Wednesday, September 17, 2025

Malwa

ਪੈਨਸ਼ਨਰਾਂ ਵੱਲੋਂ ਮਾਲੀ ਦੀ ਗ੍ਰਿਫਤਾਰੀ ਤਾਨਾਸ਼ਾਹੀ ਕਰਾਰ 

September 24, 2024 05:38 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਸੰਘਰਸ਼ਸ਼ੀਲ ਬਿਜਲੀ ਮੁਲਾਜ਼ਮਾਂ ਦੀ ਜਥੇਬੰਦੀ ਪੈਨਸ਼ਨਰ ਯੂਨੀਅਨ ਨੇ ਸਾਬਕਾ ਵਿਦਿਆਰਥੀ ਆਗੂ ਅਤੇ ਸਿਆਸੀ ਵਿਸ਼ਲੇਸ਼ਕ ਮਾਲਵਿੰਦਰ ਸਿੰਘ ਮਾਲੀ ਦੀ ਗ੍ਰਿਫਤਾਰੀ ਨੂੰ ਸਰਕਾਰ ਦੀ ਤਾਨਾਸ਼ਾਹੀ ਕ਼ਰਾਰ ਦਿੱਤਾ ਹੈ। ਸੇਵਾ ਮੁਕਤ ਕਰਮਚਾਰੀਆਂ ਨੇ ਮਾਲੀ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ। ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨ ਯੂਨੀਅਨ ਸਰਕਲ ਸੰਗਰੂਰ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹਰਮੇਲ ਸਿੰਘ ਮਹਿਰੋਕ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਨਿਖੇਧੀ ਮਤਾ ਪਾਸ ਕਰਕੇ ਮਾਲਵਿੰਦਰ ਸਿੰਘ ਮਾਲੀ ਦੀ ਨਜਾਇਜ਼ ਹਿਰਾਸਤ ਦੀ ਨਿਖੇਧੀ ਕਰਦਿਆਂ ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਬੌਖਲਾਹਟ ਦੱਸਿਆ। ਪੈਨਸ਼ਨ ਯੂਨੀਅਨ ਦੇ ਆਗੂਆਂ ਜਗਦੇਵ ਸਿੰਘ ਬਾਹੀਆ, ਸੁਰਿੰਦਰ ਸਿੰਘ ਸੁਨਾਮ, ਅਮਰੀਕ ਸਿੰਘ ਉਗਰਾਹਾਂ, ਗਮਦੂਰ ਸਿੰਘ ਜਵੰਧਾ, ਗੁਰਮੇਲ ਸਿੰਘ ਲਹਿਰਾ, ਮਨਜੀਤ ਕੁਮਾਰ, ਜਗਜੀਤ ਸਿੰਘ, ਬਲਬੀਰ ਸਿੰਘ ਅਤੇ ਅਮਰੀਕ ਸਿੰਘ ਚੀਮਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿਆਸੀ ਵਿਸ਼ਲੇਸ਼ਕ ਮਾਲਵਿੰਦਰ ਸਿੰਘ ਮਾਲੀ ਵਰਗੇ ਬੁੱਧੀਜੀਵੀਆਂ ਦੁਆਰਾ ਸਰਕਾਰ ਦੀਆਂ ਮਾਰੂ ਨੀਤੀਆਂ ਅਤੇ ਨਾਅਹਿਲੀਅਤ ਦੀ ਕੀਤੀ ਰਹੀ ਨੁਕਤਾ ਚੀਨੀ ਸਹਿਣ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਸਰਕਾਰ ਨੇ ਝੂਠਾ ਕੇਸ ਦਰਜ਼ ਕਰਕੇ ਮਾਲੀ ਦੀ ਅਵਾਜ਼ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਕਤ ਆਗੂਆਂ ਨੇ ਕਿਹਾ ਕਿ ਸਟੇਟ ਕਮੇਟੀ ਵੱਲੋਂ ਸੂਬੇ ਦੀ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਦਿੱਤੇ ਸ਼ੰਘਰਸ਼ ਨੂੰ ਪੂਰੇ ਜੋਸ਼ੋ ਖਰੋਸ਼ ਨਾਲ ਲਾਗੂ ਕੀਤਾ ਜਾਵੇਗਾ, 2 ਅਕਤੂਬਰ ਨੂੰ ਅੰਬਾਲਾ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਦੇ ਝੂਠੇ ਪ੍ਰਚਾਰ ਦਾ ਭਾਂਡਾ ਚੌਰਾਹੇ ਵਿੱਚ ਭੰਨਿਆ ਜਾਵੇਗਾ 

 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ