Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗਮਾਡਾ ਵੱਲੋਂ ਝੁੱਗੀਆਂ ਹਟਾ ਕੇ ਖਾਲੀ ਕੀਤੀ ਜਗ੍ਹਾ ਬਣੀ ਡੰਪਿੰਗ ਗਰਾਊਂਡ ਰਾਊਂਡ

September 20, 2024 03:20 PM
ਅਮਰਜੀਤ ਰਤਨ
ਡਿਪਟੀ ਮੇਅਰ ਨੇ ਮੁੱਖ ਪ੍ਰਸ਼ਾਸਨ ਨੂੰ ਲਿਖੀ ਚਿੱਠੀ : ਫੌਰੀ ਤੌਰ ਤੇ ਬਾਉਂਡਰੀ ਕਰਵਾਉਣ ਦੀ ਕੀਤੀ ਮੰਗ
 
ਮੁਹਾਲੀ : ਮੋਹਾਲੀ ਨਗਰ ਨਿਗਮ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਸੈਕਟਰ 77 ਦੇ ਸਾਹਮਣੇ ਪੈਂਦੀ ਜਗਹਾ ਜਿਸ ਨੂੰ ਝੁਗੀਆਂ ਤੋਂ ਖਾਲੀ ਕਰਵਾਇਆ ਗਿਆ ਹੈ, ਵਿਖੇ ਤਾਰ ਲਗਾ ਕੇ ਬਾਉਂਡਰੀ ਬਣਾਉਣ ਦੀ ਬੇਨਤੀ ਕੀਤੀ ਹੈ ਤਾਂ ਜੋ ਇੱਥੇ ਲੋਕਾਂ ਵੱਲੋਂ ਕੂੜਾ ਕਰਕਟ ਨਾ ਸੁੱਟਿਆ ਜਾ ਸਕੇ। ਉਹਨਾਂ ਕਿਹਾ ਕਿ ਇੱਥੇ ਇੱਕ ਤਰ੍ਹਾਂ ਦਾ ਡੰਪਿੰਗ ਰਾਊਂਡ ਬਣ ਗਿਆ ਹੈ ਜਿੱਥੇ ਲੋਕ ਵੱਡੀ ਮਾਤਰਾ ਵਿੱਚ ਕੂੜਾ ਸੁੱਟ ਰਹੇ ਹਨ ਅਤੇ ਨਾਲ ਰਹਿੰਦੇ ਇਲਾਕਾ ਵਾਸੀਆਂ ਨੂੰ ਇਸ ਕਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅੱਜ ਇੱਥੇ ਸੈਕਟਰ 77 ਵਿੱਚ ਪੈਂਦੀ ਜੱਜ ਅਤੇ ਅਫੀਸਰ ਕਲੋਨੀ ਦੇ ਵਸਨੀਕਾਂ ਵੱਲੋਂ ਇੱਥੇ ਕੂੜਾ ਸੁੱਟਣ ਕਾਰਨ ਆ ਰਹੀਆਂ ਮੁਸ਼ਕਿਲਾਂ ਸਬੰਧੀ ਜਾਣਕਾਰੀ ਮਿਲਣ ਤੇ ਪਹੁੰਚੇ ਸਨ। ਉਹਨਾਂ ਕਿਹਾ ਕਿ ਗਮਾਡਾ ਦੀ ਲਾਪਰਵਾਹੀ ਕਾਰਨ ਇੱਥੇ ਮੁੜ ਕਬਜ਼ੇ ਹੋ ਜਾਣੇ ਹਨ। ਅਤੇ ਇੱਥੇ ਭਾਰੀ ਮਾਤਰਾ ਵਿੱਚ ਕੂੜਾ ਸੁੱਟਿਆ ਜਾ ਰਿਹਾ ਹੈ ਜ ਕਿ ਬਦਬੂ ਮਾਰਦਾ ਹੈ ਅਤੇ ਇਸ ਕਾਰਨ ਜੱਜ ਅਤੇ ਆਫੀਸਰ ਕਲੋਨੀ ਦੇ ਵਸਨੀਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
 
ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਇੱਥੇ ਸਾਰੇ ਹੀ ਰਿਟਾਇਰਡ ਅਧਿਕਾਰੀ ਅਤੇ ਸੀਨੀਅਰ ਸਿਟੀਜਨ ਰਹਿੰਦੇ ਹਨ ਅਤੇ ਸੁਸਾਇਟੀ ਦੇ ਅੰਦਰ ਇਹਨਾਂ ਨੇ ਬਹੁਤ ਸੋਹਣੇ ਪਾਰਕ ਬਣਾਏ ਹੋਏ ਹਨ ਪਰ ਸੋਸਾਇਟੀ ਦੇ ਬਾਹਰ ਇਸ ਖਾਲੀ ਥਾਂ ਉੱਤੇ ਢੇਰਾਂ ਕੂੜਾ ਸੁੱਟਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਲਾਕੇ ਦੇ ਵਸਨੀਕਾਂ ਨੇ ਉਹਨਾਂ ਨੂੰ ਦੱਸਿਆ ਹੈ ਕਿ ਉਹਨਾਂ ਨੇ ਖੁਦ ਇਥੋਂ ਜੇਸੀਬੀ ਮਸ਼ੀਨਾਂ ਲਿਆ ਕੇ ਕਈ ਗੱਡੀਆਂ ਕੂੜਾ ਚੁਕਵਾਇਆ ਹੈ ਪਰ ਲੋਕ ਮੁੜ ਇੱਥੇ ਟਰਾਲੀਆਂ ਭਰ ਭਰ ਕੇ ਕੂੜਾ ਸੁੱਟ ਜਾਂਦੇ ਹਨ ਜਿਸ ਕਾਰਨ ਇੱਥੇ ਬਿਮਾਰੀ ਵੀ ਫੈਲ ਸਕਦੀ ਹੈ। ਉਹਨਾਂ ਕਿਹਾ ਕਿ ਹਾਰ ਕੇ ਉਹਨਾਂ ਨੇ ਹੁਣ ਖੁਦ ਇੱਥੇ ਤਾਰਾਂ ਲਗਵਾਉਣ ਦਾ ਫੈਸਲਾ ਕੀਤਾ ਹੈ ਕਿਉਂਕਿ ਗਮਾਡਾ ਅਧਿਕਾਰੀ ਉਹਨਾਂ ਦੀ ਕੋਈ ਗੱਲ ਨਹੀਂ ਸੁਣਦੇ।
 
 
ਉਹਨਾਂ ਕਿਹਾ ਕਿ ਇਸ ਕੂੜੇ ਕਾਰਨ ਇੱਥੇ ਭਾਰੀ ਮਾਤਰਾ ਵਿੱਚ ਮੱਖੀ ਮੱਛਰ ਵੀ ਪੈਦਾ ਹੋ ਰਿਹਾ ਹੈ ਅਤੇ ਇਸ ਕਾਰਨ ਕਦੇ ਵੀ ਬਿਮਾਰੀਆਂ ਫੈਲ ਸਕਦੀਆਂ ਹਨ। ਉਹਨਾਂ ਕਿਹਾ ਕਿ ਗਮਾਡਾ ਦੀ ਇਹ ਮੁੱਢਲੀ ਜਿੰਮੇਵਾਰੀ ਬਣਦੀ ਹੈ ਕਿ ਫੌਰੀ ਤੌਰ ਤੇ ਇੱਥੇ ਬਾਊਂਡਰੀ ਕਰਵਾਈ ਜਾਵੇ ਅਤੇ ਇੱਥੇ ਕੂੜਾ ਸੁੱਟਣ ਤੋਂ ਰੋਕਿਆ ਜਾਵੇ। ਉਹਨਾਂ ਕਿਹਾ ਕਿ ਜੇਕਰ ਬਾਉਂਡਰੀ ਨਾ ਹੋਈ ਤਾਂ ਇੱਥੇ ਮੁੜ ਕਬਜ਼ੇ ਹੋ ਜਾਣਗੇ ਅਤੇ ਗਮਾਡਾ ਵੱਲੋਂ ਝੁੱਗੀਆਂ ਹਟਾਉਣ ਦੀ ਕੀਤੀ ਕਾਰਵਾਈ ਫੇਲ ਸਾਬਿਤ ਹੋ ਜਾਵੇਗੀ। ਉਹਨਾਂ ਕਿਹਾ ਕਿ ਬਾਉਂਡਰੀ ਕਰ ਦਿੱਤੀ ਜਾਵੇਗੀ ਤਾਂ ਇੱਥੇ ਪੂਰਾ ਸੁੱਟਣ ਤੋਂ ਵੀ ਨਿਜਾਤ ਹਾਸਲ ਹੋਏਗੀ ਅਤੇ ਲੋਕਾਂ ਨੂੰ ਰਾਹਤ ਮਿਲੇਗੀ। 
 
ਡਿਪਟੀ ਮੇਅਰ ਨੇ ਕਿਹਾ ਕਿ ਜਗ੍ਹਾ ਖਾਲੀ ਕਰਨ ਤੋਂ ਬਾਅਦ ਦਮਾਡਾ ਇਸ ਦੀ ਪਲੈਨਿੰਗ ਕਰੇ ਅਤੇ ਇਸ ਦੀ ਅਲਾਟਮੈਂਟ ਕਰੇ ਤਾਂ ਜੋ ਇਥੇ ਗੰਦਗੀ ਨਾ ਪੈ ਸਕੇ। ਉਹਨਾਂ ਕਿਹਾ ਕਿ ਇਹ ਜਗ੍ਹਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਵੀ ਬਿਲਕੁਲ ਨੇੜੇ ਪੈਂਦੀ ਹੈ ਇਸ ਕਰਕੇ ਇੱਥੇ ਸਾਫ ਸਫਾਈ ਬਹੁਤ ਜਰੂਰੀ ਹੈ। ਉਹਨਾਂ ਕਿਹਾ ਕਿ ਅੱਜ ਉਹਨਾਂ ਨੂੰ ਇੱਥੇ ਆ ਕੇ ਹਾਲਾਤ ਦੇਖ ਕੇ ਬਹੁਤ ਦੁੱਖ ਹੋਇਆ ਹੈ। ਉਹਨਾਂ ਮੁੱਖ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਫੌਰੀ ਤੌਰ ਤੇ ਕਾਰਵਾਈ ਕਰਦੇ ਹੋਏ ਇੱਥੋਂ ਦੇ ਵਸਨੀਕਾਂ ਵੀ ਇਸ ਮੁੱਖ ਸਮੱਸਿਆ ਦਾ ਹੱਲ ਕੀਤਾ ਜਾਵੇ ਨਹੀਂ ਤਾਂ ਲੋਕ ਗਮਾਡਾ ਦੇ ਖਿਲਾਫ ਸੜਕਾਂ ਉੱਤੇ ਆ ਕੇ ਸੰਘਰਸ਼ ਕਰਨਗੇ ਜਿਸ ਦੀ ਜਿੰਮੇਵਾਰੀ ਗਮਾਡਾ ਅਧਿਕਾਰੀਆਂ ਦੀ ਹੋਵੇਗੀ। ਇਸ ਮੌਕੇ ਜੱਜ ਅਤੇ ਅਫੀਸਰ ਕਲੋਨੀ ਦੇ ਕਰਮਜੀਤ ਸਿੰਘ ਬੇਦੀ, ਡਾ. ਜਗਤਾਰ ਸਿੰਘ, ਕਸ਼ਮੀਰ ਸਿੰਘ, ਆਰ ਐਸ ਸਚਦੇਵਾ, ਵੀਪੀ ਗੁਪਤਾ, ਐਲਐਸ ਹੁੰਦਲ, ਜੀਐਸ ਭੱਟੀ ਅਤੇ ਲੱਖੋਵਾਲ ਹਾਜ਼ਰ ਸਨ।

Have something to say? Post your comment

 

More in Chandigarh

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ