Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ’ਚ ਚਾਰ ਨਵੇਂ ਆਮ ਆਦਮੀ ਕਲੀਨਿਕਾਂ ਦਾ ਲੋਕ ਅਰਪਣ

September 24, 2024 05:52 PM
SehajTimes

ਇਨ੍ਹਾਂ ਕਲੀਨਿਕਾਂ ‘ਤੇ ਤਰ੍ਹਾਂ ਦੀਆਂ ਦਵਾਈਆਂ ਤੇ 38 ਤਰ੍ਹਾਂ ਦੇ ਟੈਸਟ ਬਿਲਕੁਲ ਮੁਫ਼ਤ ਹੋਣਗੇ : ਵਿਧਾਇਕ ਰੰਧਾਵਾ

ਡੇਰਾਬੱਸੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਪੰਜਾਬ ਦੇ ਲੋਕਾਂ ਨੂੰ ਅਰਪਿਤ ਕੀਤੇ ਗਏ 30 ਆਮ ਆਦਮੀ ਕਲੀਨਿਕਾਂ ਵਿੱਚੋਂ ਚਾਰ ਡੇਰਾਬੱਸੀ ਹਲਕੇ ਨੂੰ ਦੇਣ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਨਾਲ ਡੇਰਾ ਬੱਸੀ ਹਲਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੀ ਵੱਡੀ ਸਹੂਲਤ ਮਿਲੇਗੀ। ਪਿੰਡ ਬੇਹੜਾ ਵਿਖੇ ਖੋਲ੍ਹੇ ਆਮ ਆਦਮੀ ਕਲੀਨਿਕ ਦਾ ਲੋਕ ਅਰਪਣ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਅੱਜ ਚਾਰ ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣ ਨਾਲ ਡੇਰਾਬੱਸੀ ਹਲਕੇ ‘ਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 17 ਹੋ ਗਈ ਹੈ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਲੜੀ ਤਹਿਤ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਪੰਜ ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਦੋਂ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿਚ ਇਹ ਗਿਣਤੀ ਕੁੱਲ 40 ਹੋ ਗਈ ਹੈ। ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਬੇਹੜਾ ਤੋਂ ਇਲਾਵਾ ਡੇਰਾਬੱਸੀ ਹਲਕੇ ਦੇ ਪਿੰਡ ਦੱਫ਼ਰਪੁਰ, ਰਜ਼ਾਪੁਰ, ਅਤੇ ਸਮਗੌਲੀ ਵਿਖੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ। ਉਦਘਾਟਨੀ ਸਮਾਗਮ ’ਚ ਜੁੜੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ. ਕੁਲਜੀਤ ਸਿੰਘ ਰੰਧਾਵਾ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਿਹਤ ਖੇਤਰ ਵਿਚ ਕ੍ਰਾਂਤੀ ਲਿਆ ਦਿਤੀ ਹੈ, ਜਿਸ ਦਾ ਪ੍ਰਤੱਖ ਪ੍ਰਮਾਣ ਆਮ ਆਦਮੀ ਕਲੀਨਿਕ ਹਨ, ਜੋ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਨਵੇਂ ਕਲੀਨਿਕ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਦਿਸ਼ਾ ਵਿਚ ਇਕ ਹੋਰ ਵੱਡੀ ਪੁਲਾਂਘ ਹਨ ।

ਸ. ਰੰਧਾਵਾ ਨੇ ਆਖਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਹੁਣ ਤਕ 2 ਕਰੋੜ  ਤੋਂ ਵਧੇਰੇ ਲੋਕਾਂ ਨੇ ਆਪਣਾ ਇਲਾਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦੇਣਾ ਇਸ ਸਰਕਾਰ ਦਾ ਪ੍ਰਮੱਖ ਏਜੰਡਾ ਹੈ, ਜੋ ਪੂਰੀ ਸਫ਼ਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਨੂੰ 80 ਤਰ੍ਹਾਂ ਦੀਆਂ ਦਵਾਈਆਂ ਬਿਲਕੁਲ ਮੁਫਤ ਦਿਤੀਆਂ ਜਾ ਰਹੀਆਂ ਹਨ ਅਤੇ 38 ਤਰ੍ਹਾਂ ਦੇ ਟੈਸਟ ਵੀ ਬਿਲਕੁਲ ਮੁਫ਼ਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿਚ ਆਉਣ ਵਾਲੇ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਲੋਕਾਂ ਦੀ ਚੰਗੀ ਸਿਹਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਵੱਧ ਤੋਂ ਵੱਧ ਗਿਣਤੀ ਵਿਚ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਮੁਹਿੰਮ ਇਸੇ ਵਚਨਬੱਧਤਾ ਦਾ ਪ੍ਰਮਾਣ ਹੈ। ਉਦਘਾਟਨੀ ਸਮਾਗਮ ਵਿਚ ਐਸ.ਐਮ.ਓ. ਡਾ. ਧਰਮਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਮਨਪ੍ਰੀਤ ਸਿੰਘ ਦੂਆ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਵਿਚ ਪਿਛਲੇ ਦੋ ਸਾਲਾਂ (ਸਤੰਬਰ 2022 ਤੋਂ ਸਤੰਬਰ 2024 ਤਕ ) ਦੌਰਾਨ 13,23,778 ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਜਦਕਿ ਇਸ ਅਰਸੇ ਦੌਰਾਨ ਮਰੀਜ਼ਾਂ ਦੇ 2,70,996 ਮੈਡੀਕਲ ਟੈਸਟ ਕੀਤੇ ਜਾ ਚੁੱਕੇ ਹਨ l

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ