Wednesday, September 17, 2025

Malwa

ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਸਵਰਗ ਆਸ਼ਰਮ ਸਤੀ ਮੰਦਿਰ 'ਚ ਤਿਆਰ ਕਰਵਾਏ ਫੁਟਪਾਥ ਤੇ ਓਪਨ ਜਿੰਮ ਦਾ ਉਦਘਾਟਨ

September 20, 2024 05:50 PM
SehajTimes
ਸਮਾਣਾ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਵਿਖੇ ਅੱਜ ਸਵਰਗ ਆਸ਼ਰਮ ਸਤੀ ਮੰਦਿਰ ਦੇ ਵਾਤਾਵਰਣ ਪਾਰਕ ਵਿਖੇ 5 ਲੱਖ ਰੁਪਏ ਦੀ ਲਾਗਤ ਨਾਲ ਲੋਕਾਂ ਦੇ ਸੈਰ ਕਰਨ ਲਈ ਤਿਆਰ ਕਰਵਾਏ ਫੁਟਪਾਥ ਅਤੇ ਓਪਨ ਜਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਸਮਾਜ ਸੇਵੀ ਸਵਰਗੀ ਹੈਡਮਾਸਟਰ ਸਾਧੂ ਰਾਮ ਦੀ ਬਰਸੀ ਮੌਕੇ ਸ਼ਰਧਾਂਜਲੀ ਅਰਪਿਤ ਕੀਤੀ ਤੇ ਕਿਹਾ ਕਿ ਸਾਧੂ ਰਾਮ ਦਾ ਸਮਾਣਾ ਦੀ ਭਲਾਈ ਲਈ ਪਾਇਆ ਯੋਗਦਾਨ ਸਦਾ ਯਾਦ ਰੱਖਿਆ ਜਾਵੇਗਾ। ਸੂਚਨਾ ਤੇ ਲੋਕ ਸੰਪਰਕ, ਖਨਣ ਤੇ ਭੂ-ਵਿਗਿਆਨ, ਜਲ ਸਰੋਤ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਹਰੇਕ ਨਾਗਰਿਕ ਰੁੱਖ ਲਗਾਏ। ਉਨ੍ਹਾਂ ਕਿਹਾ ਕਿ ਸਵਰਗ ਆਸ਼ਰਮ ਸਤੀ ਮੰਦਿਰ ਦੇ ਵਾਤਾਵਰਣ ਪਾਰਕ ਵਿਖੇ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਫੁਟਪਾਥ ਬਣਵਾਉਣ ਦੇ ਨਾਲ ਜਿੰਮ ਵੀ ਖੋਲਿਆ ਗਿਆ ਹੈ, ਜਿਸ ਤੋਂ ਸ਼ਹਿਰ ਵਾਸੀ ਲਾਭ ਲੈਣਗੇ।
 
 
ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਮੌਕੇ ਪਰਾਲੀ ਸਾੜਨ ਦੇ ਸਵਾਲ ਦੇ ਜਵਾਬ 'ਚ ਮੰਤਰੀ ਚੇਤਨ ਸਿੰਘ ਜੌੜਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਆਪਣੀ ਝੋਨੇ ਦੀ ਪਰਾਲੀ ਸੰਭਾਲਣ ਲਈ ਸਬਸਿਡੀ 'ਤੇ ਮਸ਼ੀਨਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ, ਇਸ ਲਈ ਕੋਈ ਕਿਸਾਨ ਇਸ ਵਾਰ ਪਰਾਲੀ ਨੂੰ ਅੱਗ ਨਾ ਲਾਵੇ। ਉਨ੍ਹਾਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪਰਾਲੀ ਨੂੰ ਇਨ-ਸੀਟੂ ਤਕਨੀਕਾਂ ਨਾਲ ਖੇਤਾਂ ਵਿੱਚ ਹੀ ਮਿਲਾਇਆ ਜਾਵੇ ਜਾਂ ਜਿਸ ਪ੍ਰਕਾਰ ਸਰਕਾਰ ਨੇ ਰਾਜ ਵਿੱਚ ਪਰਾਲੀ ਤੋਂ ਪੈਲੇਟਸ ਆਦਿ ਬਣਾਉਣ ਲਈ ਲਾਏ ਉਦਯੋਗਾਂ ਦਾ ਲਾਭ ਲੈਣ ਤੇ ਪਰਾਲੀ ਐਕਸ-ਸੀਟੂ ਤਕਨੀਕਾਂ ਨਾਲ ਪਰਾਲੀ ਸੰਭਾਲਣ। ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਸਵਰਗ ਆਸ਼ਰਮ ਸਤੀ ਮੰਦਿਰ ਕਮੇਟੀ ਦੇ ਪ੍ਰਧਾਨ ਪਵਨ ਸ਼ਾਸਤਰੀ, ਸਰਪ੍ਰਸਤ ਕਪੂਰ ਚੰਦ ਬਾਂਸਲ, ਜਨਰਲ ਸਕੱਤਰ ਸੰਜੇ ਕੁਮਾਰ ਗੋਇਲ, ਸੁਰਜੀਤ ਸਿੰਘ ਫੌਜੀ, ਕਾਰਸਾਧਕ ਅਫ਼ਸਰ ਬਰਜਿੰਦਰ ਸਿੰਘ, ਤਰਸੇਮ ਗੋਇਲ, ਤੇਜ ਪ੍ਰਕਾਸ਼ ਸਿੰਗਲਾ, ਪ੍ਰਿੰਸੀਪਲ ਮੋਹਨ ਲਾਲ ਸ਼ਰਮਾ, ਅਸ਼ੋਕ ਮੋਦਗਿਲ, ਡਾ. ਪ੍ਰੇਮ ਪਾਲ, ਹੇਮ ਰਾਜ ਸ਼ਰਮਾ, ਭਗਵਾਨ ਦਾਸ ਬਾਂਸਲ, ਸੁਰਿੰਦਰ ਕੁਮਾਰ, ਵਿਨੋਦ ਸ਼ਰਮਾ, ਰੁਲਦੂ ਰਾਮ, ਮਦਨ ਲਾਲ ਗੋਇਲ ਆਦਿ ਵੀ ਮੌਜੂਦ ਸਨ। 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ