Friday, April 19, 2024
BREAKING NEWS
ਖਾਲਸਾ ਸਾਜਨਾ ਦਿਵਸ ਅਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ ਗਿਆਰੀਜਨਲ ਟਰਾਂਸਪੋਰਟ ਅਫ਼ਸਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਸਕੂਲ ਫਾਰ ਬਲਾਇੰਡ ਮਾਲੇਰਕੋਟਲਾ ਦੇ ਹੋਣਹਾਰ ਵਿਦਿਆਰਥੀਆਂ ਨੂੰ ਟੀ ਸ਼ਰਟਾਂ ਵੰਡੀਆਂਭਗਵਾਨ ਮਹਾਂਵੀਰ ਜੈਯੰਤੀ ਮੌਕੇ 21 ਅਪ੍ਰੈਲ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟਬਲਾਤਕਾਰ ਦੇ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੁਲਿਸ : ਪੰਜਾਬ ਸਟੂਡੈਂਟਸ ਯੂਨੀਅਨਸੱਤਾ ਹਥਿਆਉਣ ਲਈ ਕਾਂਗਰਸ ਕਰ ਰਹੀ ਕੂੜ ਪ੍ਰਚਾਰ : ਸੈਣੀ, ਬਾਂਸਲਕੇਜਰੀਵਾਲ ਦੇ ਦੇਸ਼ ਵਿਰੋਧੀ ਲੋਕਾਂ ਨਾਲ ਸਬੰਧਾਂ ਦੀ ਹੋਵੇ ਜਾਂਚ : ਗੋਇਲ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ

Malwa

ਹੈਰੀਟੇਜ ਸਟਰੀਟ ਦਾ ਸਮਾਨੀਆਂ ਗੇਟ ਵਿਖੇ ਚੱਲ ਰਿਹਾ ਕੰਮ 16 ਫਰਵਰੀ ਤੇ ਗੁੜ ਮੰਡੀ ਵਾਲਾ ਕੰਮ 28 ਫਰਵਰੀ ਤੱਕ ਮੁਕੰਮਲ ਕਰਨ ਦਾ ਟੀਚਾ

February 08, 2021 06:32 PM
Surjeet Singh Talwandi

ਪਟਿਆਲਾ  : ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਅੱਜ ਹੈਰੀਟੇਜ ਸਟਰੀਟ ਦੇ ਸਮਾਨੀਆਂ ਗੇਟ ਅਤੇ ਗੁੜ ਮੰਡੀ ਵਿਖੇ ਚੱਲ ਰਹੇ ਪਹਿਲੇ ਪੜਾਅ ਦੇ ਕੰਮ ਦਾ ਜਾਇਜ਼ਾ ਲਿਆ, ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ ਅਤੇ ਸਮਾਨੀਆਂ ਗੇਟ ਵਿਖੇ ਚੱਲ ਰਹੇ ਕੰਮ ਨੂੰ 16 ਫਰਵਰੀ ਅਤੇ ਗੁੜ ਮੰਡੀ ਵਿਖੇ ਚੱਲ ਰਹੇ ਕੰਮ ਨੂੰ 28 ਫਰਵਰੀ ਤੱਕ ਮੁਕੰਮਲ ਕਰਨ ਦਾ ਟੀਚਾ ਹੈ। ਨਿਗਮ ਕਮਿਸ਼ਨਰ ਪੂਨਮਦੀਪ ਕੌਰ ਅਤੇ ਪਟਿਆਲਾ ਵਿਕਾਸ ਅਥਾਰਟੀ ਦੀ ਮੁੱਖ ਪ੍ਰਸ਼ਾਸਕ ਸੁਰਭੀ ਮਲਿਕ ਨਾਲ ਮੌਕੇ 'ਤੇ ਪੁੱਜੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ 'ਚ ਰੱਖਦੇ ਹੋਏ ਪੁਟਾਈ ਦੇ ਕੰਮਾਂ ਨੂੰ ਬੜੇ ਧਿਆਨ ਨਾਲ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਇਥੇ ਰਹਿ ਰਹੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ 'ਚ ਰੱਖਦੇ ਹੋਏ ਹੈਰੀਟੇਜ ਸਟਰੀਟ ਦੇ ਕੰਮ ਨੂੰ ਪੜਾਵਾਂ 'ਚ ਵੰਡਿਆ ਗਿਆ ਹੈ ਤਾਂ ਜੋ ਲੋਕਾਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਵੇ, ਜਿਸ ਤਹਿਤ ਸਭ ਤੋਂ ਪਹਿਲਾਂ ਸਮਾਨੀਆਂ ਗੇਟ ਤੋਂ ਸ਼ੁਰੂ ਕੀਤੇ ਗਏ ਪਹਿਲੇ ਹਿੱਸੇ ਦੇ ਕੰਮ ਨੂੰ ਮੁਕੰਮਲ ਕਰਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਤੋਂ ਬਾਅਦ ਗੁੜ ਮੰਡੀ ਵਿਖੇ ਚੱਲ ਰਹੇ ਕੰਮ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਿਗਮ ਕਮਿਸ਼ਨਰ ਪੂਨਮਦੀਪ ਕੌਰ ਅਤੇ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਸੁਰਭੀ ਮਲਿਕ ਰੋਜ਼ਾਨਾ ਆਪਸੀ ਤਾਲਮੇਲ ਰਾਹੀਂ ਕੰਮ ਦੀ ਪ੍ਰਗਤੀ ਦੀ ਨਿਗਰਾਨੀ ਕਰਨਗੇ।
ਉਨ੍ਹਾਂ ਅੱਗੇ ਦੱਸਿਆ ਕਿ ਪੁਟਾਈ ਦਾ ਇਹ ਕੰਮ ਸੀਵਰੇਜ ਪਾਈਪਾ, ਪੀਣ ਵਾਲੇ ਪਾਣੀ ਦੀਆਂ ਪਾਈਪਾ, ਬਰਸਾਤੀ ਪਾਣੀ ਅਤੇ ਬਿਜਲੀ ਦੀ ਕੇਬਲਾਂ ਨੂੰ ਸ਼ੁਰੂਆਤੀ ਤੌਰ 'ਤੇ ਹੀ ਮੁਕੰਮਲ ਕਰਨ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਬਾਅਦ ਵਿੱਚ ਰਿਆਸਤੀ ਮਾਰਗ 'ਤੇ ਕਿਸੇ ਵੀ ਤਰ੍ਹਾਂ ਦੀ ਭੰਨ ਤੋੜ ਨਾ ਕਰਨੀ ਪਵੇ।
ਕੈਪਸ਼ਨ: ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਹੈਰੀਟੇਜ ਸਟਰੀਟ ਦੇ ਚੱਲ ਰਹੇ ਕੰਮ ਦਾ ਜਾਇਜਾ ਲੈਂਦੇ ਹੋਏ, ਉਨ੍ਹਾਂ ਦੇ ਨਾਲ ਨਿਗਮ ਕਮਿਸ਼ਨਰ ਪੂਨਮਦੀਪ ਕੌਰ ਤੇ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸ਼ਕ ਸੁਰਭੀ ਮਲਿਕ ਵੀ ਨਜ਼ਰ ਆ ਰਹੇ ਹਨ।

Have something to say? Post your comment

 

More in Malwa

ਖਾਲਸਾ ਸਾਜਨਾ ਦਿਵਸ ਅਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ ਗਿਆ

ਰੀਜਨਲ ਟਰਾਂਸਪੋਰਟ ਅਫ਼ਸਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਸਕੂਲ ਫਾਰ ਬਲਾਇੰਡ ਮਾਲੇਰਕੋਟਲਾ ਦੇ ਹੋਣਹਾਰ ਵਿਦਿਆਰਥੀਆਂ ਨੂੰ ਟੀ ਸ਼ਰਟਾਂ ਵੰਡੀਆਂ

ਭਗਵਾਨ ਮਹਾਂਵੀਰ ਜੈਯੰਤੀ ਮੌਕੇ 21 ਅਪ੍ਰੈਲ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

ਬਲਾਤਕਾਰ ਦੇ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੁਲਿਸ : ਪੰਜਾਬ ਸਟੂਡੈਂਟਸ ਯੂਨੀਅਨ

ਸੱਤਾ ਹਥਿਆਉਣ ਲਈ ਕਾਂਗਰਸ ਕਰ ਰਹੀ ਕੂੜ ਪ੍ਰਚਾਰ : ਸੈਣੀ, ਬਾਂਸਲ

ਕੇਜਰੀਵਾਲ ਦੇ ਦੇਸ਼ ਵਿਰੋਧੀ ਲੋਕਾਂ ਨਾਲ ਸਬੰਧਾਂ ਦੀ ਹੋਵੇ ਜਾਂਚ : ਗੋਇਲ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨ

ਡੇਅਰੀ ਉੱਦਮ ਸਿਖਲਾਈ ਕੋਰਸ 25 ਅਪ੍ਰੈਲ ਤੋਂ ਸ਼ੁਰੂ 

ਸੁਨੀਤਾ ਭਾਰਦਵਾਜ ਵਿੱਦਿਅਕ ਟੂਰ ਲਈ ਸੰਘੋਲ ਪੁੱਜੇ