿਕ ਨਿਤੀ-2017 ਅਧੀਨ ਆਈ.ਸੀ.ਏ.ਐਫ ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਦੀ ਪ੍ਰਵਾਨਗੀ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਉਦਯੋਗ ਸਥਾਪਿਤ ਹੋਣ ਨਾਲ ਜਿੱਥੇ ਕਾਰੋਬਾਰ, ਵਪਾਰ ਅਤੇ ਬੁਨਿਆਂਦੀ ਢਾਂਚੇ ਦਾ ਵਿਕਾਸ ਹੋਵੇਗਾ, ਉੱਥੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ ।ਜ਼ਿਲ੍ਹੇ ਵਿੱਚ ਉਦਯੋਗ ਲਗਾਉਣ ਦੇ ਚਾਹਵਾਨ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਇਸ ਨਿਤੀ ਤਹਿਤ ਦਿੱਤੀ ਜਾ ਰਹੀ ਸੁਵਿਧਾ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਜੇਕਰ ਉਦਯੋਗ ਸਥਾਪਤ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ।ਉਨ੍ਹਾਂ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਨਵੇਂ ਉਦਯੋਗ ਸਥਾਪਤ ਹੋਣ ਮੌਕੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਇਕਾਈ ਵੱਲੋਂ ਲੋੜੀਂਦੀਆਂ ਸ਼ਰਤਾਂ ਪੂਰੀਆਂ ਕੀਤੀਆਂ ਜਾਣ ਤਾਂ ਜੋ ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਸੁਵਿਧਾ ਨਾਲ ਵੱਧ ਤੋਂ ਵੱਧ ਉਦਯੋਗ ਸਥਾਪਤ ਕਰਕੇ ਬੇਰੁਜ਼ਗਾਰੀ ਦਾ ਖ਼ਾਤਮਾ ਕੀਤਾ ਜਾ ਸਕੇ ।ਵਧੇਰੇ ਜਾਣਕਾਰੀ ਲਈ ਜਨਰਲ ਮੈਨੇਜਰ,ਜ਼ਿਲ੍ਹਾ ਉਦਯੋਗ ਕੇਂਦਰ,ਮਾਲੇਰਕੋਟਲਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ,ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਮਨਿੰਦਰ ਸਿੰਘ,ਐਕਸ਼ੀਅਨ ਪੀ.ਐਸ.ਪੀ.ਸੀ.ਐਲ ਇੰਜ. ਹਰਵਿੰਦਰ ਸਿੰਘ, ਸ੍ਰੀ ਜਗਦੇਵ ਸ਼ਰਮਾ,ਐਲ.ਡੀ.ਐਮ. ਰਾਜੇਸ਼ ਕੁਮਾਰ,ਰੋਮਿਲ ਬਾਂਸਲ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਕਮੇਟੀ ਦੇ ਮੈਂਬਰ ਅਤੇ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਮੌਜੂਦ ਸਨ । 

 

Have something to say? Post your comment