Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਨਾਮ ਵਿਖੇ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ ਦੂਜੇ ਦਿਨ ਵੀ ਜਾਰੀ 

September 20, 2024 05:46 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸੋਮਵਾਰ ਨੂੰ ਪਿੰਡ ਬਿਸ਼ਨਪੁਰਾ ਨੇੜੇ ਸੁਨਾਮ ਪਟਿਆਲਾ ਮੁੱਖ ਸੜਕ 'ਤੇ ਹਾਦਸੇ 'ਚ ਮਾਰੇ ਗਏ ਚਾਰ ਮਨਰੇਗਾ ਮਜ਼ਦੂਰਾਂ ਲਈ ਇਨਸਾਫ਼ ਮੰਗ ਰਹੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਵੀਰਵਾਰ ਨੂੰ ਧਰਨੇ ਵਿੱਚ ਸ਼ਾਮਿਲ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਤੋਂ ਇਲਾਵਾ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸਣੇ ਹਲਕੇ ਦੀ ਨੁੰਮਾਇੰਦਗੀ ਕਰਨ ਵਾਲਾ ਕੈਬਨਿਟ ਮੰਤਰੀ ਅਮਨ ਅਰੋੜਾ ਹਾਦਸੇ 'ਚ ਮਾਰੇ ਗਏ ਚਾਰ ਮਨਰੇਗਾ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਦੀ ਬਜਾਏ ਆਪਣੇ ਆਕਾਵਾਂ ਨੂੰ ਖੁਸ਼ ਕਰਨ ਵਿੱਚ ਮਸ਼ਰੂਫ ਹਨ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਸੂਬੇ ਦੀ ਸਰਕਾਰ ਸਮੇਂ ਸਿਰ ਕੁੰਭਕਰਨੀ ਨੀਂਦ ਤੋਂ ਜਾਗੇ ਨਹੀਂ ਤਾਂ ਸਿਆਸੀ ਨੁਕਸਾਨ ਜ਼ਿਆਦਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਆਪਣਾ ਭੁਲੇਖਾ ਦੂਰ ਕਰੇ, ਮਨਰੇਗਾ ਮਜ਼ਦੂਰਾਂ ਨੂੰ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ। ਮਨਰੇਗਾ ਮਜ਼ਦੂਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਪੀੜਤ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀਆਂ ਦਿੱਤੀਆਂ ਜਾਣ। ਉਗਰਾਹਾਂ ਨੇ ਕਿਹਾ ਕਿ ਚਾਰ ਕੀਮਤੀ ਜਾਨਾਂ ਜਾ ਚੁੱਕੀਆਂ ਹਨ ਪਰ ਸਰਕਾਰ ਦੀ ਸੰਵੇਦਨਸ਼ੀਲਤਾ ਸਮਝ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਅਮਨ ਅਰੋੜਾ ਮੁੱਖ ਮੰਤਰੀ ਨਾਲ ਗੱਲ ਕਰਕੇ ਮਾਮਲੇ ਦਾ ਹੱਲ ਕਰਵਾਉਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਵੇਲੇ ਮਜ਼ਦੂਰ ਅਤੇ ਕਿਸਾਨ ਬਲਾਕ ਪੱਧਰ ’ਤੇ ਇਕੱਠੇ ਹੋ ਰਹੇ ਹਨ ਜੇਕਰ ਸੂਬਾ ਪੱਧਰ 'ਤੇ ਇਕੱਠ ਹੁੰਦਾ ਹੈ ਤਾਂ ਸੜਕਾਂ ਛੋਟੀਆਂ ਹੋ ਜਾਣਗੀਆਂ। ਇਸ ਮੌਕੇ ਕਾਮਰੇਡ ਵਰਿੰਦਰ ਕੌਸ਼ਿਕ, ਕਿਸਾਨ ਆਗੂ ਸੁਖਪਾਲ ਸਿੰਘ ਮਾਣਕ, ਮਜ਼ਦੂਰ ਜਥੇਬੰਦੀ ਦੇ ਆਗੂਆਂ ਧਰਮਪਾਲ ਨਮੋਲ, ਪ੍ਰਗਟ ਕਾਲਾਝਾੜ, ਗੋਬਿੰਦ ਸਿੰਘ ਛਾਜਲੀ, ਹਰਪ੍ਰੀਤ ਕੌਰ ਧੂਰੀ, ਭੋਲਾ ਸਿੰਘ ਸੰਗਰਾਮੀ  ਸਮੇਤ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ। 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ