Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

September 19, 2024 07:02 PM
ਅਸ਼ਵਨੀ ਸੋਢੀ

ਕਿਹਾ, ਜ਼ਿਲ੍ਹਾ ਨਿਵਾਸੀਆਂ ਨੂੰਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸਾਸ਼ਨ ਦੀ ਪ੍ਰਾਥਮਿਕਤਾ

ਕੂੜੇ ਦੀ ਸਹੀ ਸੈਗਰੀਗੇਸ਼ਨ/ਸਟੋਰੇਜ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਨਾਲ ਹੀ ਸ਼ਹਿਰ ਹੋਵੇਗਾ ਕੂੜਾ ਰਹਿਤ

ਮਾਲੇਰਕੋਟਲਾ : ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਚ ਚੱਲ ਰਹੇ ਸਮੁੱਚੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਦਾ ਜਾਇਜਾ ਲੈਂਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਹਾ ਕਿ  ਸਵੱਛ ਭਾਰਤ ਅਭਿਆਨ ਤਹਿਤ ਮਿਲੇ ਫੰਡਜ਼ ਦੀ ਵਰਤੋਂ ਨੂੰ ਤੁਰੰਤ ਯਕੀਨੀ ਬਣਾਈ ਜਾਵੇ ਤਾਂ ਜੋ ਜ਼ਿਲ੍ਹਾ ਨਿਵਾਸੀਆਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮਿਲ ਸਕੇ। ਉਨ੍ਹਾਂ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਵੱਖ ਵੱਖ ਵਿਕਾਸ ਸਕੀਮਾਂ ਤਹਿਤ ਅਣਵਰਤੀ ਰਾਸ਼ੀ ਅਤੇ ਬਕਾਇਆ ਫੰਡ ਤੁਰੰਤ ਵਰਤੋਂ ਵਿੱਚ ਲਿਆਂਦੇ ਜਾਉਂਣ ਅਤੇ ਅਣਵਰਤੇ ਪੈਸੇ ਤੁਰੰਤ ਵਾਪਸ ਜਮ੍ਹਾਂ ਕਰਵਾਏ ਜਾਣ। ਇਸ ਮੌਕੇ ਉਨ੍ਹਾਂ ਸੀਵਰੇਜ਼ ਟਰੀਟਮੈਂਟ ਪਲਾਂਟ ,ਵਾਟਰ ਟਰੀਟਮੈਂਟ ਪਲਾਂਟ, ਸੋਲਿਡ ਵੇਸਟ ਆਦਿ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਇੱਕਤਰ ਕੀਤੀ ਅਤੇ ਹਦਾਇਤ ਜਾਰੀ ਕੀਤੀ ਕਿ ਪੀਣ ਯੋਗ ਪਾਣੀ ਦੇ ਮਿਆਰ ਦੀ ਲਗਾਤਾਰ ਟੈਸਟਿੰਗ ਅਤੇ ਸਪੈਲਿੰਗ ਕੀਤੀ ਜਾਵੇ ਤਾਂ ਜੋ ਸ਼ਹਿਰ ਨਿਵਾਸੀਆਂ ਨੂੰ ਸਾਫ ਸੁਥਰਾ ਪੀਣ ਯੋਗ ਪਾਣੀ ਮੁਹੱਈਆਂ ਹੋ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਨਿਵਾਸੀਆਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸਾਸ਼ਨ ਦੀ ਪ੍ਰਾਥਮਿਕਤਾ ਹੈ। ਸਮੂਹ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਵਾਂ ਮੁਹੱਈਆਂ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾਣ ਤਾਂ ਜੋ ਉਨ੍ਹਾਂ ਨੂੰ ਬੁਨਿਆਂਦੀ ਸਹੂਲਤਾਵਾਂ ਮੁਹੱਈਆ ਹੋ ਸਕਣ। ਡਿਪਟੀ ਕਮਿਸ਼ਨਰ ਨੇ ਕਾਰਜ ਸਾਧਕ ਅਫ਼ਸਰਾਂ ਤੋਂ ਸੋਰਸ ਸੈਗਰੀਗੇਸਨ,ਲੈਗੇਸੀ ਵੇਸਟ ਪੁਰਾਣੇ ਕੂੜੇ,ਸੁੱਕੇ ਗਿੱਲੇ ਕੂੜੇ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਇੱਕਤਰ ਕੀਤੀ ਅਤੇ ਹਦਾਇਤ ਕੀਤੀ ਕਿ ਸ਼ਹਿਰ ਦੇ ਰਿਹਾਇਸ਼ੀ ਇਲਾਕਿਆਂ ਅਤੇ ਮਾਰਕਿਟ ਖੇਤਰਾਂ ਸੋਰਸ  ਸੈਗਰੀਗੇਸ਼ਨ ਦੇ ਟੀਚਿਆਂ ਦੀ ਪ੍ਰਾਪਤੀ ਲਈ ਤੇਜੀ ਲਿਆਂਦੀ ਜਾਵੇ ਤਾਂ ਜੋ ਸ਼ਹਿਰ ਨੂੰ ਗੰਦਗੀ ਅਤੇ ਕੂੜੇ ਕਰਕਟ ਤੋਂ ਨਜਾਤ ਦਵਾ ਕੇ ਸੋਰਸ ਸੈਗਰੀਗੇਸ਼ਨ ਦਾ ਟੀਚਾ ਹਾਸਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੂੜੇ ਦੀ ਸਹੀ ਸੈਗਰੀਗੇਸ਼ਨ ਅਤੇ ਸਟੋਰੇਜ਼ ਵਿਧੀ ਪ੍ਰਤੀ ਜਾਗਰੂਕਤਾ ਨਾਲ ਹੀ ਸ਼ਹਿਰ ਨੂੰ ਕੂੜਾ ਰਹਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦੁਕਾਨਾਂ ਅਤੇ ਹੋਰ ਵਪਾਰਿਕ ਸਥਾਨਾਂ ਤੇ ਦੋ ਕੂੜੇਦਾਨ ਲਗਾ ਕੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖਰਾ ਵੱਖਰਾ ਰੱਖਣਾ ਤਾਂ ਜੋ ਇਸ ਦੀ ਸੈਗਰੀਗੇਸ਼ਨ ਕਰਨ ਵਿੱਚ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਕਾਰਜ ਸਾਧਕ ਅਫ਼ਸਰ ਮਾਲੇਰਕੋਟਲਾ ਸ੍ਰੀ ਅਪਰ ਅਪਾਰ ਸਿੰਘ,ਕਾਰਜ ਸਾਧਕ ਅਫ਼ਸਰ ਅਮਰਗੜ੍ਹ/ਅਹਿਮਦਗੜ੍ਹ ਵਿਕਾਸ ਉੱਪਲ, ਸ੍ਰੀ ਤੇਜਿੰਦਰ ਸਿੰਘ ਤੋਂ ਇਲਾਵਾ ਨਗਰ ਕੌਸਲਾਂ/ਪੰਚਾਇਤਾਂ ਦੇ ਏ.ਐਮ.ਈ, ਜੂਨੀਅਰ ਇੰਜੀਨੀਅਰ,ਹੋਰ ਤਕਨੀਕੀ ਅਧਿਕਾਰੀ ਮੌਜੂਦ ਸਨ। 

 

Have something to say? Post your comment

 

More in Malwa

ਮੁੱਖ ਮੰਤਰੀ ਦੇ ਪਿੰਡ ਨੂੰ ਜੋੜਦੀ ਸੜਕ ਦਾ ਬੁਰਾ ਹਾਲ 

ਪੰਜਾਬੀ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਹੋਸਟਲ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ਫ਼ੇਜ਼ 1, 2 ਤੇ 3 ਦਾ ਪੈਦਲ ਦੌਰਾ; ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ; ਸਮਾਂਬੱਧ ਹੱਲ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਕੈਦੀਆਂ ਵੱਲੋਂ ਬਣਾਈਆਂ ਵਸਤਾਂ ਦੀ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਲਗਾਈ ਪ੍ਰਦਰਸ਼ਨੀ

ਸੁਨਾਮ ਨੇੜੇ ਨਮੋਲ 'ਚ ਚੋਰੀ ਦੀ ਵੱਡੀ ਵਾਰਦਾਤ

ਸੇਵਾ ਕੇਂਦਰ ’ਚ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 4 ਅਗਸਤ ਨੂੰ

ਅਰੋੜਾ, ਢੀਂਡਸਾ, ਲੌਂਗੋਵਾਲ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ 

ਭਾਰਤ-ਅਮਰੀਕਾ ਵਪਾਰ ਵਾਰਤਾ ਕਿਸਾਨੀ ਲਈ ਘਾਤਕ 

ਅਕੇਡੀਆ ਵਰਲਡ ਸਕੂਲ 'ਚ ਤੀਆਂ ਦੀ ਧਮਾਲ 

ਬੀਕੇਯੂ ਉਗਰਾਹਾਂ ਨੇ ਮੋਗਾ ਰੈਲੀ ਦੀਆਂ ਤਿਆਰੀਆਂ ਵਿੱਢੀਆਂ