Monday, November 03, 2025

Chandigarh

ਪੰਜਾਬ ਸਰਕਾਰ ਵੱਲੋਂ ਡਾ. ਬੀ. ਆਰ. ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ

September 25, 2024 02:42 PM
SehajTimes

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲਈ ਸੂਬੇ ਦੇ 6 ਜ਼ਿਲ੍ਹਿਆਂ ਵਿੱਚ ਸਥਾਪਤ ਡਾ. ਬੀ. ਆਰ. ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਸਾਲ 2024-25 ਵਾਸਤੇ 2 ਕਰੋੜ ਦੀ ਰਾਸ਼ੀ ਜ਼ਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਉਸਾਰੀ ਸਕੀਮ ਤਹਿਤ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਰੈਵੀਨਿਊ ਸਾਈਡ ਤੇ ਸਾਲ 2024-25 ਦੌਰਾਨ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਦੇ ਅੰਬੇਦਕਰ ਭਵਨਾਂ ਲਈ ਕ੍ਰਮਵਾਰ ਅੰਮ੍ਰਿਤਸਰ ਲਈ 30 ਲੱਖ, ਫਿਰੋਜਪੁਰ ਲਈ 30.85 ਲੱਖ, ਪਟਿਆਲਾ ਲਈ 50 ਲੱਖ, ਸੰਗਰੂਰ ਲਈ 20.50 ਲੱਖ, ਫਰੀਦਕੋਟ ਲਈ 23.47 ਲੱਖ ਅਤੇ ਰੂਪਨਗਰ ਲਈ 45.18 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਹਰ ਜਿਲ੍ਹੇ ਵਿੱਚ ਡਾ. ਬੀ. ਆਰ. ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਸਿੰਗਲ ਵਿੰਡੋਂ ਇੱਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆ ਜਾ ਸਕਣ। ਹੁਣ ਤੱਕ 17 ਜ਼ਿਲ੍ਹਿਆਂ ਵਿੱਚ ਡਾ.ਬੀ.ਆਰ ਅੰਬੇਦਕਰ ਭਵਨ ਦੀ ਸਥਾਪਨਾ ਕੀਤੀ ਗਈ ਹੈ। ਬਾਕੀ ਰਹਿੰਦੇ ਛੇ ਜਿਲਿਆਂ ਵਿੱਚੋਂ ਐਸ.ਏ.ਐਸ.ਨਗਰ, ਬਰਨਾਲਾ ਅਤੇ ਮਲੇਰਕੋਟਲਾ ਵਿੱਚ ਡਾ. ਅੰਬੇਦਕਰ ਭਵਨ ਸਥਾਪਤ ਕਰਨ ਲਈ ਜਮੀਨ ਦਾ ਪ੍ਰਬੰਧ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਦਕਿ ਜਿਲ੍ਹਾ ਪਠਾਨਕੋਟ, ਤਰਨਤਾਰਨ ਅਤੇ ਫਾਜਿਲਕਾ ਵਿਖੇ ਜਮੀਨ ਦਾ ਪ੍ਰਬੰਧ ਹੋ ਚੁੱਕਾ ਹੈ। ਮੰਤਰੀ ਨੇ ਡਾ.ਬੀ.ਆਰ.ਅੰਬੇਦਕਰ ਭਵਨਾ ਦੀ ਮੁਰੰਮਤ ਅਤੇ ਰੱਖ ਰਖਾਅ ਦੇ ਕੰਮ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ