Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਦਾ 'ਮਿਸ਼ਨ ਰੋਜ਼ਗਾਰ' ਜਾਰੀ, 30 ਮਹੀਨਿਆਂ 'ਚ 45560 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ

September 24, 2024 06:16 PM
SehajTimes

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰੀਆਂ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ‘ਤੇ ਦਿੱਤੀਆਂ

558 ਏ.ਐਨ.ਐਮਜ਼ ਦੀ ਭਰਤੀ ਨਾਲ ਮਾਵਾਂ ਅਤੇ ਬੱਚਿਆਂ ਦੀ ਸਿਹਤ ਸਬੰਧੀ ਸੇਵਾਵਾਂ ਨੂੰ ਮਿਲੇਗਾ ਵੱਡਾ ਹੁਲਾਰਾ

ਸਿਹਤ ਵਿਭਾਗ ਦੀ ਮਜ਼ਬੂਤੀ ਲਈ ਡਾਕਟਰਾਂ ਦੀਆਂ 1390 ਅਸਾਮੀਆਂ ਦੀ ਭਰਤੀ ਪ੍ਰਕਰਿਆ ਪ੍ਰਗਤੀ ਅਧੀਨ: ਡਾ. ਬਲਬੀਰ ਸਿੰਘ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ ਨੌਜਵਾਨਾਂ ਨੂੰ 45560 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ ਹੈ।

ਇੱਥੇ ਟੈਗੋਰ ਥੀਏਟਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵੇਂ ਭਰਤੀ ਹੋਏ 586 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਨੂੰ ਵੱਡੀ ਪ੍ਰਾਪਤੀ ਦੱਸਿਆ, ਜੋ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗੀ।

ਉਨ੍ਹਾਂ ਕਿਹਾ ਕਿ ਮਿਸ਼ਨ ਰੋਜ਼ਗਾਰ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਦੱਸਣਯੋਗ ਹੈ ਕਿ ਨਵੇਂ ਭਰਤੀ ਹੋਏ ਉਮੀਦਵਾਰਾਂ ਵਿੱਚ 558 ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਜਾਂ ਸਹਾਇਕ ਨਰਸ ਦਾਈਆਂ (ਏ.ਐਨ.ਐਮਜ਼), 14 ਓਫਥਲਮਿਕ (ਅੱਖਾਂ ਦੀਆਂ ਬਿਮਾਰੀਆਂ ਨਾਲ ਸਬੰਧਤ) ਅਫ਼ਸਰ, ਛੇ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਗ੍ਰੇਡ-2, ਤਿੰਨ ਸਟੈਨੋਗ੍ਰਾਫਰ ਅਤੇ ਪੰਜ ਵਾਰਡ ਅਟੈਂਡੈਂਟ (ਤਰਸ ਦੇ ਆਧਾਰ 'ਤੇ) ਸ਼ਾਮਲ ਹਨ।

 

ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੜਾਅਵਾਰ 1390 ਡਾਕਟਰਾਂ ਦੀਆਂ ਅਸਾਮੀਆਂ ਭਰੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ ਪਹਿਲੇ ਪੜਾਅ ਵਿੱਚ 400 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ 435 ਹਾਊਸ ਸਰਜਨਾਂ ਦੀ ਨਿਯੁਕਤੀ ਵੀ ਪ੍ਰਕਿਰਿਆ ਅਧੀਨ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਵਿੱਚ ਅੱਜ ਭਰਤੀ ਹੋਏ 586 ਉਮੀਦਵਾਰਾਂ ਸਮੇਤ ਕੁੱਲ 1910 ਨਵੇਂ ਉਮੀਦਵਾਰਾਂ ਦੀ ਭਰਤੀ ਕੀਤੀ ਗਈ ਹੈ ।

ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਵਿਭਾਗ ਵਿੱਚ ਨਵੀਂ ਭਰਤੀ ਤਹਿਤ ਮਲਟੀਪਰਪਜ਼ ਹੈਲਥ ਵਰਕਰਾਂ (ਮਹਿਲਾਵਾਂ) ਦੀਆਂ ਕੁੱਲ 986 ਰੈਗੂਲਰ ਭਰਤੀਆਂ ਹੋਈਆਂ ਹਨ, ਜਿਨ੍ਹਾਂ ਵਿੱਚੋਂ 586 ਅੱਜ ਵਿਭਾਗ ਵਿੱਚ ਜੁਆਇਨ ਕਰ ਰਹੇ ਹਨ, ਜਦੋਂ ਕਿ 428 ਹੋਰ ਉਮੀਦਵਾਰਾਂ ਨੂੰ ਜਲਦ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ।

ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸਾਰੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਸੂਝ-ਬੂਝ ਦੇ ਆਧਾਰ 'ਤੇ ਇਨ੍ਹਾਂ ਅਸਾਮੀਆਂ ਲਈ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਠੋਸ ਯਤਨਾਂ ਸਦਕਾ ਸੂਬੇ ਵਿੱਚੋਂ ਨੌਜਵਾਨਾਂ ਦੇ ਪਰਵਾਸ ਨੂੰ ਪੁੱਠਾ ਗੇੜ ਪੈਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਬਿਹਤਰ ਜੀਵਨ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਹੁਣ ਇੱਥੇ ਹੀ ਨੌਕਰੀਆਂ ਹਾਸਲ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ 30 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਹੋਣ ਦੇ ਨਾਲ ਹੀ 30 ਮਹੀਨਿਆਂ ਵਿੱਚ ਕਲੀਨਿਕਾਂ ਦੀ ਕੁੱਲ ਗਿਣਤੀ 872 ਹੋ ਗਈ ਹੈ ਅਤੇ 2 ਕਰੋੜ ਤੋਂ ਵੱਧ ਲੋਕ ਇਨ੍ਹਾਂ ਕਲੀਨਿਕਾਂ ਤੋਂ ਆਪਣਾ ਇਲਾਜ ਕਰਵਾ ਚੁੱਕੇ ਹਨ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ