Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਿਸਾਨ ਬੇਫ਼ਿਕਰ ਰਹਿਣ ਪਰਾਲੀ ਸੰਭਾਲਣ ਲਈ ਮਿਲੇਗੀ ਪੂਰੀ ਮਸ਼ੀਨਰੀ, ਪਰ ਅੱਗ ਨਾ ਲਗਾਉਣ : ਡਿਪਟੀ ਕਮਿਸ਼ਨਰ

September 25, 2024 02:18 PM
SehajTimes

ਧਰਤੀ ਤੇ ਵਾਤਾਵਰਣ ਦੀ ਸੰਭਾਲ ਲਈ ਫ਼ਸਲ ਦੀ ਰਹਿੰਦ ਖੂੰਹਦ ਨੂੰ ਨਾ ਲਾਈ ਜਾਵੇ ਅੱਗ

ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਮੌਜੂਦਾ ਸੀਜ਼ਨ ਦੌਰਾਨ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਪੱਖੋਂ ਬੇਫ਼ਿਕਰ ਰਹਿਣ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਮਸ਼ੀਨਰੀ ਦੇ ਪੁਖ਼ਤਾ ਪ੍ਰਬੰਧਨ ਪਹਿਲਾਂ ਹੀ ਕਰ ਲਏ ਗਏ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੇ.ਵੀ.ਕੇ. ਰੌਣੀ ਕਿਸਾਨ ਮੇਲੇ ਵਿਖੇ ਕਿਸਾਨਾਂ ਨੂੰ ਭਾਵੁਕਤਾ ਨਾਲ ਮਿਲਦਿਆਂ ਉਨ੍ਹਾਂ ਨੇ ਜਿਥੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਆ ਰਹੀ ਮੁਸ਼ਕਲ ਸਬੰਧੀ ਜਾਣਿਆ ਅਤੇ ਉਥੇ ਹੀ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸਮੇਂ ਸਿਰ ਲੋੜੀਂਦੇ ਬੇਲਰ, ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ ਆਦਿ ਦੇ ਅਗੇਤੇ ਪ੍ਰਬੰਧ ਕੀਤੀ ਹੋਏ ਹਨ।
ਡਾ. ਪ੍ਰੀਤੀ ਯਾਦਵ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਮੇਲੇ ਦੇ ਮੁੱਖ ਮਹਿਮਾਨ ਕਿਸਾਨ ਹਨ, ਜਿਨ੍ਹਾਂ ਨੇ ਲੰਘੇ ਵਰ੍ਹੇ ਪਿਛਲੇ ਸਾਲਾਂ ਨਾਲੋਂ ਖੇਤਾਂ ਵਿੱਚ 50 ਫ਼ੀਸਦੀ ਘੱਟ ਅੱਗ ਲਗਾਈ, ਜਿਸ ਲਈ ਉਹ ਕਿਸਾਨ ਦੇ ਧੰਨਵਾਦੀ ਹਨ। ਪ੍ਰੰਤੂ ਉਨ੍ਹਾਂ ਨੂੰ ਕਿਸਾਨਾਂ ਤੋਂ ਹੁਣ ਪੂਰੀ ਉਮੀਦ ਹੈ ਕਿ ਉਹ ਇਸ ਵਾਰ ਪਰਾਲੀ ਨੂੰ ਬਿਲਕੁਲ ਹੀ ਅੱਗ ਨਹੀਂ ਲਗਾਉਣਗੇ, ਕਿਉਂਕਿ ਕਿਸਾਨ ਅੰਨਦਾਤਾ ਹੋਣ ਕਰਕੇ ਹਰ ਮਨੁੱਖ ਦੀ ਮੁਢਲੀ ਲੋੜ ਰੋਟੀ ਤੇ ਹੋਰ ਅਨਾਜ ਪੈਦਾ ਕਰਦੇ ਹੋਏ ਸਾਡੇ ਜੀਵਨ ਨਾਲ ਬਹੁਤ ਨੇੜਿਓਂ ਜੁੜੇ ਹੋਏ ਹੁੰਦੇ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕਿਸਾਨ ਆਪਣੀ ਜ਼ਮੀਨ ਦੀ ਕਿਸਮ ਦੇ ਮੁਤਾਬਕ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਵਰਤਦੇ ਹੋਏ ਜਿਥੇ ਪਰਾਲੀ ਨੂੰ ਜ਼ਮੀਨ 'ਚ ਹੀ ਮਿਲਾਉਣ ਉਥੇ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਰਾਲੀ ਪੈਲੇਟਸ ਤੇ ਹੋਰ ਵਸਤਾਂ ਬਣਾਉਣ ਦੀ ਇੰਡਸਟਰੀ ਦਾ ਵੀ ਲਾਭ ਲੈਣ। ਉਨ੍ਹਾਂ ਕਿਹਾ ਕਿ ਸੁਪਰ ਸੀਡਰ ਦੀ ਵਰਤੋਂ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ, ਉਥੇ ਹੀ ਅਸੀ ਵਾਤਾਵਰਣ ਪ੍ਰਦੂਸ਼ਣ ਤੋਂ ਵੀ ਬਚਦੇ ਹਾਂ। ਕਿਉਂਕਿ ਬੱਚੇ, ਬਜ਼ੁਰਗ ਤੇ ਜਵਾਨ ਅਤੇ ਪਸ਼ੂ-ਪੰਛੀਆਂ ਨੂੰ ਵੀ ਪ੍ਰਦੂਸ਼ਣ ਤੋਂ ਬਹੁਤ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ  ਅਤੇ ਪ੍ਰਸ਼ਾਸਨ ਕਿਸਾਨਾਂ ਦੀ ਅਗਲੀ ਫ਼ਸਲਾਂ ਬੀਜਣ ਸਮੇਤ ਹੋਰ ਮੁਸ਼ਕਲਾਂ ਤੋਂ ਭਲੀ ਭਾਂਤ ਜਾਣੂ ਹੈ, ਇਸ ਲਈ ਕਿਸਾਨ ਤੇ ਕਿਸਾਨ ਯੂਨੀਅਨਾਂ ਸਾਡਾ ਸਾਥ ਦੇਣ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਜਿਸ ਲਈ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।
ਕਿਸਾਨ ਮੇਲੇ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨਾਲ ਨਿੱਜੀ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ 'ਤੇ ਹੀ ਸਬੰਧਤ ਵਿਭਾਗਾਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਸਾਨਾਂ ਦੇ ਫ਼ੋਨ ਨੰਬਰ ਖੁਦ ਨੋਟ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਕਿਸਾਨ ਮੇਲੇ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ, ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ, ਡਾ. ਗੁਰਉਪਦੇਸ਼ ਕੌਰ, ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ, ਰਵਿੰਦਰਪਾਲ ਸਿੰਘ ਚੱਠਾ ਸਮੇਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰੋਫੈਸਰ, ਖੋਜਾਰਥੀ ਤੇ ਵੱਡੀ ਗਿਣਤੀ ਕਿਸਾਨ ਮੌਜੂਦ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ