Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਕਰਨ ਵਿੱਚ ਯੋਗਦਾਨ ਪਾਉਣ ਕਿਸਾਨ: ਖੇਤੀ ਮਾਹਰ 

September 21, 2024 12:23 PM
SehajTimes
ਫ਼ਤਹਿਗੜ੍ਹ ਸਾਹਿਬ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਨਾੜ/ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਹੇਠ ਬਸੀ ਪਠਾਣਾ ਬਲਾਕ ਦੇ ਪਿੰਡ ਜੰਡਾਲੀ ਵਿਖੇ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਖੇਤੀਬਾੜੀ ਅਫਸਰ ਬਸੀ ਪਠਾਣਾ ਡਾ: ਕਿਰਪਾਲ ਸਿੰਘ ਮਹੰਤ ਨੇ ਕਿਸਾਨਾਂ ਨੂੰ ਇਨ-ਸੀਟੂ-ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਬਾਰੇ ਜਾਣਕਾਰੀ ਦਿੱਤੀ। ਇਸ ਕੈਂਪ ਵਿੱਚ ਖੇਤੀਬਾੜੀ ਉਪ ਨਰੀਖਕ ਸ਼੍ਰੀ ਮਨੀਸ਼ ਕੁਮਾਰ ਸ਼ਰਮਾ ਨੇ ਕਿਸਾਨਾਂ ਨੂੰ ਕਿਹਾ ਕਿ ਪਰਾਲੀ ਨੂੰ ਜਮੀਨ ਵਿੱਚ ਰਲਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਸੂਖਮ ਤੱਤ ਜਿਵੇਂ ਕਿ ਜਿੰਕ ਤੇ ਮੈਗਨੀਜ਼ ਆਦਿ ਦੀ ਪੂਰਤੀ ਵੀ ਹੁੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਤਕਨੀਕੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੰਬਾਇਨ ਪਿੱਛੇ ਸਟਰਾਅ ਮੈਨੇਜਮੈਂਟ ਸਿਸਟਮ ਲਗਾ ਕੇ ਹੈਪੀ ਸੀਡਰ/ਸਰਫੇਸ ਸੀਡਰ, ਸਮਾਰਟ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ ਅਤੇ ਪਰਾਲੀ ਨੂੰ ਮਲਚ ਦੇ ਤੌਰ ਤੇ ਵਰਤ ਕੇ ਜਮੀਨ ਦੀ ਉਪਜਾਊ ਸ਼ਕਤੀ ਨੁੰ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਵਾਤਾਵਰਣ ਤੇ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਕਰਨ ਵਿੱਚ ਯੋਗਦਾਨ ਦੇਣ ਲਈ ਪ੍ਰੇਰਿਤ ਵੀ ਕੀਤਾ। 
ਇਸ ਮੌਕੇ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਸ਼੍ਰੀ ਹਰਮਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਸਬਸਿਡੀ ਤੇ ਦਿੱਤੀਆਂ ਜਾ ਰਹੀਆਂ ਮਸ਼ੀਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਜਿਵੇਂ ਕਿ ਜਮੀਨ ਅੰਦਰ ਕੁਦਰਤੀ ਤੱਤਾਂ ਦਾ ਖਾਤਮਾ, ਪੰਛੀਆਂ ਤੇ ਜੀਵ ਜੰਤੂ ਦੀ ਮੌਤ ਤੇ ਇਨਸਾਨਾਂ ਅਤੇ ਪਸ਼ੁਆਂ ਵਿੱਚ ਫੈਲਣ ਵਾਲੀਆਂ ਵੱਖ-ਵੱਖ ਬਿਮਾਰੀਆ ਬਾਰੇ ਦੱਸਿਆ। ਉਨ੍ਹਾਂ ਕਿਸਾਨਾਂ ਨੂੰ ਕਿਰਾਏ ਤੇ ਖੇਤੀ ਮਸ਼ੀਨਾਂ ਲੈ ਕੇ ਪਰਾਲੀ ਪ੍ਰਬੰਧਨ ਲਈ ਉਤਸਾਹਿਤ ਵੀ ਕੀਤਾ। ਕ੍ਰਿਸ਼ੀ ਵਿਗਿਆਨ ਕੇਂਦਰ ਦੀ ਸਹਾਇਕ ਪ੍ਰੋਫੈਸਰ (ਕੀਟ ਵਿਗਿਆਨ) ਡਾ: ਰੀਤ ਵਰਮਾ ਨੇ ਕਿਸਾਨਾਂ ਨੂੰ ਫਸਲਾਂ ਉਪਰ ਕੀੜੇ ਮਕੌੜਿਆਂ ਦੇ ਹਮਲੇ ਅਤੇ ਬਿਮਾਰੀਆਂ ਦੇ ਹਮਲੇ ਅਤੇ ਇਨ੍ਹਾਂ ਦੀ ਰੋਕਥਾਮ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਸਹਾਇਕ ਪ੍ਰੋਫੈਸਰ (ਬਾਗਬਾਨੀ) ਡਾ: ਅਰਵਿੰਦਪ੍ਰੀਤ ਕੌਰ ਨੇ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਚਲਾਏ ਜਾਣ ਵਾਲੇ ਵੱਖ-ਵੱਖ ਕਿੱਤਾ ਮੁਖੀ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਖੇਤੀਬਾੜੀ ਉਪ ਨਰੀਖਕ ਦਿਲਰਾਜ ਸਿੰਘ, ਸੀਨੀਅਰ ਲੈਬ ਸਹਾਇਕ ਰਾਜਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਿਸਾਨਾਂ ਨੇ ਭਾਗ ਲਿਆ।
 
 
 

Have something to say? Post your comment

 

More in Malwa

ਭਗਵਾਨ ਪਰਸ਼ੂਰਾਮ ਜੈਯੰਤੀ ਅਤੇ ਮੂਰਤੀ ਸਥਾਪਨਾ ਸਮਾਗਮ 19 ਨੂੰ

ਡਿਪਟੀ ਕਮਿਸ਼ਨਰ ਵੱਲੋਂ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਸਬੰਧੀ ਪੌਦੇ ਲਗਾਉਣ ਦੀ ਮੁਹਿੰਮ ਲਈ ਤਿਆਰੀਆਂ ਦਾ ਜਾਇਜ਼ਾ

ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਥਾਪਰ ਨਰਸਿੰਗ ਕਾਲਜ ਵਿੱਚ ਆਫਤ ਪ੍ਰਬੰਧਨ ‘ਤੇ ਵਰਕਸ਼ਾਪ ਆਯੋਜਿਤ

ਮਿਉਂਸਪਲ ਕੌਂਸਲ ਚੋਣਾਂ 2026 ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ

ਮਾਤਾ ਬਲਵਿੰਦਰ ਕੌਰ ਮਾਨ ਦੀ ਅੰਤਿਮ ਅਰਦਾਸ ਦੇ ਮੌਕੇ ਵੱਖ-ਵੱਖ ਆਗੂਆਂ ਨੇ ਲਗਵਾਈ ਹਾਜ਼ਰੀ

ਮਨੁੱਖੀ ਅਧਿਕਾਰੀ ਕਮਿਸ਼ਨ ਦੇ ਦਖ਼ਲ ਤੋਂ ਬਾਦ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਸਾਫ ਸਫਾਈ ਦਾ ਕੰਮ ਸੁਰੂ : ਨਦੀਮ ਖਾਂ

ਮਨੁੱਖੀ ਸੰਵੇਦਨਾਵਾਂ ਨੂੰ ਪ੍ਰਗਟਾਉਣ ਦਾ ਸਭ ਤੋਂ ਉੱਤਮ ਜ਼ਰੀਆ ਹੈ ਕਲਾ: ਡਾ. ਜਗਦੀਪ ਸਿੰਘ

ਸਰਕਾਰੀ ਸਕੂਲ ਸੁਰਗਾਪੁਰੀ ਦੇ ਵਿਦਿਆਰਥੀਆਂ ਦਾ ਲਵਾਇਆ ਜੈਪੁਰ ਵਿਦਿਅਕ ਟੂਰ

ਪੁਲਿਸ ਨੇ ਵੱਡੀ ਵਾਰਦਾਤ ਨੂੰ ਨਾਕਾਮ ਕਰਦਿਆਂ 1 ਦੋਸ਼ੀ ਨੂੰ ਨਜਾਇਜ ਅਸਲੇ ਸਮੇਤ ਕੀਤਾ ਕਾਬੂ