Sunday, November 02, 2025

Chandigarh

ANTF ਨੇ DSP ਵਵਿੰਦਰ ਮਹਾਜਨ ਅਤੇ ਉਸ ਦੇ ਸਾਥੀ ਅਖਿਲ ਜੈ ਸਿੰਘ ਵੱਲੋਂ ਅਪਣਾਈ ਰਿਸ਼ਵਤਖੋਰੀ ਦੀ ਹੈਰਾਨੀਜਨਕ ਯੋਜਨਾ ਦਾ ਕੀਤਾ ਪਰਦਾਫਾਸ਼ : ਡੀਜੀਪੀ ਗੌਰਵ ਯਾਦਵ

September 20, 2024 02:36 PM
ਅਮਰਜੀਤ ਰਤਨ

ਅੰਮ੍ਰਿਤਸਰ ਵਿੱਚ ਡੀਐਸਪੀ ਮਹਾਜਨ ਦੀ ਰਿਹਾਇਸ਼ ’ਤੇ ਮਾਰਿਆ ਗਿਆ ਸੀ ਛਾਪਾ, ਪਰ ਦੋਸ਼ੀ ਹਾਲੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ: ਵਿਸ਼ੇਸ਼ ਡੀਜੀਪੀ ਏ.ਐਨ.ਟੀ.ਐਫ. ਕੁਲਦੀਪ ਸਿੰਘ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟੌਲਰੈਂਸ ਨੀਤੀ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਦੀ ਜਾਂਚ ਉਪਰੰਤ ਸਾਹਮਣੇ ਆਏ ਤੱਥਾਂ ਦੇ ਅਧਾਰ ’ਤੇ ਡੀਐਸਪੀ ਵਵਿੰਦਰ ਕੁਮਾਰ ਮਹਾਜਨ ਖ਼ਿਲਾਫ਼ ਭ੍ਰਿਸ਼ਟ ਅਭਿਆਸਾਂ ਵਿੱਚ ਡਰੱਗ ਸਪਲਾਇਰਾਂ ਦੀ ਮਦਦ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ ।

ਇਸ ਸਬੰਧ ਵਿੱਚ, ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ 8 ਅਤੇ ਐਨਡੀਪੀਐਸ ਐਕਟ ਦੀ ਧਾਰਾ 59 (2) ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ, ਜੋ ਕੀਤੇ ਗਏ ਅਪਰਾਧਾਂ ਦੀ ਗੰਭੀਰਤਾ ਅਤੇ ਅਹੁਦੇ ਦੀ ਦੁਰਵਰਤੋਂ ਨੂੰ ਉਜਾਗਰ ਕਰਦੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਐਨਟੀਐਫ ਨੇ 1.98 ਕਰੋੜ ਅਲਪਰਾਜ਼ੋਲਮ ਗੋਲੀਆਂ ਅਤੇ 40 ਕਿਲੋਗ੍ਰਾਮ ਕੱਚੀ ਅਲਪਰਾਜ਼ੋਲਮ ਜ਼ਬਤ ਕਰਨ ਸਬੰਧੀ ਮਾਮਲੇ ਵਿੱਚ ਦਰਜ ਫਰਵਰੀ 2024 ਦੇ ਕੇਸ ਦੀ ਤਾਜ਼ਾ ਜਾਂਚ ਤੋਂ ਬਾਅਦ ਆਪਣੇ ਹੀ ਰੈਂਕ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਨਿਰਣਾਇਕ ਕਾਰਵਾਈ ਕਰਦਿਆਂ ਖੁਲਾਸਾ ਕੀਤਾ ਕਿ ਡੀਐਸਪੀ (ਏਐਨਟੀਐਫ) ਵਜੋਂ ਤਾਇਨਾਤ ਵਵਿੰਦਰ ਕੁਮਾਰ ਮਹਾਜਨ ਅਤੇ ਉਸਦਾ ਸਾਥੀ ਅਖਿਲ ਜੈ ਸਿੰਘ ਵਾਸੀ ਲਖ਼ਨਊ, ਰਿਸ਼ਵਤਖੋਰੀ ਦੀ ਇੱਕ ਹੈਰਾਨ ਕਰਨ ਵਾਲੀ ਯੋਜਨਾ ਵਿੱਚ ਸ਼ਾਮਲ ਸਨ। ਇਸ ਵੇਲੇ ਡੀਐਸਪੀ ਮਹਾਜਨ 9ਵੀਂ ਬਟਾਲੀਅਨ ਪੀਏਪੀ, ਅੰਮ੍ਰਿਤਸਰ ਵਿੱਚ ਡੀਐਸਪੀ ਵਜੋਂ ਤਾਇਨਾਤ ਹੈ।

ਡੀਜੀਪੀ ਨੇ ਕਿਹਾ ਕਿ ਮਈ 2024 ਵਿੱਚ ਮੈਸਰਜ਼ ਸਮੀਲੈਕਸ ਫਾਰਮਾਚੈਮ ਡਰੱਗ ਇੰਡਸਟਰੀਜ਼ ਵਿਖੇ ਸਾਂਝੇ ਨਿਰੀਖਣ ਦੌਰਾਨ, ਏ.ਐਨ.ਟੀ.ਐਫ. ਟੀਮ ਨੂੰ ਐਨਡੀਪੀਐਸ ਐਕਟ ਦੀ ਗੰਭੀਰ ਉਲੰਘਣਾਵਾਂ ਦਾ ਪਤਾ ਲੱਗਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਕੇਸ ਦੀ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਡੀਐਸਪੀ ਮਹਾਜਨ ਨੇ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਮੈਸਰਜ਼ ਐਸਟਰ ਫਾਰਮਾ ਤੋਂ 45 ਲੱਖ ਰੁਪਏ ਰਿਸ਼ਵਤ ਲਈ ਸੀ।

ਹੋਰ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਏਐਨਟੀਐਫ ਕੁਲਦੀਪ ਸਿੰਘ ਨੇ ਦੱਸਿਆ ਕਿ ਦੋ ਅਹਿਮ ਗਵਾਹਾਂ ਵੱਲੋਂ ਨਿਆਂਇਕ ਅਧਿਕਾਰੀ ਦੇ ਸਾਹਮਣੇ ਸਵੈਇੱਛਤ ਬਿਆਨ ਦਿੱਤੇ ਜਾਣ ਅਤੇ ਵਿੱਤੀ ਤੇ ਤਕਨੀਕੀ ਸਬੂਤਾਂ ਰਾਹੀਂ ਪੁਸ਼ਟੀ ਹੋਣ ਉਪਰੰਤ ਦੋਸ਼ੀ ਡੀਐਸਪੀ ਮਹਾਜਨ ਵੱਲੋਂ ਕੀਤੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਹੋਇਆ, ਜਿਸ ਕਾਰਨ ਏਐਨਟੀਐਫ ਨੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ।

ਉਨ੍ਹਾਂ ਦੱਸਿਆ ਕਿ ਏ.ਐਨ.ਟੀ.ਐਫ ਦੀ ਟੀਮ ਵੱਲੋਂ ਮੁਲਜ਼ਮ ਡੀਐਸਪੀ ਦੇ ਅੰਮ੍ਰਿਤਸਰ ਸਥਿਤ ਘਰ ’ਤੇ ਛਾਪੇਮਾਰੀ ਕੀਤੀ ਗਈ ,ਪਰ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਡੀਐਸਪੀ ਫਰਾਰ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਦੱਸਣਯੋਗ ਹੈ ਕਿ ਇਹ ਦਲੇਰਾਨਾ ਕਾਰਵਾਈ ਪੰਜਾਬ ਪੁਲਿਸ ਦੇ ਅਜਿਹੇ ਪੰਜਾਬ ਦੀ ਸਿਰਜਣਾ ਦੇ ਸੰਕਲਪ ਨੂੰ ਦਰਸਾਉਂਦੀ ਹੈ, ਜਿੱਥੇ ਚੁਣੌਤੀਪੂਰਨ ਹਾਲਾਤਾਂ ਦੇ ਬਾਵਜੂਦ, ਇਮਾਨਦਾਰੀ ਅਤੇ ਕਾਨੂੰਨ ਸਦਾ ਬਰਕਰਾਰ ਹੈ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ