Thursday, September 18, 2025

Education

ਸੁਨਾਮ ਕਾਲਜ਼ ਭਾਸ਼ਣ ਕਲਾ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ 

September 20, 2024 04:41 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ  ਕਾਲਜ ਸੁਨਾਮ ਵਿਖੇ ਪ੍ਰਿੰਸੀਪਲ ਪ੍ਰੋਫੈਸਰ (ਡਾ.) ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸਾਇੰਸ ਵਿਭਾਗ ਵੱਲੋਂ ੳਜ਼ੋਨ ਡੇਅ ਨੂੰ ਸਮਰਪਿਤ ਇੱਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਦੇ ਭਾਸ਼ਣ  ਕਲਾ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਡਾਕਟਰ ਅਚਲਾ ਨੇ ੳਜ਼ੋਨ ਪਰਤ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਇਹ ਸਾਨੂੰ ਸੂਰਜ ਦੀਆਂ ਹਾਨੀਕਾਰਕ ਕਿਰਨਾਂ ਤੋਂ ਬਚਾਉਂਦੀ ਹੈ। ਇਸ ਦੌਰਾਨ ਭਾਸ਼ਣ ਮੁਕਾਬਲੇ ਵਿੱਚ ਬੀ.ਐਸ.ਸੀ ਮੈਡੀਕਲ ਭਾਗ ਤੀਜਾ ਦੀ ਵਿਦਿਆਰਥਣ ਵਨੀਕਾ ਨੇ ਪਹਿਲਾ,ਬੀ.ਐਸ.ਸੀ ਮੈਡੀਕਲ ਭਾਗ ਦੂਜਾ ਦੀ ਪਰਾਚੀ ਅਤੇ ਬੀ.ਐਸ.ਸੀ ਨਾਨ ਮੈਡੀਕਲ ਭਾਗ ਪਹਿਲਾ ਦੀ ਖੁਸ਼ਪ੍ਰੀਤ ਕੌਰ ਨੇ ਦੂਜਾ ਅਤੇ ਬੀ.ਐਸ.ਸੀ ਨਾਨ ਮੈਡੀਕਲ ਭਾਗ ਤੀਜਾ ਦੀ ਗੁਰਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਬੀ.ਐਸ.ਸੀ ਨਾਨ ਮੈਡੀਕਲ ਭਾਗ ਤੀਜਾ ਦੀ ਹੁਸਨਪ੍ਰੀਤ ਤੇ ਸਿਮਰਨ ਨੇ ਪਹਿਲਾ,ਬੀ.ਐਸ.ਸੀ ਨਾਨ ਮੈਡੀਕਲ ਭਾਗ ਪਹਿਲਾ ਦੇ ਤਨਵੀਰ,ਹਰਮਨਦੀਪ ਤੇ ਸਿਮਰਨਜੀਤ ਨੇ ਦੂਜਾ,ਬੀ.ਐਸ.ਸੀ ਨਾਨ ਮੈਡੀਕਲ ਭਾਗ ਤੀਜਾ ਦੇ ਅਨਮੋਲ, ਕੋਮਲ, ਰਵਦੀਪ ਤੇ ਨੀਸ਼ੂ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਦੌਰਾਨ ਪ੍ਰਿੰਸੀਪਲ ਪ੍ਰੋਫੈਸਰ (ਡਾ.) ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕਿਸ ਤਰਾਂ ਕੈਮੀਕਲ ੳਜ਼ੋਨ ਪਰਤ ਨੂੰ ਖਤਮ ਕਰ ਰਹੇ ਹਨ। ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਸਤ ਦੇਸ਼ਾਂ ਨੇ ੳਜ਼ੋਨ ਪਰਤ ਨੂੰ ਬਚਾਉਣ ਲਈ ਇਹਨਾਂ ਕੈਮੀਕਲਾਂ ਦੇ ਬਦਲ ਦੇ ਰੂਪ ਵਿੱਚ ਸੇਫ ਕੈਮੀਕਲ ਦੀ ਵਰਤੋਂ ਨੂੰ ਵਧਾਇਆ ਹੈ। ਇਸ ਮੌਕੇ ਪ੍ਰਿੰਸੀਪਲ ਅਤੇ ਸਟਾਫ ਮੈਂਬਰਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ 'ਤੇ ਅਸਿਸਟੈਂਟ ਪ੍ਰੋਫੈਸਰ ਸੰਦੀਪ ਕੌਰ, ਡਾ ਅੰਚਲਾ, ਅਸਿਸਟੈਂਟ ਪ੍ਰੋਫੈਸਰ ਸੁਮੀਤ ਸ਼ਰਮਾ ਅਤੇ ਹੋਰ ਸਟਾਫ ਮੈਂਬਰ ਤੇ ਵਿਦਿਆਰਥੀ ਵੀ ਹਾਜ਼ਰ ਸਨ।

Have something to say? Post your comment

 

More in Education

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ

ਅਕੇਡੀਆ ਸਕੂਲ 'ਚ ਪੰਜਾਬੀ ਭਾਸ਼ਨ ਮੁਕਾਬਲੇ ਕਰਵਾਏ 

ਅਕੇਡੀਆ ਸਕੂਲ 'ਚ ਜਨਮ ਅਸ਼ਟਮੀ ਮਨਾਈ 

ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋਈ ਪੰਜਾਬੀ ਯੂਨੀਵਰਸਿਟੀ

ਚੰਗੇ ਰੋਜ਼ਗਾਰ ਪ੍ਰਾਪਤ ਕਰਨ ਲਈ ਲਾਇਬ੍ਰੇਰੀ ਦੀ ਹੁੰਦੀ ਹੈ ਵਿਸ਼ੇਸ਼ ਮਹੱਤਤਾ :  ਰਚਨਾ ਭਾਰਦਵਾਜ

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤੇ

ਗੰਗਾ ਡਿਗਰੀ ਕਾਲਜ ਵਿਖੇ ਨਸ਼ਾ ਮੁਕਤ ਪੰਜਾਬ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ

ਕਲਗੀਧਰ ਸਕੂਲ ਦੀ ਮੁੱਕੇਬਾਜ਼ੀ 'ਚ ਚੜ੍ਹਤ