Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਕੇਸ ਦੀ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

September 23, 2024 05:31 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਪਾਤੜਾਂ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰੀਕ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਅਸ਼ੋਕ ਕੁਮਾਰ ਵਾਸੀ ਪਾਤੜਾਂ ਕਸਬਾ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੇ ਅਤੇ ਉਸਦੇ ਸਾਥੀਆਂ ਖਿਲਾਫ ਥਾਣਾ ਪਾਤੜਾਂ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਉਕਤ ਪੁਲਿਸ ਅਧਿਕਾਰੀ ਅਦਾਲਤ ਵਿੱਚ ਇਸ ਕੇਸ ਨਾਲ ਸਬੰਧਤ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਲਈ 20,000 ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਏ.ਐਸ.ਆਈ. ਅਮਰੀਕ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼