Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਚੋਣ ਪ੍ਰਚਾਰ ਦੌਰਾਨ, ਰਾਜਨੀਤਕ ਪਾਰਟੀਆਂ ਤੇ ਉਮੀਦਵਾਰਾਂ ਦੀ ਆਲੋਚਨਾ ਸਿਰਫ ਉਨ੍ਹਾਂ ਦੀ ਨੀਤੀਆਂ, ਪ੍ਰੋਗ੍ਰਾਮਾਂ, ਕੰਮਾਂ ਤਕ ਹੀ ਹੋਣੀ ਚਾਹੀਦੀ ਸੀਮਤ: ਪੰਕਜ ਅਗਰਵਾਲ

September 19, 2024 03:51 PM
SehajTimes

ਚੋਣ ਪ੍ਰਚਾਰ ਵਿਚ ਡੂਜ ਐਂਡ ਡੋਨਟ ਦਾ ਪਾਲਣ ਜਰੂਰੀ

ਚੰਡੀਗੜ੍ਹ : ਭਾਂਰਤ ਚੋਣ ਕਮਿਸ਼ਨ ਵੱਲੋਂ ਹਰਿਆਣਾ ਵਿਧਾਨਸਭਾ ਆਮ ਚੋਣ-2024 ਲਈ ਉਮੀਦਾਵਰਾਂ ਤੇ ਰਾਜਨੀਤਕ ਪਾਰਟੀਆਂ ਲਈ ਚੋਣ ਪ੍ਰਚਾਰ ਦੌਰਾਨ ਕੀ ਕਰਨਾ ਹੈ ਤੇ ਕੀ ਨਹੀਂ (ਡੂਜ ਐਂਡ ਡੋਂਨਸ) ਦੇ ਵਿਸਤਾਰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇੰਨ੍ਹਾਂ ਦਿਸ਼ਾ-ਨਿਰਦੇਸ਼ਾਂ ਦਾ ਚੋਣ ਦੀ ਪ੍ਰਕ੍ਰਿਆ ਪੂਰੀ ਹੋਣ ਤਕ ਪਾਲਣ ਕੀਤਾ ਜਾਣਾ ਜਰੂਰੀ ਹੈ।

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਦਸਿਆ ਕਿ ਸਾਰੀ ਪਾਰਟੀਆਂ ਅਤੇ ਚੋਣ ਲੜ੍ਹ ਰਹੇ ਉਮੀਦਵਾਰਾਂ ਨੂੰ ਪਬਲਿਕ ਸਥਾਨਾਂ ਜਿਵੇਂ ਮੈਦਾਨ ਅਤੇ ਹੈਲੀਪੈਡ ਨਿਰਪੱਖ ਰੂਪ ਨਾਲ ਉਪਲਬਧ ਹੋਣਾ ਚਾਹੀਦਾ ਹੈ। ਚੋਣ ਦੌਰਾਨ ਰਾਜਨੀਤਕ ਪਾਰਟੀਆਂ ਤੇ ਉਮੀਦਵਾਰਾਂ ਦੀ ਆਲੋਚਨਾ ਸਿਰਫ ਉਨ੍ਹਾਂ ਦੀ ਨੀਤੀਆਂ, ਪ੍ਰੋਗ੍ਰਾਮਾਂ, ਪਿਛਲੇ ਰਿਕਾਰਡ ਅਤੇ ਕੰਮਾਂ ਤਕ ਹੀ ਸੀਮਤ ਰਹਿਣੀ ਚਾਹੀਦੀ ਹੈ। ਕਿਸੇ ਵੀ ਮੀਟਿੰਗ ਬਾਰੇ ਸਥਾਨਕ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਪ੍ਰਸਤਾਵਿਤ ਮੀਟਿੰਗ ਦੇ ਸਮੇਂ ਤੇ ਸਥਾਨ ਦੀ ਜਰੂਰੀ ਮੰਜੂਰੀ ਸਮੇਂ ਰਹਿੰਦੇ ਸਹੀ ਢੰਗ ਨਾਲ ਲਈ ਜਾਣੀ ਚਾਹੀਦੀ ਹੈ।

ਸ੍ਰੀ ਪੰਕਜ ਅਗਰਵਾਲ ਨੇ ਦਸਿਆ ਕਿ ਪ੍ਰਸਤਾਵਿਤ ਮੀਟਿੰਗ ਦੇ ਸਥਾਨ 'ਤੇ ਕੋਈ ਪਾਬੰਧੀਸ਼ੁਦਾ ਜਾਂ ਨਿਸ਼ੇਧਾਤਮਕ ਆਦੇਸ਼ ਲਾਗੂ ਹਨ ਤਾਂ ਉਨ੍ਹਾਂ ਆਦੇਸ਼ਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਇਸੀ ਤਰ੍ਹਾ, ਪ੍ਰਸਤਾਵਿਤ ਮੀਟਿੰਗਾਂ ਲਈ ਲਾਊਡਸਪੀਕਰ ਜਾਂ ਅਜਿਹੇ ਕਿਸੇ ਹੋਰ ਸਹੂਲਤ ਦੀ ਵਰਤੋ ਲਈ ਮੰਜੂਰੀ ਪ੍ਰਾਪਤ ਕੀਤੀ ਜਾਣੀ ਚਾਹੀਦੀ ਹੈ ਅਤੇ ਮੀਟਿੰਗਾਂ ਵਿਚ ਗੜਬੜੀ ਪੈਦਾ ਕਰਨ ਵਾਲੇ ਵਿਅਕਤੀਆਂ ਨਾਂਲ ਨਜਿਠਣ ਵਿਚ ਪੁਲਿਸ ਸਹਾਇਤਾ ਪ੍ਰਾਪਤ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਨੇ ਦਸਿਆ ਕਿ ਕਿਸੇ ਵੀ ਜਲੂਸ ਨੂੰ ਸ਼ੁਰੂ ਕਰਨ ਅਤੇ ਖਤਮ ਕਰਨ ਦੇ ਸਮੇਂ ਤੇ ਸਥਾਨ ਅਤੇ ਮਾਰਗ ਨੂੰ ਅਗਰਿਮ ਰੂਪ ਨਾਲ ਫਾਈਨਲ ਕੀਤਾ ਜਾਣਾ ਚਾਹੀਦਾ ਹੈ ਅਤੇ ਪੁਲਿਸ ਅਧਿਕਾਰੀਆਂ ਤੋਂ ਪਹਿਲਾਂ ਮੰਜੂਰੀ ਪ੍ਰਾਪਤ ਕਰਨੀ ਚਾਹੀਦੀ ਹੈ। ਇਹ ਜਰੂਰ ਧਿਆਨ ਰੱਖਿਆ ਜਾਵੇ ਕਿ ਜਲੂਸ ਦਾ ਮਾਰਗ ਆਵਾਜਾਈ ਨੂੰ ਰੁਕਾਵਟ ਨਹੀਂ ਕਰਨੀ ਚਾਹੀਦੀ ਹੈ।

ਸ਼ਾਂਤੀਪੂਰਨ ਅਤੇ ਵਿਵਸਥਿਤ ਚੋਣ ਯਕੀਨੀ ਕਰਨ ਲਈ ਸਾਰੇ ਚੋਣ ਅਧਿਕਾਰੀਆਂ ਦਾ ਕਰਨ ਸਹਿਯੋਗ

ਮੁੱਖ ਚੋਣ ਅਧਿਕਾਰੀ ਨੇ ਦਸਿਆ ਕਿ ਸ਼ਾਂਤੀਪੂਰਨ ਅਤੇ ਵਿਵਸਥਿਤ ਢੰਗ ਨਾਲ ਚੋਣ ਯਕੀਨੀ ਕਰਨ ਲਈ ਰਾਜਨੀਤਕ ਪਾਰਟੀ ਅਤੇ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਸਾਰੇ ਚੋਣ ਅਧਿਕਾਰੀਆਂ ਨੂੰ ਸਹਿਯੋਗ ਕੀਤਾ ਜਾਣਾ ਚਾਹੀਦਾ ਹੈ। ਨਾਲ ਹੀ, ਚੋਣ ਵਿਚ ਲੱਗੇ ਸਾਰੇ ਰਾਜਨੀਤਕ ਕਾਰਜਕਰਤਾਵਾਂ ਨੂੰ ਬੈਜ ਜਾਂ ਪਹਿਚਾਣ ਪੱਤਰ ਦਿਖਾਉਣਾ ਹੋਵੇਗਾ। ਵੋਟਰਾਂ ਨੂੰ ਜਾਰੀ ਅਣਓਪਚਾਰਿਕ ਪਹਿਚਾਣ ਪਰਚੀ ਸਾਦੇ (ਚਿੱਟੇ) ਕਾਗਜ਼ 'ਤੇ ਹੋਣੀ ਚਾਹੀਦੀ ਹੈ, ਜਿਸ 'ਤੇ ਪਾਰਟੀ ਦਾ ਕੋਈ ਨਾਂਅ ਅਤੇ ਨਿਸ਼ਾਨ ਜਾਂ ਉਮੀਦਵਾਰ ਦਾ ਨਾਂਅ ਨਹੀਂ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਪ੍ਰਚਾਰ ਮੁਹਿੰਮ ਦੇ ਸਮੇਂ ਦੌਰਾਨ ਅਤੇ ਚੋਣ ਦੇ ਦਿਨ ਵਾਹਨਾਂ ਦੀ ਆਵਾਜਾਈ 'ਤੇ ਪਾਬੰਧੀ ਦਾ ਪੂਰੀ ਤਰ੍ਹਾ ਨਾਲ ਪਾਲਣ ਕੀਤਾ ਜਾਣਾ ਚਾਹੀਦਾ ਹੈ। ਚੋਣ ਦੇ ਸੰਚਾਲਨ ਦੇ ਸਬੰਧ ਵਿਚ ਕਿਸੇ ਵੀ ਤਰ੍ਹਾ ਦੀ ਸ਼ਿਕਾਇਤ ਜਾਂ ਸਮਸਿਆ ਨੂੰ ਚੋਣ ਕਮਿਸ਼ਨ ਦੇ ਓਬਜਰਵਰ , ਰਿਟਰਨਿੰਗ ਅਧਿਕਾਰੀ, ਜੋਨਲ/ਸੈਕਟਰ ਮੈਜੀਸਟ੍ਰੇਟ, ਮੁੱਖ ਚੋਣ ਅਧਿਕਾਰੀ ਜਾਂ ਭਾਰਤ ਚੋਣ ਕਮਿਸ਼ਨ ਦੀ ਜਾਣਕਾਰੀ ਵਿਚ ਲਿਆਉਣਾ ਚਾਹੀਦਾ ਹੈ।

ਸ੍ਰੀ ਪੰਕਜ ਅਗਰਵਾਲ ਨੇ ਦਸਿਆ ਕਿ ਚੋਣ ਦੇ ਵੱਖ-ਵੱਖ ਪਹਿਲੂਆਂ ਨਾਲ ਸਬੰਧਿਤ ਸਾਰੇ ਮਾਮਲਿਆਂ ਵਿਚ ਚੋਣ ਕਮਿਸ਼ਨ ਜਾਂ ਰਿਟਰਨਿੰਗ ਆਫਿਸਰ ਜਾਂ ਜਿਲ੍ਹਾ ਚੋਣ ਅਧਿਕਾਰੀ ਦੇ ਆਦੇਸ਼ ਜਾਂ ਦਿਸ਼ਾ-ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਕੀਤਾ ਜਾਣਾ ਚਾਹੀਦਾ ਹੈ। ਚੋਣ ਪ੍ਰਚਾਰ ਸਮੇਂ ਦੇ ਖਤਮ ਹੋਣ ਦੇ ਬਾਅਦ , ਜੇਕਰ ਕੋਈ ਵਿਅਕਤੀ, ਵੋਟਰ ਜਾਂ ਚੋਣ ਲੜਨ ਵਾਲਾ ਉਮੀਦਵਾਰ ਜਾਂ ਉਮੀਦਵਾਰ ਦਾ ਚੋਣ ਏਜੰਟ ਨਹੀਂ ਹੈ ਤਾਂ ਉਸ ਵਿਅਕਤੀ ਨੂੰ ਸਬੰਧਿਤ ਚੋਣ ਖੇਤਰ ਨੂੰ ਛੱਡਣਾ ਹੋਵੇਗਾ।

ਵੋਟਰਾਂ ਦੀ ਜਾਤੀ ਜਾਂ ਸੰਪ੍ਰਾਇਕ ਭਾਵਨਾਵਾਂ ਦੇ ਆਧਾਰ 'ਤੇ ਨਹੀਂ ਕੀਤੀ ਜਾ ਸਕਦੀ ਕੋਈ ਅਪੀਲ

ਚੋਣਾਂ ਦੌਰਾਲ ਰਾਜਨੀਤਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਕੀ ਨਹੀਂ ਕਰਨਾ ਚਾਹੀਦਾ ਹੈ, ਇਸ ਦੀ ਜਾਣਕਾਰੀ ਦਿੰਦੇ ਹੋਏ ਸ੍ਰੀ ਪੰਕਜ ਅਗਰਵਾਲ ਨੇ ਦਸਿਆ ਕਿ ਕਿਸੇ ਵੀ ਅਧਿਕਾਰਕ ਕੰਮ ਨੂੰ ਚੋਣ ਪ੍ਰਚਾਰ ਜਾਂ ਚੁਣਾਵੀ ਗਤੀਵਿਧੀਆਂ ਦੇ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ ਹੈ ਅਤੇ ਵਿੱਤੀ ਜਾਂ ਹੋਰ ਕਿਸੇ ਤਰ੍ਹਾ ਦੇ ਕੋਈ ਲੋਭ-ਲਾਲਚ ਵੋਟਰਾਂ ਨੂੰ ਨਹੀਂ ਦਿੱਤਾ ਜਾਣਾ ਚਾਹੀਦਾ ਹੈ। ਵੋਟਰਾਂ ਦੀ ਜਾਤੀ ਜਾਂ ਸੰਪ੍ਰਦਾਇਕ ਭਾਵਨਾਵਾਂ ਦੇ ਆਧਾਰ 'ਤੇ ਕੋਈ ਅਪੀਲ ਨਹੀਂ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ, ਅਜਿਹੀ ਕੋਈ ਗਤੀਵਿਧੀ , ਜੋ ਮੌਜੂਦਾ ਮੱਤਭੇਦਾਂ ਨੂੰ ਵਧਾ ਸਕਦੀ ਹੈ ਜਾਂ ਵੱਖ-ਵੱਖ ਜਾਤੀਆਂ, ਕੰਮਿਉਨਿਟੀਆਂ, ਧਾਰਮਿਕ ਅਤੇ ਭਾਸ਼ਾਈ ਸਮੂਹਾਂ ਦੇ ਵਿਚ ਆਪਸੀ ਲੜਾਈ ਪੈਦਾ ਕਰਦੀ ਹੋਵੇ ਜਾਂ ਤਨਾਅ ਪੈਦਾ ਕਰਦਾ ਹੋਵੇ, ਅਜਿਹੀ ਕੋਈ ਗਤੀਵਿਧੀ ਨਹੀਂ ਕੀਤੀ ਜਾਣੀ ਚਾਹੀਦੀ ਹੈ।

ਚੋਣ ਪ੍ਰਚਾਰ ਲਈ ਧਾਰਮਿਕ ਸਥਾਨਾਂ ਦਾ ਨਹੀਂ ਕੀਤੀ ਜਾ ਸਕਦੀ ਵਰਤੋ

ਸ੍ਰੀ ਪੰਕਜ ਅਗਰਵਾਲ ਨੇ ਦਸਿਆ ਕਿ ਮੰਦਿਰ, ਮਸਜਿਦ, ਚਰਚ, ਗੁਰੂਦੁਆਰਾ ਜਾਂ ਕਿਸੇ ਵੀ ਪੂਜਾ ਸਥਾਨ ਦੀ ਵਰਤੋ ਚੋਣ ਪ੍ਰਚਾਰ ਲਈ ਨਹੀਂ ਕੀਤੀ ਜਾਵੇਗੀ, ਜਿਸ ਵਿਚ ਚੋਣ ਸਬੰਧੀ ਭਾਸ਼ਨ, ਪੋਸਟਰ, ਸੰਗੀਤ ਆਦਿ ਸ਼ਾਮਿਲ ਹਨ। ਇਸ ਤੋਂ ਇਲਾਵਾ, ਹੋਰ ਰਾਜਨੀਤਕ ਪਾਰਟੀਆਂ ਜਾਂ ਉਮੀਦਵਾਰਾਂ ਵੱਲੋਂ ਪ੍ਰਬੰਧਿਤ ਪਬਲਿਕ ਮੀਟਿੰਗਾਂ ਜਾਂ ਜਲੂਸਾਂ ਵਿਚ ਰੁਕਾਵਟ ਨਹੀਂ ਪਾਉਣੀ ਚਾਹੀਦੀ। ਹੋਰ ਰਾਜਨੀਤਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਲਗਾਏ ਗਏ ਪੋਸਟਰਾਂ ਨੂੰ ਹਟਾਉਣਾ ਜਾਂ ਖਰਾਬ ਨਹੀਂ ਕੀਤਾ ਜਾਣਾ ਚਾਹੀਦਾ ਹੈ।

ਮੁੱਖ ਚੋਣ ਅਧਿਕਾਰੀ ਨੇ ਦਸਿਆ ਕਿ ਵਾਹਨਾਂ 'ਤੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤਕ ਲਾਉਡਸਪੀਕਰਾਂ ਦੀ ਵਰਤੋ ਨਹੀਂ ਚੋਣੀ ਚਾਹੀਦੀ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ