Sunday, March 29, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਖਰੜ ਦੇ ਪਿੰਡ ਸੋਏ ਮਾਜਰਾ 27 ਸਤੰਬਰ ਨੂੰ ਲੱਗੇਗਾ ਕੈਂਪ

September 24, 2024 03:27 PM
SehajTimes

ਖਰੜ : ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਜੋਂ ਖਰੜ ਵਿਚ ਪੈਂਦੇ 5 ਪਿੰਡਾਂ ਦਾ ਇੱਕ ਵਿਸ਼ੇਸ਼ ਕੈਂਪ ਪਿੰਡ ਸੋਏ ਮਾਜਰਾ ਵਿਖੇ 27 ਸਤੰਬਰ ਨੂੰ ਸਵੇਰੇ 10.00 ਤੋਂ ਦੁਪਿਹਰ 01.00 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਚਡਿਆਲਾ, ਭਰਤਪੁਰ, ਬਾੜੀ ਵਾਲਾ, ਪਾਤੜਾਂ ਅਤੇ ਸੋਏ ਮਾਜਰਾ ਪਿੰਡਾਂ ਦੇ ਵਸਨੀਕ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲਈ ਅਰਜ਼ੀਆਂ ਦੇ ਸਕਦੇ ਹਨ।

ਕੈਂਪ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਖਰੜ ਸ੍ਰੀ ਗੁਰਮੰਦਰ  ਸਿੰਘ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਨਾਗਰਿਕਾਂ ਨੂੰ ਉਨ੍ਹਾਂ ਦੇ ਰੋਜ਼-ਮਰ੍ਹਾ ਦੇ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਕੰਮਾਂ ਨੂੰ ਸੌਖਾਲੇ ਢੰਗ ਨਾਲ ਨਿਪਟਾਉਣ ਲਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ/ਮੁਸਕਿਲਾਂ ਸੁਣੀਆਂ ਜਾਣਗੀਆਂ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਕੈਂਪ ਲਗਾਏ ਜਾ ਚੁੱਕੇ ਹਨ, ਜਿਸ ਨਾਲ ਲੋਕਾਂ ਵੱਲੋਂ ਆਪਣੇ ਬਹੁਤ ਸਾਰੇ ਕੰਮ ਨਿਪਟਾ ਲਏ ਗਏ ਹਨ। ਹੁਣ ਆਮ ਲੋਕ ਸਰਕਾਰ ਵੱਲੋਂ ਉਨ੍ਹਾਂ ਦੀ ਸੁਵਿਧਾ ਲਈ ਲਾਏ ਜਾ ਰਹੇ ਜਾ ਰਹੇ ਕੈਂਪਾਂ ਦਾ ਭਰਪੂਰ ਲਾਹਾ ਲੈ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਲੋਕ/ਬਜ਼ੁਰਗ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਦਫਤਰਾਂ ਵਿਚ ਪੁੱਜਣ ਤੋਂ ਅਸਮਰੱਥ ਸਨ। ਹੁਣ ਉਹ ਲੋਕ ਆਪਣੇ ਘਰ ਬੈਠੇ ਹੀ ਆਪਣੇ ਕੰਮ ਕਰਵਾ ਰਹੇ ਹਨ।  
    ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜੋ ਸੇਵਾਵਾਂ ਮੁੱਖ ਤੌਰ 'ਤੇ ਦਿੱਤੀਆਂ ਜਾਂਦੀਆਂ ਹਨ, ਉਨ੍ਹਾਂ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਐਸ.ਸੀ., ਬੀ.ਸੀ., ਓ.ਬੀ.ਸੀ ਅਤੇ ਜਨਰਲ ਜਾਤੀ ਦੇ ਸਰਟੀਫਿਕੇਟ ਅਤੇ ਵਸਨੀਕ (ਨਿੱਜੀ) ਸਰਟੀਫ਼ਿਕੇਟ, ਮਾਸਿਕ ਸਹਾਇਤਾ ਸਕੀਮਾਂ (ਬੁਢਾਪਾ ਪੈਨਸ਼ਨਾਂ ਆਦਿ), ਵਿਆਹ ਰਜਿਸਟ੍ਰੇਸ਼ਨ, ਐਫੀਡੇਵਿਟ ਤਸਦੀਕ, ਮਾਲ ਰਿਕਾਰਡਾਂ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਦੀ ਸੇਵਾ), ਭਾਰ ਰਹਿਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਜਨਰੇਸ਼ਨ, ਦਸਤਾਵੇਜ਼ਾਂ ਦੀ ਕਾਊਂਟਰਸਾਈਨਿੰਗ, ਮੁਆਵਜ਼ੇ ਦੇ ਬਾਂਡ, ਬਾਰਡਰ ਸਰਟੀਫਿਕੇਟ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ.ਆਈ. ਦੇ ਦਸਤਾਵੇਜ਼ਾਂ 'ਤੇ ਕਾਊਂਟਰ ਦਸਤਖਤ, ਪੁਲਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ), ਉਸਾਰੀ ਮਜ਼ਦੂਰਾਂ/ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਆਮਦਨ ਅਤੇ ਸੰਪਤੀ ਸਰਟੀਫਿਕੇਟ (ਈ.ਡਬਲਯੂ. ਐੱਸ.), ਸ਼ਗਨ ਸਕੀਮ (ਕੇਸ ਦੀ ਮਨਜ਼ੂਰੀ ਲਈ), ਅਪੰਗਤਾ ਸਰਟੀਫਿਕੇਟ/ਯੂ ਡੀ ਆਈ ਡੀ ਕਾਰਡ, ਬਿਜਲੀ ਬਿੱਲ ਦਾ ਭੁਗਤਾਨ (ਪਾਵਰ) ਅਤੇ ਪੇਂਡੂ ਖੇਤਰ ਸਰਟੀਫਿਕੇਟ (ਪੇਂਡੂ) ਆਦਿ ਸ਼ਾਮਿਲ ਹਨ।

Have something to say? Post your comment

 

More in Chandigarh

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਸੰਜੀਵ ਅਰੋੜਾ

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

“ਸ਼ਾਨਦਾਰ 4 ਸਾਲ; ਭਗਵੰਤ ਮਾਨ ਦੇ ਨਾਲ” ਤਹਿਤ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਖੇਤਰ ਵਿੱਚ ਲੋਕਾਂ ਨਾਲ ਸੰਵਾਦ

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ : ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ

ਪੰਜਾਬ ਨੇ ਜਲਗਾਹ ਜਨਗਣਨਾ 2026 ਵਿੱਚ 304 ਪੰਛੀਆਂ ਦੀਆਂ ਪ੍ਰਜਾਤੀਆਂ ਰਿਕਾਰਡ ਕੀਤੀਆਂ

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ