Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਬਾਬਾ ਸੁੱਖਾ ਸਿੰਘ ਕਲੋਨੀ ਬਾਰੇ ਪੁਲਿਸ ਕੋਲ ਕੋਈ ਸ਼ਿਕਾਇਤ ਨਹੀਂ ਆਈ : ਮੁੱਖ ਥਾਣਾ ਅਫਸਰ

September 20, 2024 03:09 PM
SehajTimes

ਮੰਡੀ ਗੋਬਿੰਦਗੜ੍ਹ : ਮੰਡੀ ਗੋਬਿੰਦਗੜ੍ਹ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਅਰਸ਼ਦੀਪ ਸ਼ਰਮਾ ਨੇ ਬਾਬਾ ਸੁੱਖਾ ਸਿੰਘ ਕਲੋਨੀ ਨਾਲ ਸਬੰਧਤ ਸ਼ਿਕਾਇਤ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਸੁੱਖਾ ਸਿੰਘ ਕਾਲੌਨੀ ਬਾਰੇ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਪੁਲਿਸ ਨੂੰ ਪ੍ਰਾਪਤ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਪੁਲਿਸ ਤੁਰੰਤ ਆਪਣੀ ਜਾਂਚ ਸ਼ੁਰੂ ਕਰਕੇ ਕਥਿਤ ਤੌਰ ਤੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰੇਗੀ। ਉਨ੍ਹਾਂ ਦੱਸਿਆ ਕਿ ਕਥਿਤ ਤੌਰ ਤੇ ਪੁਲਿਸ ਤੇ ਦੋਸ਼ ਲਗਾਉਣ ਵਾਲੇ ਨਾਹਰ ਸਿੰਘ ਬਾਰੇ ਉਸ ਦੇ ਪਾਰਿਵਾਰਕ ਮੈਂਬਰਾਂ ਤੇ ਮੁਹੱਲਾ ਵਾਸੀਆਂ ਵੱਲੋਂ ਪੁਲਿਸ ਕੋਲ ਸ਼ਿਕਾਇਤਾਂ ਦਰਜ਼ ਕਰਵਾਈਆਂ ਗਈਆਂ ਹਨ ਕਿ ਇਹ ਵਿਅਕਤੀ ਕਥਿਤ ਤੌਰ ਤੇ ਝੂਠੀਆਂ ਸ਼ਿਕਾਇਤਾਂ ਕਰਨ ਦਾ ਆਦੀ ਹੈ।

ਇੰਸਪੈਕਟਰ ਅਰਸ਼ਦੀਪ ਸ਼ਰਮਾ ਨੇ ਕਿਹਾ ਕਿ ਪੁਲਿਸ ਆਮ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਸੁਰੱਖਿਆ ਪੁਲਿਸ ਦੀ ਪਹਿਲੀ ਤਰਜ਼ੀਹ ਹੈ। ਜੇਕਰ ਆਮ ਲੋਕਾਂ ਨਾਲ ਕਿਸੇ ਕਿਸਮ ਦੀ ਕੋਈ ਵਧੀਕੀ ਹੁੰਦੀ ਹੈ ਤਾਂ ਪੁਲਿਸ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਝੂਠੀਆਂ ਸ਼ਿਕਾਇਤਾਂ ਕਰਨ ਵਾਲਿਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਦੇ ਅਧਿਕਾਰੀ ਤੇ ਕਰਮਚਾਰੀ ਪਹਿਲਾਂ ਹੀ ਡਿਊਟੀ ਕਾਰਨ 24 ਘੰਟੇ ਡਿਊਟੀ ਤੇ ਤਾਇਨਾਤ ਰਹਿੰਦੇ ਹਨ ਅਤੇ ਪੁਲਿਸ ਨੂੰ ਝੂਠੀਆਂ ਸ਼ਿਕਾਇਤਾਂ ਕਰਕੇ ਬਦਨਾਮ ਕਰਨ ਵਾਲਿਆਂ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ ਆਉਣਾ ਚਾਹੀਦਾ ਹੈ।

 

 

Have something to say? Post your comment

 

More in Malwa

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਭੱਜ-ਦੌੜ ਅਤੇ ਮਾਨਸਿਕ ਤਣਾਅ ਭਰੀ ਜ਼ਿੰਦਗੀ ਵਿੱਚ ਵਰਦਾਨ ਸਾਬਤ ਹੋ ਸਕਦਾ ਹੈ ਯੋਗ: ਡਾ. ਜਗਦੀਪ ਸਿੰਘ

"ਸ਼ਹਿਰ ਦੀ ਇਤਿਹਾਸਕ ਵਿਰਾਸਤ ਨੂੰ ਚਮਕਾਉਣਾ ਸਾਡੀ ਪਹਿਲ": ਮੇਅਰ

ਕੋਠੀਆਂ ਦੇ ਮਾਲਕ ਪਿਛਲੇ 4 ਸਾਲਾਂ ਤੋਂ ਉਜਾੜ ‘ਚ ਰਹਿਣ ਲਈ ਮਜ਼ਬੂਰ ਆਖਿਰ ਪ੍ਰਭ ਆਸਰਾ ਨੇ ਦਿੱਤੀ ਸ਼ਰਨ

ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਵਾਤਾਵਰਣ ਰੁਚੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ

ਪਿੰਡ ਹਰੀਨੌ ਦਾ ਕੁਝ ਕੁ ਦਿਨ ਪਹਿਲਾਂ ਬਣਿਆ ਰਜਬਾਹਾ ਪਹਿਲਾ ਪਾਣੀ ਨਾ ਝੱਲ ਸਕਿਆ

ਨਿਸ਼ਕਾਮ ਸੇਵਾ ਸੰਮਤੀ ਵੱਲੋਂ 275ਵਾਂ ਮਾਸਿਕ ਮੁਫ਼ਤ ਰਾਸ਼ਨ ਵੰਡ ਸਮਾਰੋਹ ਆਯੋਜਿਤ ਮੁੱਖ ਮਹਿਮਾਨਾਂ ਨੇ ਰਾਸ਼ਨ ਨਾਲ ਭਰੀਆਂ ਵਾਹਨੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪਰਮਿੰਦਰ ਸਿੱਧੂ ਨੇ ਢਾਈ ਲੱਖ ਕਿਲੋਮੀਟਰ ਸਾਇਕਲ ਦਾ ਸਫਰ ਕੀਤਾ ਪੂਰਾ

ਫੂਡ ਸੇਫਟੀ ਅਫਸਰ ਨੇ ਦੁੱਧ ਵੇਚਣ ਵਾਲੇ ਵੇਂਡਰਾਂ ਦੀ ਕੀਤੀ ਜਾਂਚ, 9 ਦੁੱਧ ਦੇ ਸੈਂਪਲ ਲਏ

ਐਸ ਆਰ ਐਸ ਵਿਦਿਆਪੀਠ ਵਿੱਚ ਕਲਾਸ 11-12 ਦੇ ਵਿਦਿਆਰਥੀਆਂ ਲਈ ਵਿਅਕਤਿਤਵ ਵਿਕਾਸ ਅਤੇ ਸੰਚਾਰ ਕੌਸ਼ਲ ਵਰਕਸ਼ਾਪ ਦਾ ਆਯੋਜਨ