Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਲਈ 22.33 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

September 24, 2024 06:32 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਮਾਜਿਕ ਤੇ ਭਾਈਚਾਰਕ ਸਮਾਗਮਾਂ ਵਿੱਚ ਤਹਿਦਿਲੀ ਨਾਲ ਸੇਵਾਵਾਂ ਨਿਭਾਉਣ ਲਈ ਮਾਣ ਭੱਤਾ ਦੇਣ ਦੇ ਮੱਦੇਨਜ਼ਰ 22.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ 2024-25 ਦੌਰਾਨ ਸਾਲ 2021-22, 2022-23, ਅਤੇ 30 ਸਤੰਬਰ 2024 ਤੱਕ ਕਰਵਾਏ ਗਏ ਸਮਾਜਿਕ ਸਮਾਗਮਾਂ ਲਈ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ 22.33 ਕਰੋੜ ਰੁਪਏ ਅਲਾਟ ਕੀਤੇ ਗਏ ਹਨ ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਹਰ ਮਹੀਨੇ ਦੀ 14 ਅਤੇ 28 ਤਰੀਕ ਨੂੰ ਸਮਾਜ ਅਧਾਰਤ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਗਰਭਵਤੀ ਮਾਵਾਂ ਦੀ ਗੋਦ ਭਰਾਈ ਲਈ ਅਤੇ ਦੁੱਧ ਚੁੰਘਦੇ ਬਾਲਾਂ ਦੀਆਂ ਮਾਵਾਂ (ਚੁੰਘਾਵੀਆਂ) ਨੂੰ ਐਸ.ਐਨ.ਪੀ. ਵੰਡਣ ਲਈ ਸਮਾਰੋਹ ਵੀ ਆਯੋਜਿਤ ਕੀਤੇ ਜਾਂਦੇ ਹਨ। ਆਂਗਣਵਾੜੀ ਵਰਕਰਾਂ ਨੂੰ ਪ੍ਰਤੀ ਗਤੀਵਿਧੀ ਲਈ 500 ਰੁਪਏ ਅਤੇ ਸਹਾਇਕਾਂ ਨੂੰ 250 ਰੁਪਏ ਦਿੱਤੇ ਜਾਂਦੇ ਹਨ। ਡਾ.ਬਲਜੀਤ ਕੌਰ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ 6 ਸਾਲ ਤੱਕ ਦੇ ਬੱਚਿਆਂ ਦੇ ਨਾਲ-ਨਾਲ ਗਰਭਵਤੀ ਔਰਤਾਂ ਅਤੇ ਚੁੰਘਾਵੀਆਂ ਨੂੰ ਆਂਗਣਵਾੜੀ ਕੇਂਦਰਾਂ ਰਾਹੀਂ ਪੂਰਕ ਪੋਸ਼ਣ, ਟੀਕਾਕਰਨ, ਸਿਹਤ ਸਿੱਖਿਆ ਅਤੇ ਰੈਫਰਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ, 3-6 ਸਾਲ ਦੀ ਉਮਰ ਦੇ ਬੱਚਿਆਂ ਨੂੰ ਗੈਰ-ਰਸਮੀ ਪ੍ਰੀ-ਸਕੂਲ ਸਿੱਖਿਆ ਦੀ ਪੇਸ਼ਕਸ਼ ਵੀ ਕੀਤੀ ਜਾਂਦੀ ਹੈ।

ਸਮਾਜਿਕ ਸੁਰੱਖਿਆ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ, ਲੜਕੀਆਂ ਅਤੇ ਔਰਤਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਵੱਖ-ਵੱਖ ਪਹਿਲਕਦਮੀਆਂ ਨੂੰ ਲਾਗੂ ਕਰ ਰਹੀ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ