Monday, June 16, 2025

Chandigarh

ਸਮਾਜਿਕ ਸੁਰੱਖਿਆ ਦਫਤਰ ਵਿਚ ਆਮ ਲੋਕਾਂ ਨੂੰ ਪੈਨਸ਼ਨ ਸਬੰਧੀ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਂਦੀ : ਅੰਮ੍ਰਿਤ ਬਾਲਾ

September 20, 2024 02:40 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅੰਮ੍ਰਿਤ ਬਾਲਾ ਨੇ ਸਪੱਸ਼ਟ ਕੀਤਾ ਹੈ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵਿੱਚ ਆਪਣੀਆਂ ਮੁਸ਼ਕਿਲਾਂ/ਕੰਮਾਂ ਨੂੰ ਲੈ ਕੇ ਆਉਂਦੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਂਦੀ।

      ਉਨ੍ਹਾਂ ਕਿਹਾ ਕਿ ਦਫਤਰ ਵਿਚ ਪੈਨਸ਼ਨ ਸਬੰਧੀ ਪੁੱਛ-ਗਿੱਛ ਲਈ ਆ ਰਹੇ ਲਾਭਪਾਤਰੀਆਂ ਨੂੰ ਪੈਨਸ਼ਨ ਸਬੰਧੀ ਕੋਈ ਵੀ ਦਿਕਤ ਨਹੀਂ ਆ ਰਹੀ ਉਨ੍ਹਾਂ ਦੀਆਂ ਪੈਨਸ਼ਨ ਸਬੰਧੀ ਮੁਸ਼ਕਿਲਾਂ ਨੂੰ ਮੌਕੇ ਤੇ ਹੀ ਹੱਲ ਕਰ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਸਟਾਫ ਵੱਲੋ ਲੋਕਾਂ ਦੀ ਪੈਨਸ਼ਨ ਸਬੰਧੀ ਜਾਣਕਾਰੀ ਮੋਬਾਇਲ ਫੋਨ ‘ਤੇ ਪੈਨਸ਼ਨ ਪੋਰਟਲ ਲੋਗਇੰਨ ਕਰਕੇ ਪੈਨਸ਼ਨ ਸਬੰਧੀ ਜਾਣਕਾਰੀ ਵਟਸਐਪ ਰਾਹੀਂ ਵੀ ਦੇ ਦਿੱਤੀ ਜਾਂਦੀ  ਹੈ ਅਤੇ ਕਿਸੇ ਵੀ ਕਿਸਮ ਦੀ ਲੋਕਾਂ ਨੂੰ ਪੈਨਸ਼ਨ ਸਬੰਧੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ।

        ਉਨ੍ਹਾਂ ਕਿਹਾ ਕਿ ਦਫ਼ਤਰ ਵਿਖੇ ਕਲਰਕ ਅਤੇ ਅਸਿਸਟੈਂਟ ਦੀ ਖਾਲੀ ਅਸਾਮੀ ਨੂੰ ਮੁੱਖ ਦਫਤਰ ਵੱਲੋਂ ਸੀਨੀਅਰ ਸਹਾਇਕਾਂ ਦੀਆਂ ਪੱਦ ਉਨਤੀਆਂ ਕੀਤੀਆਂ ਜਾ ਰਹੀਆਂ ਅਸਾਮੀਆਂ ਬਾਅਦ ਭਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਸ ਤੋਂ ਬਾਅਦ ਇਸ ਦਫਤਰ ਵਿਖੇ ਰੈਗੂਲਰ ਸੀਨੀਅਰ ਸਹਾਇਕ ਲਗਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਲੋਕਾਂ ਨੂੰ ਪੈਨਸ਼ਨ ਸਬੰਧੀ ਮੁਸ਼ਕਿਲ ਜਾਂ ਪੁੱਛ ਗਿੱਛ ਕਰਨ ਲਈ ਕੋਈ ਦਿੱਕਤ ਪੇਸ਼ ਆਉਂਦੀ  ਹੈ ਤਾਂ ਉਨ੍ਹਾਂ ਨਾਲ ਵੀ ਸਿੱਧੇ ਤੌਰ ਤੇ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਇਸ ਦਫਤਰ ਵਿੱਚ ਰੈਗੂਲਰ ਸੁਪਰਡੰਟ ਅਤੇ ਡਾਟਾ ਐਂਟਰੀ ਉਪਰੇਟਰ  ਮੌਜੂਦ ਹਨ ਅਤੇ ਇਕ ਕਲਰਕ ਦੀ ਡਿਊਟੀ ਵੀਰਵਾਰ ਅਤੇ ਸ਼ੁੱਕਰਵਾਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਦਫਤਰ ਵਿਖੇ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ ਨਹੀ ਕਰਨਾ ਪੈਂਦਾ।
 
     ਉਨ੍ਹਾਂ ਕਿਹਾ ਕਿ ਨਵੀਂ ਪੈਨਸ਼ਨ ਲਗਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਹੈਲਪਲਾਈਨ ਨੰਬਰ 1076 ਤੇ ਵੀ ਸੰਪਰਕ ਕਰਕੇ ਇਹ ਸੇਵਾ ਘਰ ਬੈਠੇ ਵੀ ਹਾਸਲ ਕੀਤੀ ਜਾ ਸਕਦੀ ਹੈ।

 

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ