Monday, November 03, 2025

Chandigarh

ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਡੇਰਾਬਸੀ ਦੇ ਪਿੰਡ ਰਾਮਗੜ੍ਹ ਰੁੜਕੀ ਵਿਚ ਲਗਾਇਆ ਗਿਆ ਸੁਵਿਧਾ ਕੈਂਪ

September 24, 2024 02:57 PM
SehajTimes

ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਕੀਤਾ ਹੱਲ

ਡੇਰਾਬੱਸੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ, ਦੀ ਲਗਾਤਾਰਤਾ ਵਿੱਚ ਅੱਜ ਡੇਰਾਬਸੀ ਦੇ ਪਿੰਡ ਰਾਮਗੜ੍ਹ ਰੁੜਕੀ ਵਿਖੇ ਲੋਕ ਸੁਵਿਧਾ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਪਿੰਡ ਬਟੋਲੀ, ਸੰਗੋਥਾ, ਮੀਰਪੁਰ, ਧੀਰੇ ਮਾਜਰਾ, ਧਰਮਗੜ੍ਹ, ਜਸਤਾਨਾ ਕਲਾਂ ਅਤੇ ਜੜੌਤ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲੈ ਕੇ ਪਹੁੰਚ ਕੀਤੀ ਗਈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ਤੇ ਨਿਪਟਾਰਾ ਕਰਨ ਲਈ ਸਰਕਾਰ ਦਾ ਬਹੁਤ ਵੱਡਾ ਉਪਰਾਲਾ ਸਾਬਤ ਹੋਇਆ। ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਇਸ ਕੈਂਪ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਕੈਂਪ ਦੌਰਾਨ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਕਰਵਾਇਆ ਗਿਆ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦੇਵੇਗੀ। ਪ੍ਰਸ਼ਾਸ਼ਨਿਕ ਅਧਿਕਾਰੀ ਵੀ ਬੜੀ ਲਗਨ ਨਾਲ ਲੋਕਾਂ ਨੂੰ ਆ ਰਹੀਆਂ ਸਮਸਿਆਵਾਂ ਦਾ ਹੱਲ ਕਰ ਰਹੇ ਹਨ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ, ਵਾਰਡਾਂ/ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਸਬੰਧੀ ਆਮ ਲੋਕਾਂ ਨੂੰ ਅਗਾਊਂ ਸੂਚਿਤ ਕਰਨਾ ਯਕੀਨੀ ਬਣਾਉਣ ਤਾਂ ਜੋ ਲੋਕ ਆਪਣੇ ਲੰਬਿਤ ਕੰਮਾਂ ਸਬੰਧੀ ਆਪਣੇ ਪੂਰੇ ਦਸਤਾਵੇਜ਼ ਲੈ ਕੇ ਕੈਂਪ ਵਿੱਚ ਪਹੁੰਚਣ ਤੇ ਉਨ੍ਹਾਂ ਦਾ ਕੰਮ ਸਹੀ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਲੋਕਾਂ ਨੂੰ ਇਹ ਵੀ ਪਤਾ ਹੋਣਾ ਯਕੀਨੀ ਬਣਾਇਆ ਜਾਵੇ ਕਿ ਲੱਗਣ ਵਾਲੇ ਕੈਂਪ ਵਿੱਚ ਕਿਹੜੇ-ਕਿਹੜੇ ਵਿਭਾਗ ਸ਼ਾਮਲ ਹੋ ਰਹੇ ਹਨ ਤਾਂ ਜੋ ਉਸ ਅਨੁਸਾਰ ਲੋਕ ਆਪਣੀਆਂ ਅਰਜ਼ੀਆਂ ਲੈ ਕੇ ਪੁੱਜ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਕੰਮ ਵਿੱਚ ਹੋਰ ਵਧੇਰੇ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ  ਤਾਂ ਜੋ ਸਰਕਾਰ ਵੱਲੋਂ ਦਿੱਤੀ ਗਈ ਸੁਵਿਧਾ ਦਾ ਆਮ ਲੋਕ ਵੱਧ ਤੋਂ ਵੱਧ ਲਾਭ ਲੈ ਸਕਣ। ਇਸ ਤੋਂ ਇਲਾਵਾ ਉਨ੍ਹਾਂ ਨੇ ਹਰ ਵਿਭਾਗ ਨੂੰ ਉਨ੍ਹਾਂ ਕੋਲ ਪਹੁੰਚ ਕਰਨ ਵਾਲੇ ਹਰ ਨਾਗਰਿਕ ਦਾ ਨਾਮ, ਪਤਾ, ਮੋਬਾਇਲ ਨੰਬਰ, ਕਿੰਨੀਆਂ ਸਮੱਸਿਆਵਾਂ/ਮੁਸ਼ਕਿਲਾਂ ਸਬੰਧੀ ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਕਿੰਨੀਆਂ ਦਾ ਹੱਲ ਮੌਕੇ ‘ਤੇ ਕਰ ਦਿੱਤਾ ਗਿਆ ਹੈ ਅਤੇ ਕਿੰਨੀਆਂ ਲੰਬਿਤ ਹਨ, ਸਬੰਧੀ ਰਿਕਾਰਡ ਰੱਖਣ ਲਈ ਵੀ ਕਿਹਾ।


 ਉਨ੍ਹਾਂ ਨੇ ਕੈਂਪ ਵਿਚ ਪੁੱਜੇ ਲੋਕਾਂ ਨੂੰ ਕਿਹਾ ਕਿ ਉਹ ਆਪਣੇ ਪਿੰਡਾਂ ਨਾਲ ਸਬੰਧਤ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਤਾਂ ਜੋ ਇਨ੍ਹਾਂ ਕੈਂਪਾਂ ਰਾਹੀਂ ਆਪਣੇ ਦਫ਼ਤਰ ਛੱਡ ਉਨ੍ਹਾਂ ਨੂੰ ਸੇਵਾਵਾਂ ਦੇਣ ਪੁੱਜੇ ਵਿਭਾਗ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਉੱਥੇ ਹੀ ਨਿਪਟਾਰਾ ਕਰ ਸਕਣ। ਇਨ੍ਹਾਂ ਕੈਂਪਾਂ ਤੋਂ ਇਲਾਵਾ ਲੋਕ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵਧੀਕ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਟੋਲ ਫ੍ਰੀ ਨੰਬਰ 1076 ’ਤੇ ਸੰਪਰਕ ਕਰਕੇ ਵੀ ਹਾਸਲ ਕਰ ਸਕਦੇ ਹਨ। ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ‘ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।

 

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ