Monday, June 16, 2025

Education

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 25 ਸਤੰਬਰ ਨੂੰ

September 24, 2024 05:45 PM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜੀ.ਸੀ.ਐਮ. ਕਾਨਵੈਂਟ ਸਕੂਲ ’ਚ ਪੀ.ਆਰ.ਟੀ./ਮਦਰ ਟੀਚਰ, ਟੀ.ਜੀ.ਟੀ.(ਅੰਗਰੇਜ਼ੀ, ਮੈਥ, ਸਮਾਜਿਕ ਤੇ ਕੰਪਿਊਟਰ), ਪੀ.ਜੀ.ਟੀ.(ਬਾਇਉਲੋਜੀ, ਫਿਜ਼ਿਕਸ ਤੇ ਮੈਥ) ਅਤੇ ਨਾਨ ਟੀਚਿੰਗ ਸਟਾਫ਼ (ਕਾਊਂਸਲਰ ਤੇ ਕੋਰਲ ਡਰਾ ਡਿਜ਼ਾਈਨਰ) ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
        ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜੀ.ਸੀ.ਐਮ. ਕਾਨਵੈਂਟ ਸਕੂਲ, ਪਿੰਡ ਕਡਿਆਲ, ਪਾਤੜਾਂ ਦਿੜ੍ਹਬਾ ਰੋਡ, ਨੇੜੇ ਖੇਤਲਾ, ਸੰਗਰੂਰ ਦੇ ਨਿਯੋਜਕ ਵੱਲੋਂ ਪੀ.ਆਰ.ਟੀ./ਮਦਰ ਟੀਚਰ, ਟੀ.ਜੀ.ਟੀ.(ਅੰਗਰੇਜ਼ੀ, ਮੈਥ, ਸਮਾਜਿਕ ਤੇ ਕੰਪਿਊਟਰ), ਪੀ.ਜੀ.ਟੀ.(ਬਾਇਉਲਾਜੀ, ਫਿਜ਼ਿਕਸ ਤੇ ਮੈਥ) ਅਤੇ ਨਾਨ ਟੀਚਿੰਗ ਸਟਾਫ਼ (ਕਾਊਂਸਲਰ ਤੇ ਕੋਰਲ ਡਰਾ ਡਿਜ਼ਾਈਨਰ) ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ (ਬੀ.ਏ./ ਐਮ.ਏ/ ਬੀ.ਐਸ.ਸੀ./ ਐਮ.ਐਸ.ਸੀ./ ਬੀ.ਕਾਮ/ ਐਮ.ਕਾਮ/ ਈ.ਟੀ.ਟੀ./ ਐਨ.ਟੀ.ਟੀ.) + ਬੀ.ਐਡ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 20-45 ਸਾਲ ਹੋਵੇ ਅਤੇ ਮਰਦ ਤੇ ਔਰਤਾਂ ਦੋਵੇਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 25-09-2024 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Have something to say? Post your comment

 

More in Education

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

ਸਕੂਲ ਆਫ ਐਮੀਨੈਂਸ ਬਨੂੜ ਦੇ ਵਿਦਿਅਕ ਅਤੇ ਸਹਿ ਅਕਾਦਮਿਕ ਕਿਰਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ: ਹਰਜੋਤ ਸਿੰਘ ਬੈਂਸ

ਮੈਗਾ ਪੀ.ਟੀ.ਐਮ. ਰਹੀ ਸਫ਼ਲ: 17 ਲੱਖ ਤੋਂ ਵੱਧ ਮਾਪਿਆਂ ਨੇ ਕੀਤੀ ਸ਼ਿਰਕਤ

ਵਿਧਾਇਕ ਗੁਰਲਾਲ ਘਨੌਰ ਨੇ ਆਲਮਪੁਰ, ਗਾਰਦੀਨਗਰ ਅਤੇ ਨੇਪਰਾਂ ਦੇ ਪ੍ਰਾਇਮਰੀ ਸਕੂਲਾਂ ਵਿਖੇ 25 ਲੱਖ 72 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ ਕੀਤੇ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਉਦਘਾਟਨ ਸਮਾਗਮ 

ਸਿੱਖਿਆ ਮਾਡਲ ਦੀ ਮਿਸਾਲ ਦੇਣ ਵਾਲੀ ਆਪ ਸਰਕਾਰ ਨੇ ਪੰਜਾਬ ਦਾ ਸਿੱਖਿਆ ਢਾਂਚਾ ਕੀਤਾ ਢਹਿ ਢੇਰੀ: ਬਲਬੀਰ ਸਿੰਘ ਸਿੱਧੂ

ਐਨਡੀਏ 'ਚ ਚੁਣਿਆ ਬਾਬਾ ਦੀਪ ਸਿੰਘ ਸਕੂਲ ਦਾ ਵਿਦਿਆਰਥੀ 

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਲਈ 14.7 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ ਹੋਇਆ “ ਮੈਮੋਰੰਡਮ ਆਫ ਐਗਰੀਮੈਂਟ