Wednesday, December 17, 2025

Chandigarh

ਦਮਨਦੀਪ ਕੌਰ ਨੇ ਐਸ ਡੀ ਐਮ ਮੋਹਾਲੀ ਦਾ ਚਾਰਜ ਸੰਭਾਲਿਆ

September 25, 2024 03:36 PM
ਅਮਰਜੀਤ ਰਤਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਿਵਲ ਸੇਵਾਵਾਂ 2014 ਬੈਚ ਦੇ ਅਧਿਕਾਰੀ ਦਮਨਦੀਪ ਕੌਰ ਨੇ ਕਲ੍ਹ ਸ਼ਾਮ ਬਤੌਰ ਉਪ ਮੰਡਲ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸਬ ਡਵੀਜ਼ਨ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਨੂੰ ਰਾਹਤ ਪਹੁੰਚਾਉਣਾ ਪਹਿਲ ਹੋਵੇਗੀ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਫਾਈਲਾਂ/ਕੰਮਾਂ ਦੇ ਨਿਪਟਾਰੇ ਲਈ ਇੰਤਜ਼ਾਰ ਨਾ ਕਰਨਾ ਪਵੇ।

 ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਭਲਾਈ ਸਕੀਮਾਂ ਅਤੇ ਫਲੈਗਸ਼ਿਪ ਪ੍ਰੋਗਰਾਮਾਂ ਦਾ ਲਾਭ ਸਾਰੇ ਯੋਗ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੋਹਾਲੀ ਸਬ ਡਵੀਜ਼ਨ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਜੇਕਰ ਸਬ ਡਵੀਜ਼ਨ ਦਫ਼ਤਰ ਨਾਲ ਸਬੰਧਤ ਕੋਈ ਵੀ ਮੁਸ਼ਕਿਲ ਹੈ ਤਾਂ ਉਹ ਉਨ੍ਹਾਂ ਦੇ ਦਫ਼ਤਰ ਵਿੱਚ ਸੰਪਰਕ ਕਰ ਸਕਦਾ ਹੈ ਤਾਂ ਜੋ ਉਹ ਇਸ ਸਮੱਸਿਆ ਦੇ ਨਿਪਟਾਰੇ ਲਈ ਉਨ੍ਹਾਂ ਦੀ ਮਦਦ ਕਰ ਸਕਣ।
     ਉਹ ਇਸ ਤੋਂ ਪਹਿਲਾਂ ਐਸ ਡੀ ਐਮ ਅਮ੍ਰਿਤਸਰ-1 ਤੇ 2, ਜੁਆਇੰਟ ਕਮਿਸ਼ਨਰ ਐਮ ਸੀ ਮੋਹਾਲੀ, ਚੀਫ਼ ਮੈਨੇਜਰ ਮਾਰਕਫ਼ੈਡ ਅਤੇ ਐਸ ਡੀ ਐਮ ਮੋਹਾਲੀ ਦਾ ਚਾਰਜ ਸੰਭਾਲਣ ਤੋਂ ਪਹਿਲਾਂ ਵਧੀਕ ਮੁੱਖ ਪ੍ਰਸ਼ਾਸਕ (ਪਾਲਿਸੀ ਤੇ ਹੈੱਡ ਕੁਆਰਟਰ), ਪੰਜਾਬ ਅਰਬਨ ਪਲਾਨਿੰਗ ਤੇ ਡਿਵੈਲਪਮੈਂਟ ਅਥਾਰਟੀ (ਪੁੱਡਾ) ਵਜੋਂ ਸੇਵਾਵਾਂ ਦੇ ਚੁੱਕੇ ਹਨ।

 

Have something to say? Post your comment

Readers' Comments

Dheeraj from tehsil kharar 9/25/2024 9:10:25 AM

All the best mem with regards 🙏

 

More in Chandigarh

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ