Saturday, November 01, 2025

Doaba

ਖੇਤੀਬਾੜੀ ਵਿਭਗ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਪਿੰਡ ਚੂਹੜਚੱਕ ਵਿਖੇ ਵਿਸ਼ਾਲ ਕੈਂਪ ਦਾ ਆਯੋਜਨ

September 23, 2024 02:51 PM
Amjad Hussain Khan

ਮੋਗਾ : ਪਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ਅਨੁਸਾਰ ਅਤੇ ਮੁੱਖ ਖੇਤੀਬਾੜੀ ਅਫਸਰ ਮੋਗਾ ਡਾ ਜਸਵਿੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਬਲਾਕ ਖੇਤੀਬਾੜੀ ਅਫਸਰ ਕੋਟ ਈਸੇ ਖਾਂ ਡਾ ਗੁਰਬਾਜ ਸਿੰਘ ਦੀ ਅਗਵਾਈ ਹੇਠ ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਵੱਲੋਂ ਪਿੰਡ ਚੂਹੜਚੱਕ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾ. ਗੁਰਪ੍ਰੀਤ ਸਿੰਖ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਫਸਲਾਂ ਵਿੱਚ ਖਾਦਾਂ ਅਤੇ ਸਪਰੇਆਂ ਦੀ ਸੁਚੱਜੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਸਾਨਾਂ ਨੂੰ ਝੋਨੇ ਦੀ ਫਸਲ ਵਿੱਚ ਲਘੂ ਤੱਤਾਂ ਦੀ ਘਾਟ ਅਤੇ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਦੱਸਦਿਆਂ ਕਿਹਾ ਕਿ ਇਸ ਨਾਲ ਜਿੱਥੇ ਵਾਤਾਵਰਨ ਦੂਸ਼ਿਤ ਹੁੰਦਾ ਹੈ ਉੱਥੇ ਹੀ ਪਰਾਲੀ ਵਿੱਚ ਮੌਜੂਦ ਨਾਈਟ੍ਰੋਜਨ, ਪੋਟਾਸ਼, ਸਲਫਰ ਵਰਗੇ ਜਰੂਰੀ ਤੱਤ ਅਤੇ ਜੈਵਿਕ ਮਾਦਾ ਆਦਿ ਨਸ਼ਟ ਹੁੰਦੇ ਹਨ। ਉਹਨਾਂ ਕਿਸਾਨਾਂ ਨੂੰ ਹੁਣ ਤੋਂ ਹੀ ਪਰਾਲੀ ਦੀ ਸੁਚੱਜੀ ਸੰਭਾਲ ਲਈ ਬੇਲਰ, ਸੁਪਰਸੀਡਰ, ਹੈਪੀਸੀਡਰ, ਮਲਚਰ, ਸਰਫੇਸ ਸੀਡਰ ਵਰਗੀਆਂ ਮਸ਼ੀਨਾਂ ਦੀ ਵਰਤੋਂ ਕਰਨ ਸਬੰਧੀ ਵਿਉਂਤਬੰਦੀ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲਖਵਿਦੰਰ ਸਿੰਘ ਖੇਤੀਬਾੜੀ ਸਬ ਇੰਸਪੈਕਟਰ ਨੇ ਕਿਸਾਨਾਂ ਨੂੰ ਖੇਤੀ ਲਾਗਤਾ ਘਟਾਉਣ ਲਈ ਪ੍ਰੇਰਿਤ ਕੀਤਾ ਅਤੇ ਮੂੰਗੀ ਦੀ ਕਾਸ਼ਤ, ਹਰੀ ਖਾਦ ਦੀ ਮਹੱਤਤਾ ਬਾਰੇ ਦੱਸਿਆ। ਉਹਨਾਂ ਕਿਸਾਨਾਂ ਨੂੰ ਝੋਨੇ ਵਿੱਚ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਕਾਸ਼ਤ ਕਰਨ ਲਈ ਕਿਹਾ ਅਤੇ ਕਿਸਾਨਾਂ ਨੂੰ ਝੋਨੇ ਵਿੱਚ ਘੱਟ ਸਮਾਂ ਲੈਣ ਵਾਲੀਆੰ ਕਿਸਮਾਂ ਦੀ ਕਾਸ਼ਤ ਕਰਨ ਲਈ ਕਿਹਾ ਅਤੇ ਕਿਸਾਨਾਂ ਨੂੰ ਸਮੈਮ, ਸੀ.ਡੀ.ਪੀ ਅਤੇ ਸੀ.ਆਰ.ਐਮ. ਸਕੀਮ ਅਧੀਨ ਪਰਾਲੀ ਸਾਭਣ ਲਈ ਖੇਤੀਬਾੜਈ ਮਸ਼ੀਨਰੀ ਤੇ ਮਿਲਣ ਵਾਲੀ ਸਬਸਿਡੀ ਬਾਰੇ ਦੱਸਿਆ।ਇਸ ਮੌਕੇ ਗਗਨਦੀਪ ਸਿੰਘ ਏ.ਟੀ.ਐਮ ਨੇ ਕਿਸਾਨਾਂ ਨੂੰ ਕਣਕ ਬੀਜ ਸਬਸਿਡੀ ਬਾਰੇ ਦੱਸਿਆ ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਕਿਸਾਨਾਂ ਨੂੰ ਈ.ਕੇ.ਵਾਈ.ਸੀ. ਕਰਵਾਉਣ ਲਈ ਕਿਹਾ। ਉਹਨਾਂ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ ਬਾਰੇ ਦੱਸਿਆ ਅਤੇ ਆਤਮਾ ਸਕੀਮ ਤਹਿਤ ਕਿਸਾਨਾਂ ਨੂੰ ਮਿਲਣ ਵਾਲੀ ਸਹੂਲਤ ਬਾਰੇ ਦੱਸਿਆ। ਇਸ ਮੌਕੇ ਕਮਲਜੀਤ ਸ਼ਰਮਾ, ਬਲਜੀਤ ਸਿੰਘ, ਮਨਦੀਪ ਸਿੰਘ, ਰਮਨਦੀਪ ਸਿੰਘ, ਸੁਖਰਾਜ ਸਿੰਘ, ਦਿਲਬਾਗ ਸਿੰਘ, ਗੁਰਮੇਲ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜਰ ਸਨ।

Have something to say? Post your comment

 

More in Doaba

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ