Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਪਣਾ ਕੰਮ ਪੂਰੀ ਦਿਆਨਤਦਾਰੀ, ਸਮਰਪਣ, ਸੰਜੀਦਗੀ ਤੇ ਵਚਨਬੱਧਤਾ ਨਾਲ ਕਰੋ: ਮੁੱਖ ਮੰਤਰੀ ਨੇ ਨਵੇਂ ਮੰਤਰੀਆਂ ਨੂੰ ਦਿੱਤੀ ਸਲਾਹ

September 24, 2024 06:39 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾਈ ਕੈਬਨਿਟ ਵਿੱਚ ਸ਼ਾਮਲ ਹੋਏ ਨਵੇਂ ਮੰਤਰੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣਾ ਕੰਮ ਪੂਰੀ ਦਿਆਨਤਦਾਰੀ, ਸਮਰਪਣ, ਸੰਜੀਦਗੀ ਤੇ ਵਚਨਬੱਧਤਾ ਨਾਲ ਕਰਨ ਤਾਂ ਕਿ ਲੋਕ-ਪੱਖੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਉਤੇ ਲੋਕਾਂ ਤੱਕ ਪੁੱਜਣਾ ਯਕੀਨੀ ਬਣੇ।

ਆਪਣੀ ਅਧਿਕਾਰਕ ਰਿਹਾਇਸ਼ ਉਤੇ ਕੈਬਨਿਟ ਮੰਤਰੀਆਂ ਨਾਲ ਗੱਲਬਾਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੇ ਵੱਡਾ ਫਤਵਾ ਦੇ ਕੇ ਵੱਡੀ ਜ਼ਿੰਮੇਵਾਰੀ ਸਾਡੇ ਸਾਰਿਆਂ ਦੇ ਮੋਢਿਆਂ ਉਤੇ ਪਾਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਹਰੇਕ ਮੰਤਰੀ ਦਾ ਫ਼ਰਜ਼ ਬਣਦਾ ਹੈ ਕਿ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨਾ ਅਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾਈ ਕੈਬਨਿਟ ਵਿੱਚ ਨੌਜਵਾਨ ਚਿਹਰੇ ਸ਼ਾਮਲ ਹੋਏ ਹਨ ਅਤੇ ਇਹ ਨਵੇਂ ਮੰਤਰੀ ਆਪਣੀ ਮਿਹਨਤ ਨਾਲ ਸੂਬੇ ਨੂੰ ਸਿਖ਼ਰ ਉਤੇ ਪਹੁੰਚਾਉਣਗੇ। ਉਨ੍ਹਾਂ ਮੰਤਰੀਆਂ ਨੂੰ ਕਿਹਾ ਕਿ ਉਹ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨ ਤਾਂ ਕਿ ਜਨਤਕ ਮਹੱਤਵ ਵਾਲੇ ਮਸਲੇ ਛੇਤੀ ਹੱਲ ਹੋਣ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਵਿਕਾਸਮੁਖੀ ਤੇ ਲੋਕ-ਪੱਖੀ ਸਕੀਮਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਮੰਤਰੀ ਇਨ੍ਹਾਂ ਸਕੀਮਾਂ ਨੂੰ ਬਾਰੀਕਬੀਨੀ ਨਾਲ ਲਾਗੂ ਕਰਨਾ ਯਕੀਨੀ ਬਣਾਉਣਗੇ।

ਨਵੇਂ ਮੰਤਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਸੂਬੇ ਦੇ ਲੋਕਾਂ ਦੀ ਪੂਰੇ ਉਤਸ਼ਾਹ ਤੇ ਸਮਰਪਣ ਨਾਲ ਸੇਵਾ ਕਰਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸੁਤੰਤਰਤਾ ਸੈਨਾਨੀਆਂ ਅਤੇ ਕੌਮੀ ਨਾਇਕਾਂ ਦੇ ਸੁਪਨਿਆਂ ਵਾਲਾ ਸੂਬਾ ਬਣਾਉਣ ਲਈ ਨਵੇਂ ਮੰਤਰੀ ਪੂਰੀ ਲਗਨ ਨਾਲ ਕੰਮ ਕਰਨਗੇ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਨਵੇਂ ਮੰਤਰੀ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਪੂਰੀ ਤੇਜ਼ੀ ਨਾਲ ਤੇ ਸਹੀ ਦਿਸ਼ਾ ਵਿੱਚ ਲਾਗੂ ਕਰਨ ਲਈ ਪ੍ਰੇਰਕ ਵਜੋਂ ਕੰਮ ਕਰਨਗੇ।

Have something to say? Post your comment

 

More in Chandigarh

ਸਿਵਲ ਸਰਜਨ ਨੇ ਵਿਦਿਆਰਥੀਆਂ ਨੂੰ ਪੜ੍ਹਾਇਆ ਮਲੇਰੀਆ ਦਾ ਪਾਠ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ