Monday, June 16, 2025

Chandigarh

ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪ੍ਰਿੰਸੀਪਲ ਰਾਜੀਵ ਪੁਰੀ ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਡਾਇਰੈਕਟਰ ਨਿਯੁਕਤ

September 24, 2024 01:09 PM
SehajTimes

ਖਰੜ : ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪ੍ਰਿੰਸੀਪਲ ਰਾਜੀਵ ਪੁਰੀ ਨੂੰ ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਡਾਇਰੈਕਟਰ ਵੱਜੋਂ ਪਦ ਉਨਤ ਕੀਤਾ ਗਿਆ ਹੈ। ਸ੍ਰੀ ਰਾਜੀਵ ਪੁਰੀ ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਡਾਇਰੈਕਟਰ ਦੇ ਨਾਲ ਨਾਲ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪ੍ਰਿੰਸੀਪਲ ਦਾ ਕਾਰਜ ਵੀ ਦੇਖਣਗੇ। ਅੱਜ ਕਾਲਜ ਵਿਚ ਸਮੂਹ ਸਟਾਫ ਵੱਲੋਂ   ਰਾਜੀਵ ਪੁਰੀ ਦੇ ਵਧੀਕ ਡਾਇਰੈਕਟਰ ਨਿਯੁਕਤ ਹੋਣ ਉਪਰ ਇੱਕ ਸਨਮਾਨ ਸਮਾਰੋਹ ਕੀਤਾ ਗਿਆ। ਕਾਲਜ ਦੇ ਅਫਸਰ ਇੰਚਾਰਜ ਸਿਵਲ ਇੰਜੀਨੀਅਰਿੰਗ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਰਾਜੀਵ ਪੁਰੀ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਰਜਿਸਟਰਾਰ ਵੱਜੋਂ ਵੀ ਕਾਰਜਸ਼ੀਲ ਰਹੇ ਹਨ। ਜਿਕਰਯੋਗ ਹੈ ਕਿ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਪ੍ਰਿੰਸੀਪਲ ਰਾਜੀਵ ਪੁਰੀ ਦੀ ਅਗਵਾਈ ਵਿਚ ਵਿਦਿਅਕ ਖੇਤਰ ਵਿੱਚ ਵਧੀਆ ਸੇਵਾਵਾਂ ਦੇ ਨਾਲ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਵੀ  ਚੋਣਾਂ ਅਤੇ ਸਮਾਜ ਸੇਵੀ ਕਾਰਜਾਂ ਵਿੱਚ ਪੂਰਨ ਸਹਿਯੋਗ ਦੇ ਰਿਹਾ ਹੈ। ਅੱਜ ਕਾਲਜ ਪਹੁੰਚਣ ਉਪਰ ਸਮੂਹ ਸਟਾਫ ਮੈਂਬਰਾਂ ਰਵਿੰਦਰ ਸਿੰਘ ਵਾਲੀਆ, ਸੰਜੀਵ ਜਿੰਦਲ, ਅੰਸ਼ੂ ਸ਼ਰਮਾ, ਕਵਿਤਾ ਮੌਂਗਾ, ਗੁਰਮੇਲ ਸਿੰਘ, ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ (  ਵੱਖ ਵੱਖ ਵਿਭਾਗਾਂ ਦੇ ਮੁਖੀ), ਕੁਲਦੀਪ ਰਾਏ ਵਰਕਸ਼ਾਪ ਸੁਪਰਡੰਟ ਅਤੇ ਪੂਨਮ ਦਫਤਰ ਸੁਪਰਡੰਟ ਨੇ ਨਵ ਨਿਯੁਕਤ ਵਧੀਕ ਡਾਇਰੈਕਟਰ ਦਾ ਫੁਲਾਂ ਨਾਲ ਕਾਲਜ ਵਿਚ ਸਵਾਗਤ ਕੀਤਾ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ