Saturday, December 13, 2025

Chandigarh

MLA ਨੀਨਾ ਮਿੱਤਲ ਵੱਲੋਂ ਮਨੌਲੀ ਸੂਰਤ ਸਿੰਘ ਵਿਖੇ ਆਮ ਆਦਮੀ ਕਲੀਨਿਕ ਲੋਕ ਅਰਪਣ

September 24, 2024 06:04 PM
SehajTimes

80 ਤਰ੍ਹਾਂ ਦੀਆਂ ਦਵਾਈਆਂ ਤੇ 38 ਤਰ੍ਹਾਂ ਦੇ ਟੈਸਟ ਬਿਲਕੁਲ ਮੁਫ਼ਤ ਹੋਣਗੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 40 ਹੋਈ

ਬਨੂੜ : ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਲੜੀ ਤਹਿਤ ਅੱਜ ਰਾਜਪੁਰਾ ਦੇ ਵਿਧਾਇਕ ਸ੍ਰੀਮਤੀ ਨੀਨਾ ਮਿੱਤਲ ਨੇ ਬਨੂੜ ਨੇੜਲੇ ਪਿੰਡ ਮਨੌਲੀ ਸੂਰਤ ਸਿੰਘ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 30 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਣ ਕਰਨ ਨਾਲ ਪੰਜਾਬ ਚ ਕੁੱਲ ਗਿਣਤੀ 872 ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ 40 ਹੋ ਗਈ ਹੈ। ਵਿਧਾਇਕ ਨੀਨਾ ਮਿੱਤਲ ਨੇ ਭਗਵੰਤ ਮਾਨ ਸਰਕਾਰ ਦੀ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੀ ਦਿਸ਼ਾ ’ਚ ਇਸ ਨੂੰ ਇਕ ਹੋਰ ਵੱਡੀ ਪੁਲਾਂਘ ਕਰਾਰ ਦਿੰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਹੁਣ ਤਕ ਕਰੋੜਾਂ ਲੋਕਾਂ ਨੇ ਆਪਣਾ ਇਲਾਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦੇਣਾ ਇਸ ਸਰਕਾਰ ਦਾ ਪ੍ਰਮੱਖ ਏਜੰਡਾ ਹੈ, ਜੋ ਪੂਰੀ ਸਫ਼ਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ।


ਵਿਧਾਇਕ ਸ੍ਰੀਮਤੀ ਨੀਨਾ ਮਿੱਤਲ ਨੇ ਅੱਗੇ ਆਖਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਨੂੰ 80 ਤਰ੍ਹਾਂ ਦੀਆਂ ਦਵਾਈਆਂ ਬਿਲਕੁਲ ਮੁਫਤ ਦਿਤੀਆਂ ਜਾ ਰਹੀਆਂ ਹਨ ਅਤੇ 38 ਤਰ੍ਹਾਂ ਦੇ ਟੈਸਟ ਵੀ ਬਿਲਕੁਲ ਮੁਫ਼ਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿਚ ਆਉਣ ਵਾਲੇ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਲੋਕਾਂ ਦੀ ਚੰਗੀ ਸਿਹਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਵੱਧ ਤੋਂ ਵੱਧ ਗਿਣਤੀ ਵਿਚ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਮੁਹਿੰਮ ਇਸੇ ਵਚਨਬੱਧਤਾ ਦਾ ਪ੍ਰਮਾਣ ਹੈ।


ਇਸ ਮੌਕੇ ਮੌਜੂਦ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਚੱਲ ਰਹੇ 35 ਆਮ ਆਦਮੀ ਕਲੀਨਿਕਾਂ ਵਿਚ ਪਿਛਲੇ ਦੋ ਸਾਲਾਂ (ਸਤੰਬਰ 2022 ਤੋਂ ਸਤੰਬਰ 2024 ਤਕ ) ਦੌਰਾਨ 13,23,778 ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਜਦਕਿ ਇਸ ਅਰਸੇ ਦੌਰਾਨ ਮਰੀਜ਼ਾਂ ਦੇ 2,70,996 ਮੈਡੀਕਲ ਟੈਸਟ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹੇ ਚ ਪੰਜ ਨਵੇਂ ਕਲੀਨਿਕ ਖੋਲ੍ਹੇ ਗਏ ਹਨ। ਉਦਘਾਟਨੀ ਸਮਾਗਮ ਵਿਚ ਜ਼ਿਲ੍ਹੇ ਦੇ ਏਡੀਸੀ ਸ੍ਰੀਮਤੀ ਸੋਨਮ ਚੌਧਰੀ, ਸਿਵਲ ਸਰਜਨ ਡਾ. ਰੇਨੂੰ ਸਿੰਘ, ਐਸ.ਐਮ.ਓ. ਡਾ. ਰਜਨੀਤ ਰੰਧਾਵਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ