Sunday, November 02, 2025

Sports

ਖੇਡਾਂ ਵਤਨ ਪੰਜਾਬ ਦੀਆਂ ਵਿੱਚ ਰਾਜੀਆ ਸਕੂਲ ਦੀ ਰਹੀ ਝੰਡੀ

September 24, 2024 03:21 PM
SehajTimes

ਬਰਨਾਲਾ : ਖੇਡਾਂ ਵਤਨ ਪੰਜਾਬ ਦੀਆਂ ਸੀਜਨ–3 ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੀਆ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਡੀ.ਪੀ.ਈ. ਗੁਰਚਰਨ ਸਿੰਘ ਬੇਦੀ ਨੇ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਈਲ ਵਿੱਚ ਲੜਕੀਆਂ ਨੇ ਅੰਡਰ 17 ਸਾਲ ਵਰਗ ਵਿੱਚ ਜ਼ਿਲ੍ਹੇ ਭਰ ਵਿੱਚੋਂ ਪਹਿਲਾ ਅਤੇ ਅੰਡਰ 17 ਸਾਲ ਲੜਕਿਆਂ ਨੇ ਦੂਜਾ, ਜਦਕਿ ਅੰਡਰ 21 ਸਾਲ ਲੜਕਿਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਗੁਰਪ੍ਰੀਤ ਸਿੰਘ (12ਵੀਂ) ਨੇ 400 ਮੀ. ਹਰਡਲਜ਼ ਰੇਸ ਵਿੱਚ ਪਹਿਲਾ, ਜਸਦੀਪ ਸਿੰਘ ਨੇ ਤਿਹਰੀ ਛਾਲ ਵਿੱਚ ਦੂਜਾ, ਮਨਜੋਤ ਸਿੰਘ ਨੇ ਹੈਮਰ ਥਰੋਅ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਪਿੰਡ ਵਾਸੀਆਂ ਵੱਲੋਂ ਖਿਡਾਰੀਆਂ ਦੀ ਖੁਰਾਕ ਲਈ ਕੀਤੇ ਜਾਂਦੇ ਵਿਸ਼ੇਸ਼ ਉਪਰਾਲਿਆਂ ਤਹਿਤ ਕਲੱਬ ਪ੍ਰਧਾਨ ਰਾਮ ਸਿੰਘ ਨੇ 1100 ਰੁਪਏ, ਸੁਖਵਿੰਦਰ ਸਿੰਘ ਸਾਬਕਾ ਸਰਪੰਚ ਨੇ 1100 ਰੁਪਏ, ਗੋਬਿੰਦ ਸਿੰਘ ਨੇ 1100 ਰੁਪਏ, ਜਗਦੇਵ ਸਿੰਘ ਨੇ 1100 ਰੁਪਏ, ਬਲੌਰ ਸਿੰਘ ਨੇ 1500 ਰੁਪਏ ਅਤੇ ਰਾਮ ਸਿੰਘ ਨੇ 500 ਰੁਪਏ ਦੇ ਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ।

ਜੇਤੂ ਖਿਡਾਰੀਆਂ ਦਾ ਸਕੂਲ ਮੁਖੀ ਅਤੇ ਸਕੂਲ ਮੈਨੇਜਮੈਂਟ ਕਮੇਟੀ ਅਤੇ ਯੂਥ ਵੈਲਫੇਅਰ ਕਲੱਬ ਰਾਜੀਆ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਸਟੇਜ ਸੰਚਾਲਨ ਰਣਜੀਤ ਕੌਰ ਵੱਲੋਂ ਕੀਤਾ ਗਿਆ। ਸਕੂਲ ਪ੍ਰਿੰਸੀਪਲ ਪ੍ਰਮਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਮੀਦ ਕੀਤੀ ਕਿ ਇਹ ਖਿਡਾਰੀ ਭਵਿੱਖ ਵਿੱਚ ਵੀ ਸ਼ਾਨਦਾਰ ਪ੍ਰਾਪਤੀਆਂ ਕਰਕੇ ਇਸ ਸਕੂਲ ਅਤੇ ਆਪਣੇ ਮਾਤਾ–ਪਿਤਾ ਦਾ ਨਾਮ ਰੌਸ਼ਨ ਕਰਦੇ ਰਹਿਣਗੇ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।
ਫੋਟੋ ਕੈਪਸ਼ਨ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੀਆ ਵਿਖੇ ਜੇਤੂ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਸਕੂਲ ਮੁਖੀ ਅਤੇ ਪਤਵੰਤੇ।

 

Have something to say? Post your comment

 

More in Sports

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ

ਮਾਲੇਰਕੋਟਲਾ ਦੇ ਰਿਹਾਨ ਟਾਇਗਰ ਬਣੇ ਮਿਸਟਰ ਵਰਲਡ ਚੈਂਪੀਅਨ 2025

ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ

ਭਾਰਤੀ ਹਾਕੀ ਟੀਮ ਨੇ ਜਿਤਿਆ ਏਸ਼ੀਆ ਕੱਪ

ਚਾਈਨਾ 'ਚ ਹੈਪੀ ਬਰਾੜ ਨੇ ਸਟਰਾਂਗਮੈਨ ਮੁਕਾਬਲਾ ਜਿੱਤ ਕੇ ਚਮਕਾਇਆ ਮੋਗੇ ਦਾ ਨਾਮ 

ਸਪੋਰਟਸ ਡੇਅ ਮੌਕੇ ਕਾਲਜ 'ਚ ਕਰਵਾਈਆਂ ਖੇਡਾਂ 

ਹਰਜਿੰਦਰ ਕੌਰ ਨੇ ਭਾਰ ਚੁੱਕਣ 'ਚ ਜਿੱਤਿਆ ਤਾਂਬਾ 

ਜ਼ਿਲ੍ਹਾ ਪੱਧਰੀ ਕੁਰਾਸ਼ ਟੂਰਨਾਮੈਂਟ ਵਿੱਚ ਸ.ਮਿ.ਸ ਖੇੜੀ ਗੁੱਜਰਾਂ ਨੇ ਜਿੱਤੇ ਇੱਕ ਸਿਲਵਰ ਅਤੇ ਅੱਠ ਬਰੋਂਜ਼ ਮੈਡਲ

ਯੋਗਾ, ਟੇਬਲ ਟੈਨਿਸ, ਫੁੱਟਬਾਲ ਅਤੇ ਖੋ-ਖੋ ਦੇ ਕਰਵਾਏ ਗਏ ਜ਼ੋਨ ਪੱਧਰੀ ਮੁਕਾਬਲੇ

ਅਕੇਡੀਆ ਵਰਲਡ ਸਕੂਲ ਦੀ ਟੀਮ ਕ੍ਰਿਕਟ 'ਚ ਰਹੀ ਅੱਵਲ