Friday, June 13, 2025

Malwa

 ਚਾਰ ਮਨਰੇਗਾ ਮਜ਼ਦੂਰਾਂ ਦੀ ਮੌਤ ਦਾ ਮਾਮਲਾ

September 20, 2024 04:50 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੋਮਵਾਰ ਨੂੰ ਪਿੰਡ ਬਿਸ਼ਨਪੁਰਾ ਨੇੜੇ ਸੁਨਾਮ ਪਟਿਆਲਾ ਮੁੱਖ ਸੜਕ 'ਤੇ ਹਾਦਸੇ 'ਚ ਮਾਰੇ ਗਏ ਚਾਰ ਮਨਰੇਗਾ ਮਜ਼ਦੂਰਾਂ ਲਈ ਇਨਸਾਫ਼ ਮੰਗ ਰਹੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਵੀਰਵਾਰ ਨੂੰ ਧਰਨੇ ਵਿੱਚ ਸ਼ਾਮਿਲ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਤੋਂ ਇਲਾਵਾ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸਣੇ ਹਲਕੇ ਦੀ ਨੁੰਮਾਇੰਦਗੀ ਕਰਨ ਵਾਲਾ ਕੈਬਨਿਟ ਮੰਤਰੀ ਅਮਨ ਅਰੋੜਾ ਹਾਦਸੇ 'ਚ ਮਾਰੇ ਗਏ ਚਾਰ ਮਨਰੇਗਾ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਦੀ ਬਜਾਏ ਆਪਣੇ ਆਕਾਵਾਂ ਨੂੰ ਖੁਸ਼ ਕਰਨ ਵਿੱਚ ਮਸ਼ਰੂਫ ਹਨ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਸੂਬੇ ਦੀ ਸਰਕਾਰ ਸਮੇਂ ਸਿਰ ਕੁੰਭਕਰਨੀ ਨੀਂਦ ਤੋਂ ਜਾਗੇ ਨਹੀਂ ਤਾਂ ਸਿਆਸੀ ਨੁਕਸਾਨ ਜ਼ਿਆਦਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਆਪਣਾ ਭੁਲੇਖਾ ਦੂਰ ਕਰੇ, ਮਨਰੇਗਾ ਮਜ਼ਦੂਰਾਂ ਨੂੰ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ। ਮਨਰੇਗਾ ਮਜ਼ਦੂਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਪੀੜਤ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀਆਂ ਦਿੱਤੀਆਂ ਜਾਣ। ਉਗਰਾਹਾਂ ਨੇ ਕਿਹਾ ਕਿ ਚਾਰ ਕੀਮਤੀ ਜਾਨਾਂ ਜਾ ਚੁੱਕੀਆਂ ਹਨ ਪਰ ਸਰਕਾਰ ਦੀ ਸੰਵੇਦਨਸ਼ੀਲਤਾ ਸਮਝ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਅਮਨ ਅਰੋੜਾ ਮੁੱਖ ਮੰਤਰੀ ਨਾਲ ਗੱਲ ਕਰਕੇ ਮਾਮਲੇ ਦਾ ਹੱਲ ਕਰਵਾਉਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਵੇਲੇ ਮਜ਼ਦੂਰ ਅਤੇ ਕਿਸਾਨ ਬਲਾਕ ਪੱਧਰ ’ਤੇ ਇਕੱਠੇ ਹੋ ਰਹੇ ਹਨ ਜੇਕਰ ਸੂਬਾ ਪੱਧਰ 'ਤੇ ਇਕੱਠ ਹੁੰਦਾ ਹੈ ਤਾਂ ਸੜਕਾਂ ਛੋਟੀਆਂ ਹੋ ਜਾਣਗੀਆਂ। ਇਸ ਮੌਕੇ ਕਾਮਰੇਡ ਵਰਿੰਦਰ ਕੌਸ਼ਿਕ, ਕਿਸਾਨ ਆਗੂ ਸੁਖਪਾਲ ਸਿੰਘ ਮਾਣਕ, ਮਜ਼ਦੂਰ ਜਥੇਬੰਦੀ ਦੇ ਆਗੂਆਂ ਧਰਮਪਾਲ ਨਮੋਲ, ਪ੍ਰਗਟ ਕਾਲਾਝਾੜ, ਗੋਬਿੰਦ ਸਿੰਘ ਛਾਜਲੀ, ਹਰਪ੍ਰੀਤ ਕੌਰ ਧੂਰੀ, ਭੋਲਾ ਸਿੰਘ ਸੰਗਰਾਮੀ ਸਮੇਤ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ। 

Have something to say? Post your comment

 

More in Malwa

ਭਾਜਪਾ ਆਗੂਆਂ ਨੇ ਜਹਾਜ਼ ਹਾਦਸੇ ਤੇ ਦੁੱਖ ਪ੍ਰਗਟਾਇਆ 

ਕਾਂਗਰਸ ਕੋਆਰਡੀਨੇਟਰ ਧੂਰਾ ਦੀ ਨਿਯੁਕਤੀ ਦਾ ਸਵਾਗਤ 

ਮਰਹੂਮ ਸਿੱਧੂ ਮੂਸੇਵਾਲਾ ਦੇ ਜਨਮ ਦਿਨ ਮੌਕੇ ਲਾਈ ਛਬੀਲ 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਬਾਰਨ ਤੇ ਨੰਦਪੁਰ ਕੇਸੋਂ ਦੇ ਛੱਪੜਾਂ ਦੇ ਚੱਲ ਰਹੇ ਕੰਮ ਦਾ ਜਾਇਜ਼ਾ

ਸੀ.ਐੱਮ. ਦੀ ਯੋਗਸ਼ਾਲਾ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਹੋ ਰਹੇ ਨੇ ਸਿਹਤ ਲਾਭ : ਡਾ. ਪ੍ਰੀਤੀ ਯਾਦਵ

ਭਾਰਤੀ ਫ਼ੌਜ ਵੱਲੋਂ ਆਪ੍ਰੇਸ਼ਨ ਸਿੰਦੂਰ ਦੌਰਾਨ ਮਿਲੇ ਸਹਿਯੋਗ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਨਮਾਨ

ਘਰ ‘ਚ ਰੋਟੀ ਪਕਾਉਣ ਆਈ ਔਰਤ ਦੀ ਸ਼ੱਕੀ ਹਲਾਤਾਂ ‘ਚ ਮੌਤ

ਮਨਦੀਪ ਜੋਸ਼ਨ ਤੇ ਹੋਰਾਂ ਵੱਲੋਂ ਡਾਕਟਰ ਮਲਕੀਤ ਥਿੰਦ ਸਨਮਾਨਤ 

ਗੁਰਤੇਗ ਲੌਂਗੋਵਾਲ ਭਦੌੜ ਹਲਕੇ ਦੇ ਕੋਆਰਡੀਨੇਟਰ ਨਿਯੁਕਤ 

ਕਾਲੇ ਕਿਰਤ ਕਾਨੂੰਨਾਂ ਦੇ ਖਿਲਾਫ ਲਾਮਬੰਦ ਹੋਣ ਦਾ ਸੱਦਾ