Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਬਕਾਇਆ ਅਦਾਇਗੀਆਂ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਦਾ ਐਲਾਨ

September 24, 2024 07:00 PM
SehajTimes

ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਉਦਯੋਗਿਕ, ਘਰੇਲੂ ਅਤੇ ਵਪਾਰਕ ਸਮੇਤ ਸਾਰੇ ਖਪਤਕਾਰਾਂ ਲਈ ਬਕਾਇਆ ਰਕਮਾਂ ਦਾ ਨਿਪਟਾਰਾ ਕਰਨ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਤਿੰਨ ਮਹੀਨਿਆਂ ਲਈ ਸ਼ੁਰੂ ਕੀਤੀ ਗਈ ਯਕਮੁਸ਼ਤ ਨਿਪਟਾਰਾ ਯੋਜਨਾ (ਓ.ਟੀ.ਐੱਸ.) ਦਾ ਐਲਾਨ ਕੀਤਾ। ਇਹ ਯੋਜਨਾ ਸਭਨਾ ਖਪਤਕਾਰਾਂ ਲਈ ਲਾਗੂ ਹੋਵੇਗੀ ਭਾਵੇਂ ਉਨ੍ਹਾਂ ਦਾ ਕੁਨੈਕਸ਼ਨ ਚੱਲ ਰਿਹਾ ਹੋਵੇ ਜਾਂ ਕੱਟਿਆ ਗਿਆ ਹੋਵੇ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਹ ਸਕੀਮ ਬਿਜਲੀ ਖਪਤਕਾਰਾਂ ਲਈ ਇੱਕ ਸੁਨਹਿਰੀ ਮੌਕਾ ਪੇਸ਼ ਕਰਦੀ ਹੈ, ਜਿਸ ਰਾਹੀਂ 22 ਦਸੰਬਰ 2024 ਤੱਕ ਬਕਾਇਆ ਨਿਪਟਾਉਣ ਲਈ ਆਸਾਨ ਸ਼ਰਤਾਂ ਦੀ ਪੇਸ਼ਕਸ਼ ਕੀਤੀ ਗਈ ਹੈ। ਓ.ਟੀ.ਐਸ ਸਕੀਮ ਦੇ ਤਹਿਤ, ਮੌਜੂਦਾ 18% ਮਿਸ਼ਰਿਤ ਵਿਆਜ ਦੇ ਮੁਕਾਬਲੇ ਬਕਾਇਆ ਡਿਫਾਲਟਿੰਗ ਰਕਮ 'ਤੇ 9% ਦਾ ਸਧਾਰਨ ਵਿਆਜ ਅਤੇ ਅਦਾਲਤੀ ਮਾਮਲਿਆਂ ਵਿੱਚ ਸ਼ਾਮਲ ਹੋਣ ਵਾਲੇ ਖਪਤਕਾਰਾਂ ਲਈ 10% ਦਾ ਸਾਧਾਰਨ ਵਿਆਜ ਵਸੂਲਿਆ ਜਾਵੇਗਾ। ਇਸ ਤੋਂ ਇਲਾਵਾ, ਛੇ ਮਹੀਨਿਆਂ ਤੋਂ ਘੱਟ ਮਿਆਦਾਂ ਲਈ ਫਿਕਸਡ ਖਰਚੇ ਮੁਆਫ ਕੀਤੇ ਜਾਣਗੇ, ਅਤੇ ਛੇ ਮਹੀਨਿਆਂ ਤੋਂ ਵੱਧ ਦੀ ਮਿਆਦ ਲਈ ਸਿਰਫ ਛੇ ਮਹੀਨਿਆਂ ਦੇ ਫਿਕਸਡ ਖਰਚੇ ਲਾਗੂ ਕੀਤੇ ਜਾਣਗੇ।

ਹੋਰ ਜਾਣਕਾਰੀ ਦਿੰਦਿਆਂ, ਬਿਜਲੀ ਮੰਤਰੀ ਨੇ ਕਿਹਾ ਕਿ ਓ.ਟੀ.ਐਸ. ਸਕੀਮ ਚਾਰ ਕਿਸ਼ਤਾਂ ਵਿੱਚ ਭੁਗਤਾਨ ਕਰਨ ਦੀ ਸਹੂਲਤ ਵੀ ਪੇਸ਼ ਕਰਦੀ ਹੈ, ਜਦੋਂ ਕਿ ਮੌਜੂਦਾ ਹਦਾਇਤਾਂ ਅਨੁਸਾਰ ਕਿਸ਼ਤਾਂ ਵਿੱਚ ਭੁਗਤਾਨ ਦੀ ਕੋਈ ਸਹੂਲਤ ਨਹੀਂ ਹੈ। ਇਸ ਤੋਂ ਇਲਾਵਾ, ਜੇਕਰ ਰਕਮ ਇਕਮੁਸ਼ਤ ਅਦਾ ਕੀਤੀ ਜਾਂਦੀ ਹੈ ਤਾਂ ਬਕਾਇਆ ਵਾਧੂ ਸੁਰੱਖਿਆ (ਖਪਤ) ਲਈ ਲਗਾਏ ਗਏ ਜੁਰਮਾਨੇ ਨੂੰ ਮੁਆਫ ਕਰ ਦਿੱਤਾ ਜਾਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਬਕਾਇਆ ਅਦਾਲਤੀ ਕੇਸਾਂ ਵਾਲੇ ਖਪਤਕਾਰ ਵੀ ਇਸ ਸਕੀਮ ਦਾ ਲਾਭ ਲੈ ਸਕਦੇ ਹਨ, ਅਤੇ ਕੇਸਾਂ ਦਾ ਨਿਪਟਾਰਾ ਪਹਿਲਾਂ ਆਓ, ਪਹਿਲਾਂ ਪਾਓ ਦੇ ਆਧਾਰ 'ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਓ.ਟੀ.ਐਸ ਸਕੀਮ ਦਾ ਮੁੱਖ ਪਹਿਲੂ ਇਹ ਹੈ ਕਿ ਇਹ ਮਾਮਲੇ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਂਦੀ ਹੈ। ਖਪਤਕਾਰਾਂ ਨੂੰ ਆਪਣੀਆਂ ਬਕਾਇਆ ਰਕਮਾਂ ਦਾ ਆਸਾਨ ਸ਼ਰਤਾਂ ‘ਤੇ ਨਿਪਟਾਰਾ ਕਰਨ ਲਈ ਇਸ ਮੌਕੇ ਦਾ ਲਾਭ ਉਠਾਉਣ ਵਾਸਤੇ ਪ੍ਰੇਰਿਤ ਕਰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਬਿਜਲੀ ਵਿਭਾਗ ਆਪਣੇ ਖਪਤਕਾਰਾਂ ਦੀ ਹਰ ਸੰਭਵ ਸੇਵਾ ਕਰਨ ਲਈ ਹਮੇਸ਼ਾ ਵਚਨਬੱਧ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ