Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਰਾਲੀ ਦੀ ਸੁਚੱਜੀ ਸੰਭਾਲ ਲਈ ਬਾਗ ਸਿਕੰਦਰ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ

September 25, 2024 03:33 PM
SehajTimes

ਫ਼ਤਹਿਗੜ੍ਹ ਸਾਹਿਬ : ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਇਨ ਸੀਟੂ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਪਿੰਡ ਬਾਗ ਸਿਕੰਦਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਵੱਖ-ਵੱਖ ਖੇਤੀ ਮਾਹਰਾਂ ਨੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਇਸ ਕੈਂਪ ਵਿੱਚ ਖੇਤੀਬਾੜੀ ਅਫਸਰ ਬਸੀ ਪਠਾਣਾ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਕਰਕੇ ਜਮੀਨ ਵਿੱਚੋਂ ਜੈਵਿਕ  ਕਾਰਬਨ ਦਾ ਮਾਦਾ ਘੱਟ ਜਾਂਦਾ ਹੈ, ਜਿਸ ਕਾਰਨ ਜਮੀਨ ਕਠੋਰ ਅਤੇ ਕਲੱਰ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਮੀਨ ਵਿੱਚ ਪਾਣੀ ਜਜਬ ਕਰਨ ਦੀ ਸ਼ਕਤੀ ਵੀ ਘੱਟ ਹੋ ਜਾਂਦੀ ਹੈ। ਮਨੀਸ਼ ਕੁਮਾਰ ਸ਼ਰਮਾ ਖੇਤੀਬਾੜੀ ਉਪ ਨਰੀਖਕ ਬਸੀ ਪਠਾਣਾ ਨੇ ਦੱਸਿਆ ਕਿ ਪਰਾਲੀ ਨੂੰ ਜਮੀਨ ਵਿੱਚ ਰਲਾਉਣ ਕਾਰਨ ਫਸਲਾਂ ਨੂੰ ਖਾਦਾਂ ਦੀ ਘੱਟ ਲੋੜ ਪੈਂਦੀ ਹੈ, ਜਿਸ ਕਾਰਨ ਕਿਸਾਨਾਂ ਦੇ ਖਰਚੇ ਘਟਦੇ ਹਨ ਅਤੇ ਆਮਦਨ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਕੰਬਾਇਨ ਪਿੱਛੇ ਸਟਰਾਅ ਮੈਨੇਜਮੈਂਟ ਸਿਸਟਮ ਲਗਾ ਕੇ ਹੈਪੀ ਸੀਡਰ/ਸਰਫੇਸ ਸੀਡਰ ਤੇ ਸਮਾਰਟ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਮਲਚ ਦੇ ਤੌਰ ਤੇ ਵਰਤ ਕੇ ਜਮੀਨ ਦੀ ਉਪਜਾਊ ਸ਼ਕਤੀ ਵਧਾਈ ਜਾ ਸਕਦੀ ਹੈ।

          ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਹਰਮਨਜੀਤ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਖੇਤ ਵਿੱਚ ਰਲਾਉਣ ਨਾਲ ਲਗਭਗ ਇੱਕ ਟਨ ਪਰਾਲੀ ਵਿੱਚੋਂ 5.5 ਕਿਲੋ ਨਾਈਟਰੋਜਨ,  1.2 ਕਿਲੋ ਫਾਸਫੋਰਸ, 2.5 ਕਿਲੋ ਪੋਟਾਸ਼ੀਅਮ, 1.2 ਕਿਲੋ ਗੰਧਕ ਅਤੇ 400 ਕਿਲੋ ਜੈਵਿਕ ਕਾਰਬਨ ਪ੍ਰਾਪਤ ਹੁੰਦੀ ਹੈ। ਪਰਾਲੀ ਨਾ ਸਾੜਨ ਕਰਕੇ ਵਾਤਾਵਰਣ ਪ੍ਰਦੂਸ਼ਤ ਨਹੀਂ ਹੁੰਦਾ ਅਤੇ ਮਨੁੱਖੀ ਸਿਹਤ ਵੀ ਠੀਕ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਖੇਤੀ ਮਸ਼ੀਨਾ ਸਬਸਿਡੀ ਤੇ ਦਿੱਤੀਆਂ ਗਈਆਂ ਹਨ, ਜਿਸ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ, ਹਾੜੀ ਦੀਆਂ ਫਸਲਾਂ ਦੀ ਬਿਜਾਈ ਅਤੇ ਖਾਦ ਤੇ ਦਵਾਈਆਂ ਦੀ ਸੁਚੱਜੀ ਵਰਤੋਂ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਮਾਨਵ ਵਿਕਾਸ ਸੰਸਥਾ ਵੱਲੋਂ ਸਿਮਰਜੀਤ ਸਿੰਘ ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ