Thursday, October 16, 2025

Chandigarh

ਪੰਜਾਬ ‘ਚ 20 ਅਕਤੂਬਰ ਤੋਂ ਪੰਚਾਇਤ ਚੋਣਾਂ ਦਾ ਐਲਾਨ

September 20, 2024 06:09 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਚੱਲ ਰਿਹਾ ਰੇੜਕਾ ਹੁਣ ਖ਼ਤਮ ਹੋ ਗਿਆ ਹੈ। ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਮੁਤਾਬਕ ਪੰਜਾਬ ‘ਚ 20 ਅਕਤੂਬਰ ਤੱਕ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ।
ਪੰਚਾਇਤੀ ਚੋਣਾਂ ਹੁਣ ਬਿਨਾਂ ਪਾਰਟੀ ਚੋਣ ਨਿਸ਼ਾਨ ’ਤੇ ਲੜ੍ਹੀਆਂ ਜਾਣਗੀਆਂ। ਬੀਤੇ ਦਿਨੀਂ ਪੰਜਾਬ ਪੰਚਾਇਤੀ ਰਾਜ ਐਕਟ ਦੀ ਧਾਰਾ 12 ਵਿੱਚ ਸੋਧ ਦਾ ਬਿੱਲ ਵੀ ਵਿਧਾਨ ਸਭਾ ਵਿੱਚ ਪਾਸ ਹੋ ਗਿਆ ਸੀ। ਇਸ ਬਿੱਲ ਦੇ ਲਾਗੂ ਹੋਣ ਪਿੱਛੋਂ ਪੰਜਾਬ ਵਿੱਚ ਪੰਚਾਇਤੀ ਚੋਣ ਕਿਸੇ ਵੀ ਉਮੀਦਵਾਰ ਵੱਲੋਂ ਕਿਸੇ ਰਾਜਨੀਤਿਕ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਨਹੀਂ ਲੜੀ ਜਾ ਸਕੇਗੀ। ਦੱਸ ਦੇਈਏ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿੱਚ ਐਲਾਨ ਕੀਤਾ ਸੀ ਕਿ ਜਿਹੜੀ ਪੰਚਾਇਤ ਸਰਬਸੰਮਤੀ ਨਾਲ ਚੁਣੀ ਜਾਵੇਗੀ, ਉਸਨੂੰ ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੰਚਾਇਤ ਦੀ ਮੰਗ ਅਨੁਸਾਰ ਸਟੇਡੀਅਮ, ਸਕੂਲ ਜਾਂ ਹਸਪਤਾਲ ਵਿਚੋਂ ਕੋਈ ਇਕ ਸੁਵਿਧਾ ਦਿੱਤੀ ਜਾਵੇਗੀ।

Have something to say? Post your comment

 

More in Chandigarh

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

‘ਯੁੱਧ ਨਸਿ਼ਆਂ ਵਿਰੁੱਧ’: 228ਵੇਂ ਦਿਨ ਪੰਜਾਬ ਪੁਲਿਸ ਨੇ 75 ਨਸ਼ਾ ਤਸਕਰਾਂ ਨੂੰ 296 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

ਪੰਜਾਬ ਨੇ ਬੰਗਲੁਰੂ ਰੋਡ ਸ਼ੋਅ ਦੌਰਾਨ ਸੂਬੇ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ 'ਤੇ ਚਾਨਣਾ ਪਾਇਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

'ਯੁੱਧ ਨਸ਼ਿਆਂ ਵਿਰੁੱਧ’ ਦੇ 227ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ