Monday, June 05, 2023
BREAKING NEWS
ਸੂਬੇ ਵਿੱਚ ਆਵਾਜਾਈ ਨਿਯਮਾਂ ਨੂੰ ਯਕੀਨੀ ਬਣਾਉਣ ਲਈ ਤੀਬਰ ਜੁਆਇੰਟ ਟ੍ਰੈਫਿਕ ਚੈਕਿੰਗ ਮੁਹਿੰਮ ਅਰੰਭੀ ਜਾਵੇ : ਲਾਲਜੀਤ ਸਿੰਘ ਭੁੱਲਰਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਵਿਚ ਹੋਏ ਗਬਨ ਦੇ ਕੇਸ ਵਿਚ ਭਗੌੜੇ ਚਲ ਰਹੇ ਇਕ ਹੋਰ ਦੋਸ਼ੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰਮੀਤ ਹੇਅਰ ਵੱਲੋਂ ਖਿਡਾਰੀਆਂ ਦੀ ਮੈਸ ਦੀ ਅਚਨਚੇਤੀ ਚੈਕਿੰਗਮੈਸ: ਡੀ.ਸੀ. ਓਵਰਸਿਸ ਅਤੇ ਜੇ.ਐਮ. ਇੰਟਰਪਰਾਇਸਿਜ਼ ਫਰਮਾਂ ਦੇ ਲਾਇਸੈਸ 90 ਦਿਨਾਂ ਲਈ ਮੁਅੱਤਲਗਣਤੰਤਰ ਦਿਵਸ ਮੌਕੇ ਵਾਤਾਵਰਣ ਸੇਵੀ ਹੋਏ ਸਨਮਾਨਿਤਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰਅਮਨ ਅਰੋੜਾ ਵੱਲੋਂ ਗਣਤੰਤਰ ਦਿਵਸ ਮੌਕੇ ਮੋਹਾਲੀ ਲਈ 5000 ਈ.ਡਬਲਿਊ.ਐਸ. ਫਲੈਟਾਂ ਦਾ ਐਲਾਨਅਨਮੋਲ ਗਗਨ ਮਾਨ ਵੱਲੋਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨਭਾਰਤ ਜੌੜੋ ਯਾਤਰਾ ਦੌਰਾਨ ਪੰਜਾਬ 'ਚ ਦਾਖਲ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਪੰਜਾਬ ਨਾਲ ਕੀਤੇ ਗਾਏ ਧੱਕਿਆ ਦਾ ਜਵਾਬ ਦੇਵੇ : ਪ੍ਰੋ. ਬਡੂੰਗਰਪੰਜਾਬ ਵਿੱਚ 300 ਮੈਗਾਵਾਟ ਦੇ ਕੈਨਾਲ ਟਾਪ ਅਤੇ ਫਲੋਟਿੰਗ ਸੋਲਰ ਪਾਵਰ ਪ੍ਰਾਜੈਕਟ ਲਗਾਉਣ ਦਾ ਫ਼ੈਸਲਾ

Haryana

Farmer Protest : ਕਿਸਾਨ Corona Virus ਫ਼ੈਲਾਅ ਰਹੇ ਹਨ : ਮਨੋਹਰ ਲਾਲ ਖੱਟਰ

May 14, 2021 09:52 AM
SehajTimes

ਰੋਹਤਕ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਆਪਣਾ ਅੰਦੋਲਨ ਖ਼ਤਮ ਕਰ ਦੇਣਾ ਚਾਹੀਦਾ ਹੈ ਕਿਉ ਕਿ ਕੋਰੋਨਾ ਦਾ ਕਹਿਰ ਵੱਧ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਧਰਨਾ ਸਥਾਨ ਤੋਂ ਕਿਸਾਨਾਂ ਦੀ ਆਵਾਜਾਈ ਦੇ ਕਾਰਨ ਪਿੰਡਾਂ 'ਚ ਕੋਰੋਨਾ ਇਨਫੈਕਸ਼ਨ ਫੈਲ ਰਹੀ ਹੈ। ਖੱਟਰ ਨੇ ਕਿਹਾ ਕਿ ਕਿਸਾਨ ਬਾਅਦ 'ਚ ਆਪਣੀ ਇੱਛਾ ਮੁਤਾਬਕ ਪ੍ਰਦਰਸ਼ਨ ਦੁਬਾਰਾ ਸ਼ੁਰੂ ਕਰ ਸਕਦੇ ਹਨ ਪਰ ਅਜੇ ਉਨ੍ਹਾਂ ਨੂੰ ਇਹ ਬੰਦ ਕਰ ਦੇਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਆਨਲਾਈਨ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਧਰਨਿਆਂ ਦੀ ਵਜ੍ਹਾ ਨਾਲ ਇਹ Corona ਇਫੈਕਸ਼ਨ ਫੈਲ ਰਹੀ ਹੈ।' ਮੁੱਖ ਮੰਤਰੀ ਨੇ ਕਿਹਾ, 'ਕਈ ਪਿੰਡ ਇਨਫੈਕਸ਼ਨ ਦੇ ਕੇਂਦਰ ਦੇ ਰੂਪ 'ਚ ਸਾਹਮਣੇ ਆਏ ਹਨ ਕਿਉਂ ਕਿ ਲੋਕ ਨਿਯਮਿਤ ਤੌਰ 'ਤੇ ਧਰਨਾ ਸਥਾਨਾਂ ਤੋਂ ਆ-ਜਾ ਰਹੇ ਹਨ। ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਦਿੱਲੀ ਦੇ ਸਿੰਘੂ ਤੇ ਟਿੱਕਰੀ ਬਾਰਡਰ ਤੋਂ ਇਲਾਵਾ ਹਰਿਆਣਾ ਦੇ ਕਈ ਸਥਾਨਾਂ 'ਤੇ ਵੀ ਮਹੀਨਿਆਂ ਤੋਂ ਧਰਨਾ ਦੇ ਰਹੇ ਹਨ।' ਖੱਟਰ ਨੇ ਕਿਹਾ, 'ਉਨ੍ਹਾਂ ਦੇ ਲੀਡਰਾਂ ਨੂੰ ਹੁਣ ਵੀ ਸਥਿਤੀ ਨੂੰ ਸਮਝਣਾ ਚਾਹੀਦਾ। ਉਹ ਵਾਰ-ਵਾਰ ਕਹਿ ਰਹੇ ਹਨ ਕਿ ਟੀਕਾ ਲਗਵਾਉਣਗੇ ਪਰ ਖੁਦ ਆਪਣੀ ਜਾਂਚ ਕਰਾਉਣ ਦੇ ਇਛੁੱਕ ਨਹੀਂ ਹਨ। ਜੇਕਰ ਉਹ ਜਾਂਚ ਨਹੀਂ ਕਰਾਉਂਦੇ ਤਾਂ ਕੋਈ ਨਹੀਂ ਜਾਣ ਸਕਦਾ ਕਿ ਕੌਣ ਇਨਫੈਕਟਡ ਹੈ।' ਉਨ੍ਹਾਂ ਕਿਹਾ, 'ਉਨ੍ਹਾਂ ਨੂੰ ਜਾਂਚ ਲਈ ਸਾਹਮਣੇ ਆਉਣਾ ਚਾਹੀਦਾ ਤੇ ਜੋ ਇਨਫੈਕਟਡ ਪਾਏ ਜਾਂਦੇ ਹਨ ਉਨ੍ਹਾਂ ਦਾ ਇਲਾਜ ਕੀਤਾ ਜਾ ਸਕਦਾ ਹੈ ਤੇ ਉਸ ਦੇ ਤਹਿਤ ਜ਼ਰੂਰੀ ਕਦਮ ਚੁੱਕੇ ਜਾ ਸਕਦੇ ਹਨ।'

Have something to say? Post your comment