Tuesday, September 16, 2025

Chandigarh

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

September 24, 2024 06:52 PM
SehajTimes

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਕਾਰਜ਼ਸ਼ੀਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਰ੍ਹੇ ਦੌਰਾਨ 13.16 ਕਰੋੜ ਰੁਪਏ ਦੀ ਰਾਸ਼ੀ ਰਲੀਜ਼ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਬੀ.ਐਸ ਨਗਰ, ਸੰਗਰੂਰ ਅਤੇ ਮਲੇਰਕੋਟਲਾ ਦੇ ਸਾਲ 2023-24 ਅਤੇ ਸਾਲ 2024-25 ਦੀਆਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਦਰਖਾਸਤਾ ਜੋ ਕਿ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਹੋਈਆਂ ਸਨ, ਦੇ ਲਾਭਪਾਤਰੀਆਂ ਨੂੰ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ 2581 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ