Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਭ ਤੋਂ ਵੱਧ ਪਰਾਲੀ ਸਾੜਨ ਵਾਲੇ 10 ਪਿੰਡਾਂ ਦੀ ਪਛਾਣ: ਡਿਪਟੀ ਕਮਿਸ਼ਨਰ

September 20, 2024 06:05 PM
ਅਸ਼ਵਨੀ ਸੋਢੀ

ਕਿਹਾ, ਪਰਾਲੀ ਪ੍ਰਬੰਧਨ ਲਈ ਮੌਜੂਦ ਮਸ਼ੀਨਰੀ ਦਾ ਕਿਸਾਨ ਲਾਭ ਉਠਾਉਣ,ਖੇਤੀ ਮਸ਼ੀਨਰੀ ਦੀ ਕੋਈ ਕਮੀ ਨਹੀਂ, ਖੇਤੀ ਵਿਭਾਗ ਨਾਲ ਸੰਪਰਕ ਕਰੋ

 ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਸਹਿਯੋਗ ਦੀ ਅਪੀਲ

ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਡਾ. ਪੱਲਵੀ ਵਲੋਂ ਪਰਾਲੀ ਸਾੜਨ ਦੀਆਂ ਗਤੀਵਿਧੀਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ, ਸੰਭਾਵਿਤ ਪਿੰਡਾਂ ਭਨਭੋਰਾ,ਝੱਲ ਅਤੇ ਚੌਦਾ ਵਿਖੇ ਕਿਸਾਨਾਂ ਨਾਲ ਜਾਗਰੂਕਤਾ ਪੈਦਾ ਕਰਨ ਲਈ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ ਹਨ। ਨੁੱਕੜ ਮੀਟਿੰਗਾਂ ਦਾ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ, ਅਤੇ ਕਿਸਾਨਾਂ ਨੂੰ ਸਰਕਾਰ ਵਲੋਂ ਦਿੱਤੀਆਂ ਸਹਾਇਕ ਯੋਜਨਾਵਾਂ ਦੀ ਜਾਣਕਾਰੀ ਦੇਣਾ ਸੀ ਤਾਂ ਜੋ ਉਹਨਾਂ ਨੂੰ ਪਰਾਲੀ ਸਾੜਨ ਤੋਂ ਹਟਾ ਕੇ ਹੋਰ ਸਿਰਜਣਾਤਮਕ ਹੱਲਾਂ ਵਲ ਮੋੜਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਪਿੰਡ ਨਿਵਾਸੀਆਂ ਅਤੇ ਕਿਸਾਨਾਂ ਨਾਲ ਗੱਲ ਬਾਤ ਕਰਦਿਆ ਕਿਹਾ ਵਾਤਾਵਰਣ ਨੂੰ ਪਲੀਤ ਕਰਨਾ ਉਸੇ ਤਰ੍ਹਾਂ ਹੈ ਜਿਵੇਂ ਅਸੀਂ ਭਵਿੱਖ ਤੋਂ ਕਰਜ਼ਾ ਲੈ ਕੇ ਅੱਜ ਜੀਅ ਰਹੇ ਹਾਂ ਪਰ ਇਸ ਦੇ ਮਾੜੇ ਪ੍ਰਭਾਵਾਂ ਦਾ ਨਤੀਜਾ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਨੂੰ ਲੱਗਦਾ ਹੈ ਕਿ ਮਾਚਸ ਦੀ ਇੱਕ ਤੀਲੀ ਨਾਲ ਖੇਤ ਵਿਚੋਂ ਪਰਾਲੀ ਖਤਮ ਹੋ ਜਾਂਦੀ ਹੈ ਤੇ ਕੋਈ ਖਰਚਾ ਨਹੀਂ ਆਉਦਾ ਪਰ ਉਹ ਗਲਤ ਹਨ ਇਸ ਨਾਲ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਲੱਗਣ ਵਾਲੀਆਂ ਬਿਮਾਰੀਆਂ 'ਤੇ ਪਰਾਲੀ ਪ੍ਰਬੰਧਨ ਨਾਲੋਂ ਗਈ ਗੁਣਾ ਜ਼ਿਆਦਾ ਖਰਚ ਦਵਾਈਆਂ 'ਤੇ ਆਉਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਜਿਥੇ ਵੀ ਅੱਗ ਲੱਗਦੀ ਹੈ ਤਾਂ ਉਸ ਦੀ ਰਿਪੋਰਟ ਸੈਟੇਲਾਈਟ ਰਾਹੀਂ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੱਕ ਪੁੱਜ ਜਾਂਦੀ ਹੈ ਇਸ ਲਈ ਜੇਕਰ ਕਿਸੇ ਨੂੰ ਲੱਗਦਾ ਹੈ ਕਿ ਉਸ ਵੱਲੋਂ ਲਗਾਈ ਗਈ ਅੱਗ ਦਾ ਕਿਸੇ ਨੂੰ ਨਹੀਂ ਪਤਾ ਲੱਗੇਗਾ ਤਾਂ ਉਹ ਗਲਤ ਹੈ ਕਿਉਂਕਿ ਸੈਟੇਲਾਈਟ ਦੀ ਤਿੱਖੀ ਨਜ਼ਰ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਰਹਿੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਉਪਲਬੱਧ ਮਸ਼ੀਨਰੀ ਦੀ ਵਰਤੋਂ ਕਰਕੇ ਕਿਸਾਨ ਇਸ ਦਾ ਸਹੀ ਤਰ੍ਹਾਂ ਨਿਪਟਾਰਾ ਕਰਨ ਨੂੰ ਤਰਜੀਹ ਦੇਣ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਨ ਦੇ ਮੁੱਦੇ ਨੂੰ ਹੱਲ ਕਰਨ ਲਈ ਵਿਆਪਕ ਰਣਨੀਤੀ ਅਪਣਾਈ ਜਾ ਰਹੀ ਹੈ ਤਾਂ ਜੋ ਪਰਾਲੀ ਸਾੜਨ ਦੀ ਘਟਨਾਵਾਂ ਨੂੰ ਜੀਰੋ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਇਨ-ਸੀਟੂ ਅਤੇ ਐਕਸ-ਸੀਟੂ ਪ੍ਰਬੰਧਨ ਦੁਆਰਾ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਨ ਦੇ ਨਾਲ-ਨਾਲ ਪਿੰਡਾਂ ਵਿੱਚ ਇੱਕ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ ਤਾਂ ਜੋ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਬੇਲਰ, ਰੇਕ, ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਜ਼ੀਰੋ ਡਰਿੱਲ, ਆਰ.ਐਮ.ਬੀ ਹਲ, ਮਲਚਰ, ਸਟਰਾਅ ਹੈਲੀਕਾਪਟਰ, ਸੁਪਰ ਐਸ.ਐਮ.ਐਸ, ਫਸਲ ਰੀਪਰ, ਰੋਟਰੀ ਸਲੈਸ਼ਰ ਅਤੇ ਟਰੈਕਟਰਾਂ ਸਮੇਤ 1561 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਪਰਾਲੀ ਪ੍ਰਬੰਧਨ ਲਈ ਮੌਜੂਦ ਮਸ਼ੀਨਰੀ ਦਾ ਕਿਸਾਨ ਲਾਭ ਉਠਾਉਣ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਚ ਖੇਤੀ ਮਸ਼ੀਨਰੀ ਦੀ ਕੋਈ ਕਮੀ ਨਹੀਂ ਹੈ। ਵਧੇਰੇ ਜਾਣਕਾਰੀ  ਅਤੇ ਤਕਨੀਕੀ ਸਹਾਇਤਾਂ ਲਈ ਕਿਸਾਨ ਖੇਤੀ ਵਿਭਾਗ ਨਾਲ ਸੰਪਰਕ ਕਰਨ। ਉਨ੍ਹਾਂ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਆਪਣੇ ਜੀਵਨ, ਵਾਤਾਵਰਣ ਤੇ ਧਰਤੀ ਨੂੰ ਸੰਭਾਲਣ ਲਈ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਜਾਂ ਜਮੀਨ ਵਿੱਚ ਹੀ ਵਾਹੁਣ ਲਈ ਆਪਣੀ ਸੋਚ ਬਦਲਣ ਅਤੇ ਤਕਨੀਕੀ ਸਹਾਰਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਅਤੇ ਪਿੰਡ ਨਿਵਾਸੀਆਂ ਨੂੰ ਕਿਸੇ ਵੀ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ। 

         

 

 

 

Have something to say? Post your comment

 

More in Malwa

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ