Sunday, November 02, 2025

Sports

ਅੰਤਰਰਾਸ਼ਟਰੀ ਬਾਸਕਟਬਾਲ ਖਿਡਾਰੀ ਏਕਨੂਰ ਜੌਹਲ ਨੂੰ ਜਿਲ੍ਹਾ ਪੁਲਿਸ ਮੁਖੀ ਡਾ. ਅੰਕੁਰ ਗੁਪਤਾ ਨੇ ਟਰਾਫੀ ਦੇ ਕੇ ਕੀਤਾ ਸਨਮਾਨਿਤ

September 23, 2024 02:58 PM
Amjad Hussain Khan

ਮੋਗਾ : ਮੋਗਾ ਦੀ ਗੁਰੂ ਨਾਨਕ ਬਾਸਕਟਬਾਲ ਅਕੈਡਮੀ ਦੇ ਖਿਡਾਰੀ ਏਕਨੂਰ ਜੌਹਲ ਜੋ ਕਿ ਕਰੀਬ ਚਾਰ ਸਾਲ ਪਹਿਲਾਂ ਕੈਨੇਡਾ ਗਏ ਸਨ, ਨੂੰ ਕੈਨੇਡਾ ਛੱਡ ਕੇ ਮੋਗਾ ਪਰਤਣ ’ਤੇ ਯਕੀਨੀ ਤੌਰ ’ਤੇ ਮੋਗਾ ਦੇ ਜਿਲ੍ਹਾ ਪੁਲਿਸ ਮੁਖੀ ਡਾ.ਅੰਕੁਰ ਗੁਪਤਾ ਨੇ ਟਰਾਫੀ ਦੇ ਕੇ ਕੀਤਾ। ਇਸ ਮੌਕੇ ਐੱਸ.ਪੀ. ਬਾਲ ਕ੍ਰਿਸ਼ਨ ਸਿੰਗਲਾ, ਡੀ.ਐਸ.ਪੀ. ਗੁਰਸ਼ਰਨ ਸਿੰਘ ਸੰਧੂ, ਡੀ.ਐਸ.ਪੀ. ਰਵਿੰਦਰ ਸਿੰਘ ਤੋਂ ਇਲਾਵਾ ਥਾਣਾ ਸਿਟੀ ਸਾਊਥ, ਥਾਣਾ ਸਿਟੀ-1 ਦੇ ਪੁਲਿਸ ਅਧਿਕਾਰੀ ਅਤੇ ਗੁਰੂ ਨਾਨਕ ਸਪੋਰਟਸ ਕਲੱਬ ਮੋਗਾ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਗੁਰੂ ਨਾਨਕ ਸਪੋਰਟਸ ਕਲੱਬ ਦੇ ਜਨਰਲ ਸਕੱਤਰ ਤੇ ਸਾਬਕਾ ਕੌਂਸਲਰ ਡਾ. ਸ਼ਮਸ਼ੇਰ ਸਿੰਘ ਜੌਹਲ ਮੱਤਾ ਨੇ ਦੱਸਿਆ ਕਿ ਕਰੀਬ ਚਾਰ ਸਾਲ ਪਹਿਲਾਂ ਕੈਨੇਡਾ ਦੀ ਧਰਤੀ ’ਤੇ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਆਪਣੇ ਕੰਮ ਦੇ ਨਾਲ-ਨਾਲ ਕੈਨੇਡਾ ਦੀ ਬਾਸਕਟਬਾਲ ਅਕੈਡਮੀ ’ਚ ਬਾਸਕਟਬਾਲ ਦੀ ਟਰੇਨਿੰਗ ਦੇਣੀ ਸ਼ੁਰੂ ਕੀਤੀ। ਚੰਗਾ ਜੀਵਨ ਬਤੀਤ ਕਰਨ ਲੱਗਾ। ਪਰ ਉਸਦੇ ਮਨ ਨੂੰ ਸ਼ਾਂਤੀ ਨਹੀਂ ਮਿਲੀ ਅਤੇ ਉਸਨੇ ਫੈਸਲਾ ਕੀਤਾ ਕਿ ਉਹ ਆਪਣੇ ਦੇਸ਼ ਅਤੇ ਪੰਜਾਬ ਲਈ ਖੇਡੇਗਾ ਅਤੇ ਇੱਥੇ ਹੀ ਆਪਣੀ ਨੌਕਰੀ ਅਤੇ ਕਾਰੋਬਾਰ ਸ਼ੁਰੂ ਕਰੇਗਾ। ਏਕਨੂਰ ਜੌਹਲ ਨੇ ਕਿਹਾ ਕਿ ਕੈਨੇਡਾ ਬਹੁਤ ਸੁੰਦਰ ਹੈ। ਪਰ ਉੱਥੇ ਕੰਮ ਦੀ ਘਾਟ ਅਤੇ ਨਸ਼ਾ ਬਹੁਤ ਵਧ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਪੁਲੀਸ ਵੱਲੋਂ ਕਰਵਾਏ ਗਏ ਨਸ਼ਾ ਵਿਰੋਧੀ ਪ੍ਰੋਗਰਾਮ ਵਿੱਚ ਉਨ੍ਹਾਂ ਨੂੰ ਐਸ.ਐਸ.ਪੀ. ਡਾ: ਅੰਕੁਰ ਗੁਪਤਾ ਅਤੇ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਅਤੇ ਪੰਜਾਬ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਏਕਨੂਰ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ  ਏਕਨੂਰ ਜੌਹਲ ਨੇ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਬਹੁਤ ਸਾਰੇ ਪਰਵਾਸੀ ਭਾਰਤੀ ਵਾਪਸ ਆਉਣ ਲੱਗੇ ਹਨ।

Have something to say? Post your comment

 

More in Sports

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ

ਮਾਲੇਰਕੋਟਲਾ ਦੇ ਰਿਹਾਨ ਟਾਇਗਰ ਬਣੇ ਮਿਸਟਰ ਵਰਲਡ ਚੈਂਪੀਅਨ 2025

ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ

ਭਾਰਤੀ ਹਾਕੀ ਟੀਮ ਨੇ ਜਿਤਿਆ ਏਸ਼ੀਆ ਕੱਪ

ਚਾਈਨਾ 'ਚ ਹੈਪੀ ਬਰਾੜ ਨੇ ਸਟਰਾਂਗਮੈਨ ਮੁਕਾਬਲਾ ਜਿੱਤ ਕੇ ਚਮਕਾਇਆ ਮੋਗੇ ਦਾ ਨਾਮ 

ਸਪੋਰਟਸ ਡੇਅ ਮੌਕੇ ਕਾਲਜ 'ਚ ਕਰਵਾਈਆਂ ਖੇਡਾਂ 

ਹਰਜਿੰਦਰ ਕੌਰ ਨੇ ਭਾਰ ਚੁੱਕਣ 'ਚ ਜਿੱਤਿਆ ਤਾਂਬਾ 

ਜ਼ਿਲ੍ਹਾ ਪੱਧਰੀ ਕੁਰਾਸ਼ ਟੂਰਨਾਮੈਂਟ ਵਿੱਚ ਸ.ਮਿ.ਸ ਖੇੜੀ ਗੁੱਜਰਾਂ ਨੇ ਜਿੱਤੇ ਇੱਕ ਸਿਲਵਰ ਅਤੇ ਅੱਠ ਬਰੋਂਜ਼ ਮੈਡਲ

ਯੋਗਾ, ਟੇਬਲ ਟੈਨਿਸ, ਫੁੱਟਬਾਲ ਅਤੇ ਖੋ-ਖੋ ਦੇ ਕਰਵਾਏ ਗਏ ਜ਼ੋਨ ਪੱਧਰੀ ਮੁਕਾਬਲੇ

ਅਕੇਡੀਆ ਵਰਲਡ ਸਕੂਲ ਦੀ ਟੀਮ ਕ੍ਰਿਕਟ 'ਚ ਰਹੀ ਅੱਵਲ