Wednesday, November 26, 2025

Doaba

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕੀਤਾ ਖੇਡਾਂ ਦਾ ਉਦਘਾਟਨ

September 23, 2024 01:54 PM
Amjad Hussain Khan

ਮੋਗਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੀ ਸ਼ੁਰੂਆਤ ਕੀਤੀ ਗਈ ਹੈ। ਬਲਾਕ ਪੱਧਰੀ ਖੇਡ ਮੁਕਾਬਲੇ ਸਫ਼ਲਤਾਪੂਰਵਕ ਨੇਪਰੇ ਚਾੜ੍ਹੇ ਜਾ ਚੁੱਕੇ ਹਨ ਅਤੇ ਹੁਣ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਵੱਲੋਂ ਵਧ ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ। ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਦਾ ਸੀਜ਼ਨ-3 ਇੱਕ ਅਹਿਮ ਕਦਮ ਸਾਬਿਤ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਨੂੰ ਸ਼ੁਰੂ ਕਰਵਾਉਣ ਮੌਕੇ ਕੀਤਾ। ਸਥਾਨਕ ਗੋਧੇਵਾਲਾ ਖੇਡ ਸਟੇਡੀਅਮ ਵਿਖੇ ਵਿਧਾਇਕ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਇਨ੍ਹਾਂ ਖੇਡ ਮੁਕਾਬਲਿਆਂ ਨਾਲ ਖਿਡਾਰੀਆਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸਣ ਤੋਂ ਬਚਾਉਣਾ ਚਾਹੁੰਦੀ ਹੈ ਅਤੇ ਖਿਡਾਰੀਆਂ ਦੇ ਉਜਵੱਲ ਭਵਿੱਖ ਲਈ ਵੀ ਯਤਨਸ਼ੀਲ ਹੈ। ਇਨ੍ਹਾਂ ਖੇਡਾਂ ਵਿੱਚ ਸਰਕਾਰ ਵੱਲੋਂ ਖਿਡਾਰੀਆਂ ਦੀ ਹੌਂਸਲਾ ਅਫਜਾਈ ਲਈ ਨਕਦ ਇਨਾਮ ਰੱਖੇ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਹਲਕੇ ਵਿੱਚ 4-4 ਖੇਡ ਨਰਸਰੀਆਂ ਵਿਕਸਤ ਕੀਤੀਆਂ ਜਾ ਰਹੀਆਂ ਹਨ, ਜਿਹਨਾਂ ਦਾ 80 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਕੋਚਾਂ ਅਤੇ ਹੋਰ ਸਟਾਫ ਦੀ ਵੀ ਭਾਰਤੀ ਕੀਤੀ ਜਾ ਚੁੱਕੀ ਹੈ। ਜਿਹੜੇ ਪਿੰਡਾਂ ਵਿੱਚ ਇਹ ਨਰਸਰੀਆਂ ਵਿਕਸਤ ਕੀਤੀਆਂ ਜਾਣੀਆਂ ਹਨ ਉਹਨਾਂ ਪਿੰਡਾਂ ਦੀ ਵੀ ਨਿਸਾਨਦੇਹੀ ਹੋ ਗਈ ਹੈ। ਉਹਨਾਂ ਖਿਡਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਸਿਰਫ ਖੇਡਣ ਵਾਲੇ ਬਣਨ, ਉਹਨਾਂ ਲਈ ਅੱਗੇ ਵਧਣ ਦੇ ਮੌਕੇ, ਨੌਕਰੀਆਂ ਅਤੇ ਨਗਦ ਇਨਾਮ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਇਹਨਾਂ ਖੇਡਾਂ ਨਾਲ ਨੌਜਵਾਨਾਂ ਵਿੱਚ ਛਿਪਿਆ ਹੁਨਰ ਬਾਹਰ ਆਉਣ ਲੱਗਾ ਹੈ। ਜਿਹੜੇ ਨੌਜਵਾਨ ਖੇਡਾਂ ਭੁੱਲ ਗਏ ਸਨ ਉਹ ਅੱਜ ਮੁੜ ਖੇਡ ਮੈਦਾਨਾਂ ਵਿੱਚ ਨਜਰ ਆਉਣ ਲੱਗੇ ਹਨ। ਉਹਨਾਂ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਖਿਡਾਰੀ ਆਪਣੀ ਮਿਹਨਤ ਅਤੇ ਲਗਨ ਨਾਲ ਇਨ੍ਹਾਂ ਖੇਡਾਂ ਵਿੱਚ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ ਕਰਨ। ਉਨ੍ਹਾਂ ਖਿਡਾਰੀਆਂ ਨੂੰ ਆਪਣਾ, ਆਪਣੇ ਮਾਤਾ ਪਿਤਾ, ਆਪਣੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਖਿਡਾਰੀਆਂ ਵਿੱਚ ਉਤਸ਼ਾਹ ਭਰਿਆ। ਇਸ ਸਮਾਗਮ ਵਿਖੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਵੱਲੋ ਗੱਤਕਾ ਸ਼ੋਅ ਮੈਚ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਸ੍ਰੀਮਤੀ ਨਵਦੀਪ ਜਿੰਦਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲੇ 24 ਸਤੰਬਰ ਤੱਕ ਵੱਖ ਵੱਖ ਸਥਾਨਾਂ ਗੋਧੇ ਵਾਲਾ ਇਨਡੋਰ ਸਟੇਡੀਅਮ, ਭਿੰਡਰ ਕਲਾਂ ਕੋਚਿੰਗ ਸੈਂਟਰ, ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਲੂਮਿੰਗ ਬਡਜ ਸਕੂਲ, ਡੀ ਐਨ ਮਾਡਲ ਸਕੂਲ, ਗੁਰੂ ਨਾਨਕ ਕਾਲਜ, ਹਾਕੀ ਐਸਟਰੋਟਰਫ ਸਟੇਡੀਅਮ ਢੁੱਡੀਕੇ, ਕਰੌਸ ਫਿਟ ਜਿਮ ਧਰਮਕੋਟ, ਫੁੱਟਬਾਲ ਮੈਦਾਨ ਮਹਿਣਾ ਅਤੇ ਟਾਊਨ ਹਾਲ ਮੋਗਾ ਉੱਤੇ ਖੇਡੇ ਜਾਣਗੇ। ਇਹਨਾਂ ਮੁਕਾਬਲਿਆਂ ਵਿੱਚ ਬੈਡਮਿੰਟਨ, ਹਾਕੀ, ਫੁੱਟਬਾਲ, ਵੇਟ ਲਿਫਟਿੰਗ, ਬਾਸਕਿਟਬਾਲ, ਐਥਲੈਟਿਕ, ਕੁਸਤੀ ਵਾਲੀਬਾਲ, ਕਿੱਕ ਬਾਕਸਿੰਗ, ਖੋਹ ਖੋਹ, ਕਬੱਡੀ, ਜੂਡੋ, ਚੈੱਸ, ਟੇਬਲ ਟੈਨਿਸ, ਲਾਅਨ ਟੈਨਿਸ, ਹੈਂਡਬਾਲ, ਬਾਕਸਿੰਗ, ਸਾਫਟਬਾਲ ਅਤੇ ਗੱਤਕਾ ਸਾਮਿਲ ਹੋਵੇਗਾ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰ ਗੁਰਦਿਆਲ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਖਿਡਾਰੀ ਸਾਮਿਲ ਸਨ।

Have something to say? Post your comment

 

More in Doaba

ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ- ਹਰਭਜਨ ਸਿੰਘ ਈ.ਟੀ.ਓ

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ

ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ